ਬੁਰਹਾਨਪੁਰ : ਮੱਧ ਪ੍ਰਦੇਸ਼ ਦੇ ਖੰਡਵਾ ਤੋਂ ਲੋਕ ਸਭਾ ਮੈਂਬਰ ਗਿਆਨੇਸ਼ਵਰ ਪਾਟਿਲ ਦੇ ਛੋਟੇ ਭਰਾ ਦੀ ਲਾਸ਼ ਬੁੱਧਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਦੇ ਇੱਕ ਖੇਤ ਦੇ ਖੂਹ ਵਿੱਚੋਂ ਸ਼ੱਕੀ ਹਾਲਾਤ ਵਿੱਚ ਮਿਲੀ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਪੁਲਸ ਦੇ ਇਕ ਅਧਿਕਾਰੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਦੇ ਸਬੰਧ ਵਿਚ ਪੁਲਸ ਸੁਪਰਡੈਂਟ ਦੇਵੇਂਦਰ ਪਾਟੀਦਾਰ ਨੇ ਦੱਸਿਆ ਕਿ ਪੁਲਸ ਨੂੰ ਬੁੱਧਵਾਰ ਸਵੇਰੇ 8 ਵਜੇ ਦੇ ਕਰੀਬ ਵਿਸ਼ਵਨਾਥ ਪਾਟਿਲ ਉਰਫ਼ ਬਾਦੂ ਦੇ ਆਪਣੇ ਪਰਿਵਾਰ ਤੋਂ ਲਾਪਤਾ ਹੋਣ ਦੀ ਰਿਪੋਰਟ ਮਿਲੀ।
ਇਹ ਵੀ ਪੜ੍ਹੋ - 2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ
ਉਨ੍ਹਾਂ ਕਿਹਾ, "ਵਿਸ਼ਵਨਾਥ ਦੀ ਲਾਸ਼ ਉਨ੍ਹਾਂ ਦੇ ਪਿੰਡ ਬੋਹਰਦਾ ਵਿੱਚ ਉਨ੍ਹਾਂ ਦੇ ਖੇਤ ਵਿੱਚ ਇੱਕ ਖੂਹ ਵਿੱਚੋਂ ਮਿਲੀ। ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਨੂੰ ਖੂਹ ਵਿੱਚੋਂ ਕੱਢਿਆ ਗਿਆ।" ਪੁਲਸ ਸੁਪਰਡੈਂਟ ਨੇ ਦੱਸਿਆ ਕਿ ਪੇਸ਼ੇ ਤੋਂ ਕੇਲੇ ਦਾ ਵਪਾਰੀ ਵਿਸ਼ਵਨਾਥ 55 ਤੋਂ 60 ਸਾਲ ਦੇ ਵਿਚਕਾਰ ਸੀ ਅਤੇ ਖੰਡਵਾ ਦੇ ਸੰਸਦ ਮੈਂਬਰ ਗਿਆਨੇਸ਼ਵਰ ਪਾਟਿਲ ਦਾ ਛੋਟਾ ਭਰਾ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਵਿੱਚ ਉਸਦੀ ਪਤਨੀ, ਇੱਕ ਧੀ ਅਤੇ ਤਿੰਨ ਪੁੱਤਰ ਹਨ। ਅਧਿਕਾਰੀਆਂ ਅਨੁਸਾਰ, ਸੰਸਦ ਮੈਂਬਰ ਗਿਆਨੇਸ਼ਵਰ ਪਾਟਿਲ ਆਪਣੇ ਛੋਟੇ ਭਰਾ ਦੀ ਮੌਤ ਦੇ ਸਮੇਂ ਦਿੱਲੀ ਵਿੱਚ ਸਨ। ਜਿਵੇਂ ਹੀ ਉਨ੍ਹਾਂ ਨੂੰ ਜਾਣਕਾਰੀ ਮਿਲੀ, ਉਹ ਬੁਰਹਾਨਪੁਰ ਲਈ ਰਵਾਨਾ ਹੋ ਗਏ।
ਇਹ ਵੀ ਪੜ੍ਹੋ - 22, 23, 24, 25 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੁਫ਼ਾਨ ਦੇ ਨਾਲ-ਨਾਲ ਲੂ ਦਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
IRS ਅਧਿਕਾਰੀ ਦੀ ਧੀ ਦਾ ਚਾਰਜਰ ਨਾਲ ਗਲਾ ਘੁੱਟ ਕਰ 'ਤਾ ਕਤਲ, ਪੁਰਾਣੇ ਨੌਕਰ 'ਤੇ ਸ਼ੱਕ!
NEXT STORY