ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਦੋ ਸਪੈਸ਼ਲ ਪੁਲਸ ਅਫ਼ਸਰਾਂ (SPOs) ਦਾ ਅੱਤਵਾਦੀਆਂ ਵੱਲੋਂ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਸਖ਼ਤ ਨਿਖੇਧੀ ਕੀਤੀ ਹੈ। ਖੜਗੇ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਅੱਤਵਾਦ ਦੇ ਖ਼ਿਲਾਫ਼ ਪੂਰਾ ਭਾਰਤ ਇੱਕਜੁੱਟ ਹੈ ਤੇ ਪੀੜਤ ਪਰਿਵਾਰਾਂ ਨਾਲ ਦ੍ਰਿੜ੍ਹਤਾ ਨਾਲ ਖੜ੍ਹਾ ਹੈ।
ਖੜਗੇ ਨੇ ਕਿਸ਼ਤਵਾੜ 'ਚ 2 SPO ਜਵਾਨਾਂ ਬਬੀ ਚੰਦ ਅਤੇ ਰਛਪਾਲ ਕੁਮਾਰ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਅਤੇ ਕੁਲਗਾਮ 'ਚ CRPF ਜਵਾਨਾਂ 'ਤੇ ਹੋਏ ਹਮਲੇ 'ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਸ਼ਾਂਤੀ ਭੰਗ ਕਰਨ ਵਾਲੀਆਂ ਤਾਕਤਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਜਤਾਇਆ ਤੇ ਜ਼ਖ਼ਮੀ ਜਵਾਨਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਲਾਪਤਾ ਹੋਏ ਸਪੈਸ਼ਲ ਪੁਲਸ ਅਫ਼ਸਰਾਂ ਦੀਆਂ ਦੱਛਨ ਤੋਂ ਬਰਾਮਦ ਹੋਈਆਂ ਦੇਹਾਂ ! ਅੱਤਵਾਦੀ ਹਮਲੇ ਦਾ ਸ਼ੱਕ
ਕਿਸ਼ਤਵਾੜ ਤੋਂ ਭਾਜਪਾ ਵਿਧਾਇਕ ਸ਼ਗੁਨ ਪਰਿਹਾਰ ਨੇ ਵੀ ਇਸ ਹਮਲੇ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਗ੍ਰਹਿ ਮੰਤਰੀ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਕਿਸ਼ਤਵਾੜ ਦੇ ਦੱਛਨ ਖੇਤਰ 'ਚ ਸ਼ਹੀਦ ਜਵਾਨਾਂ ਦੇ ਹਥਿਆਰ ਗਾਇਬ ਹੋਣ ਅਤੇ ਕੁਲਗਾਮ ਹਮਲੇ ਤੋਂ ਬਾਅਦ ਬਨਿਹਾਲ ਹਾਈਵੇਅ ਸਮੇਤ ਪੂਰੇ ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਦੀ ਗਸ਼ਤ ਅਤੇ ਤਲਾਸ਼ੀ ਅਭਿਆਨ ਤੇਜ਼ ਕਰ ਦਿੱਤਾ ਗਿਆ ਹੈ ਤਾਂ ਜੋ ਮੁਲਜ਼ਮਾਂ ਨੂੰ ਲੱਭ ਕੇ ਕਾਰਵਾਈ ਕੀਤੀ ਜਾ ਸਕੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿਗਰਟ ਪੀਣੀ ਹੋ ਗਈ ਹੋਰ ਮਹਿੰਗੀ - Gold Flake ਦੀਆਂ ਕੀਮਤਾਂ 'ਚ ਹੋ ਗਿਆ ਭਾਰੀ ਵਾਧਾ
NEXT STORY