ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਐਤਵਾਰ ਨੂੰ ਨਰਿੰਦਰ ਮੋਦੀ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਪੰਜ ਸੂਬਿਆਂ ਦੇ ਲੋਕ ਆਗਾਮੀ ਚੋਣਾਂ 'ਚ ਭਾਜਪਾ ਨੂੰ ਹਰਾ ਕੇ ਫਿਰ ਤੋਂ ਪਿਆਜ਼ ਦੀਆਂ ਵਧਦੀਆਂ ਕੀਮਤਾਂ ਦਾ ਰਾਜ਼ ਦੱਸਣਗੇ। ਖੜਗੇ ਨੇ ਇਹ ਟਿੱਪਣੀ ਅਜਿਹੇ ਸਮੇਂ ਕੀਤੀ ਹੈ ਜਦੋਂ ਰਾਸ਼ਟਰੀ ਰਾਜਧਾਨੀ ਦੇ ਥੋਕ ਬਾਜ਼ਾਰ 'ਚ ਪਿਆਜ਼ ਦੀਆਂ ਕੀਮਤਾਂ 65-80 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈਆਂ ਹਨ।
ਖੜਗੇ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਭਾਜਪਾ ਸਰਕਾਰ ਦੇ ਸਾਢੇ ਨੌਂ ਸਾਲਾਂ 'ਚ ਮਹਿੰਗਾਈ ਦੇ ਬੋਝ ਹੇਠ ਦੱਬੇ ਲੋਕਾਂ ਦੇ ਰੋਣ ਦੀ ਆਵਾਜ਼ ਸੁਣਾਈ ਦਿੰਦੀ ਹੈ। ਉਨ੍ਹਾਂ ਕਿਹਾ, ''... ਹਰ ਵਾਰ ਮਹਿੰਗਾਈ ਦੇ ਮੁੱਦੇ 'ਤੇ ਮੋਦੀ ਸਰਕਾਰ ਨੇ ਜਨਤਾ ਦਾ ਮਜ਼ਾਕ ਉਡਾਇਆ ਅਤੇ ਇਸ ਤਰ੍ਹਾਂ ਛੇੜਿਆ ਸਾਜ- 'ਮਹਿੰਗਾਈ ਦਿੱਸਦੀ ਹੀ ਨਹੀਂ', 'ਮੈਂ ਪਿਆਜ਼ ਨਹੀਂ ਖਾਂਦੀ', 'ਬਾਕੀ ਦੇਸ਼ਾਂ ਨਾਲੋਂ ਬਿਹਤਰ ਹੈ।'' ਭਲਾ ਕਿਉਂ ਹੋਇਆ ਫਿਰ ਤੋਂ ਮਹਿੰਗਾ ਪਿਆਜ਼? ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਿਆਜ਼ ਫਿਰ ਮਹਿੰਗਾ ਕਿਉਂ ਹੋ ਗਿਆ? ਹੁਣ ਭਾਜਪਾ ਨੂੰ ਹਰਾਉਣ ਤੋਂ ਬਾਅਦ ਪੰਜ ਸੂਬਿਆਂ ਦੇ ਲੋਕ ਇਸ ਦਾ ਰਾਜ਼ ਖੋਲ੍ਹਣਗੇ।
ਕਾਂਗਰਸ ਨੇ ਸ਼ਨੀਵਾਰ ਨੂੰ ਕੇਂਦਰ ਸਰਕਾਰ 'ਤੇ ਮਹਿੰਗਾਈ 'ਤੇ ਕਾਬੂ ਪਾਉਣ 'ਚ ਨਾਕਾਮ ਰਹਿਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮਹਿੰਗਾਈ ਤੋਂ ਪਰੇਸ਼ਾਨ ਲੋਕਾਂ ਦਾ ਗੁੱਸਾ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 'ਚ ਸਾਫ ਨਜ਼ਰ ਆਵੇਗਾ। ਅਗਲੇ ਮਹੀਨੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ 'ਚ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਨਤੀਜੇ 3 ਦਸੰਬਰ ਨੂੰ ਐਲਾਨੇ ਜਾਣਗੇ। ਕਾਂਗਰਸ ਅਰਥਵਿਵਸਥਾ ਨੂੰ ਸੰਭਾਲਣ ਲਈ ਸਰਕਾਰ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ "ਵਧ ਰਹੀ" ਬੇਰੁਜ਼ਗਾਰੀ ਅਤੇ ਮਹਿੰਗਾਈ 'ਤੇ ਚਿੰਤਾਵਾਂ ਜ਼ਾਹਰ ਕਰ ਰਹੀ ਹੈ।
ਦਿਲ ਦਹਿਲਾ ਦੇਣ ਵਾਲੀ ਵਾਰਦਾਤ; ਕਲਯੁੱਗੀ ਪੁੱਤ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ
NEXT STORY