ਚੰਡੀਗੜ੍ਹ—ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਭਾਵ ਸ਼ਨੀਵਾਰ ਨੂੰ ਨਵੇਂ ਚੁਣੇ ਗਏ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਵਧਾਈ ਦਿੱਤੀ। ਦੱਸ ਦੇਈਏ ਕਿ ਮਹਾਰਾਸ਼ਟਰ ਦੀ ਸਿਆਸਤ 'ਚ ਜਾਰੀ ਘਮਾਸਾਨ 'ਚ ਸ਼ਨੀਵਾਰ ਸਵੇਰਸਾਰ ਭਾਜਪਾ-ਰਾਕਾਂਪਾ (ਐੱਨ.ਸੀ.ਪੀ) ਨੇ ਮਿਲ ਕੇ ਸਰਕਾਰ ਬਣਾ ਲਈ ਹੈ। ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਦੂਜੀ ਵਾਰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਅਤੇ ਇਸ ਦੇ ਨਾਲ ਹੀ ਰਾਕਾਂਪਾ ਨੇਤਾ ਅਜੀਤ ਪਵਾਰ ਨੇ ਉੁਪ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ। ਮੁੱਖ ਮੰਤਰੀ ਖੱਟੜ ਨੇ ਕਿਹਾ, ''ਮੈਨੂੰ ਪੂਰਾ ਵਿਸ਼ਵਾਸ਼ ਹੈ ਕਿ ਤੁਹਾਡੀ ਅਗਵਾਈ 'ਚ ਮਹਾਰਾਸ਼ਰ ਵਿਕਾਸ ਦੀਆਂ ਉਚਾਈਆਂ ਨੂੰ ਛੂੰਹੇਗਾ।''
ਦਵਿੰਦਰ ਫੜਨਵੀਸ ਬੋਲੇ- 'ਮੋਦੀ ਹੈ ਤੋ ਮੁਮਕਿਨ ਹੈ'
NEXT STORY