ਨਵੀਂ ਦਿੱਲੀ (ਵਾਰਤਾ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਜੰਮੂ ਕਸ਼ਮੀਰ ਦੇ ਰਾਜੌਰੀ 'ਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਪੀੜਤ ਪਰਿਵਾਰਾਂ ਦੇ ਪ੍ਰਤੀ ਹਮਦਰਦੀ ਜਤਾਈ ਅਤੇ ਕਿਹਾ ਕਿ ਅੱਤਵਾਦ ਦੇ ਵਿਰੁੱਧ ਪੂਰਾ ਦੇਸ਼ ਇਕਜੁਟ ਹੈ। ਖੜਗੇ ਨੇ ਟਵੀਟ ਕੀਤਾ,''ਜੰਮੂ ਕਸ਼ਮੀਰ ਦੇ ਰਾਜੌਰੀ 'ਚ 2 ਥਾਂ ਹੋਏ ਅੱਤਵਾਦੀ ਹਮਲਿਆਂ ਤੋਂ ਬੇਹੱਦ ਦੁਖੀ ਹਾਂ, ਜਿਸ 'ਚ 2 ਬੱਚਿਆਂ ਸਮੇਤ 6 ਲੋਕਾਂ ਦੀ ਜਾਨ ਚੱਲੀ ਗਈ ਹੈ ਅਤੇ 15 ਜ਼ਖ਼ਮੀ ਹੋ ਗਏ। ਅੱਤਵਾਦ ਅਤੇ ਵਿਸ਼ੇਸ਼ ਰੂਪ ਨਾਲ ਕਸ਼ਮੀਰੀ ਪੰਡਿਤਾਂ ਖ਼ਿਲਾਫ਼ ਇਨ੍ਹਾਂ ਅੱਤਵਾਦੀ ਹਮਲਿਆਂ ਦੀ ਨਿੰਦਾ ਕਰਦੇ ਹਾਂ।''
ਉਨ੍ਹਾਂ ਨੇ ਅੱਤਵਾਦ ਖ਼ਿਲਾਫ਼ ਇਕਜੁਟਤਾ ਜ਼ਾਹਰ ਕਰਦੇ ਹੋਏ ਅੱਗੇ ਕਿਹਾ,''ਸੱਭਿਅਕ ਸਮਾਜ 'ਚ ਅੱਤਵਾਦ ਦਾ ਕੋਈ ਸਥਾਨ ਨਹੀਂ ਹੈ। ਇਸ ਮੁੱਦੇ 'ਤੇ ਪੂਰਾ ਦੇਸ਼ ਇਕਜੁਟ ਹੈ। ਅਸੀਂ ਆਪਣੀਆਂ ਸੁਰੱਖਿਆ ਫ਼ੋਰਸਾਂ ਨਾਲ ਖੜ੍ਹੇ ਹਨ, ਜੋ ਰੋਜ਼ਾਨਾ ਜੰਮੂ ਕਸ਼ਮੀਰ 'ਚ ਅੱਤਵਾਦ ਨਾਲ ਬਹਾਦਰੀ ਨਾਲ ਲੜ ਰਹੇ ਹਨ। ਇਨ੍ਹਾਂ ਅੱਤਵਾਦੀ ਹਮਲਿਆਂ 'ਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪੀੜਤ ਪਰਿਵਾਰਾਂ ਦੇ ਪ੍ਰਤੀ ਹਮਦਰਦੀ ਜ਼ਾਹਰ ਕਰਦਾ ਹਾਂ।''
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਦਿੱਲੀ ਏਅਰਪੋਰਟ ’ਤੇ ਅਣਪਛਾਤੇ ਵਿਅਕਤੀ ਨੇ ਭੇਜੀ ਬੰਬ ਦੀ ਧਮਕੀ, ਬਾਅਦ ’ਚ ਮੰਗੀ ਮੁਆਫੀ
NEXT STORY