ਨੈਸ਼ਨਲ ਡੈਸਕ : ਝਾਰਖੰਡ ਦੇ ਗੋਡਾ 'ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਸਕੂਲ 'ਚ ਮਿਡ-ਡੇ ਮੀਲ ਵਿੱਚ ਇੱਕ ਕਿਰਲੀ ਮਿਲੀ। ਮਿਡ-ਡੇ ਮੀਲ ਖਾਣ ਤੋਂ ਬਾਅਦ ਦਰਜਨਾਂ ਵਿਦਿਆਰਥੀ ਬਿਮਾਰ ਹੋ ਗਏ। ਮਾਮਲਾ ਜ਼ਿਲ੍ਹੇ ਦੇ ਬਾਂਕਾ ਕਸਤੂਰਬਾ ਗਾਂਧੀ ਰਿਹਾਇਸ਼ੀ ਸਕੂਲ ਦਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਨੇ ਸਕੂਲ ਵਿੱਚ ਮਿਡ-ਡੇ ਮੀਲ ਖਾਧਾ। ਇਸ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਵਿਦਿਆਰਥੀਆਂ ਦੀ ਸਿਹਤ ਵਿਗੜਨ ਲੱਗੀ। ਸਾਰੇ ਬੱਚਿਆਂ ਨੂੰ ਜਲਦਬਾਜ਼ੀ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਸਾਰਿਆਂ ਦਾ ਇਲਾਜ ਚੱਲ ਰਿਹਾ ਹੈ। ਕੁਝ ਵਿਦਿਆਰਥੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਮਾਮਲੇ 'ਚ ਵਿਦਿਆਰਥੀਆਂ ਨੇ ਦੱਸਿਆ ਕਿ ਜਦੋਂ ਤੱਕ ਇਹ ਪਤਾ ਲੱਗਾ ਕਿ ਸਬਜ਼ੀ ਵਿੱਚ ਛਿਪਕਲੀ ਹੈ, ਅਸੀਂ ਸਾਰਿਆਂ ਨੇ ਖਾਣਾ ਖਾ ਲਿਆ ਸੀ, ਜਿਸ ਤੋਂ ਬਾਅਦ ਅਚਾਨਕ ਸਾਡੀ ਸਿਹਤ ਵਿਗੜਨ ਲੱਗੀ। ਵਿਦਿਆਰਥੀਆਂ ਨੇ ਦੱਸਿਆ ਕਿ ਅਸੀਂ ਕਿਰਲੀ ਨੂੰ ਮਿਰਚ ਸਮਝ ਕੇ ਖਾ ਲਿਆ। ਡਾਕਟਰਾਂ ਅਨੁਸਾਰ ਜ਼ਿਆਦਾਤਰ ਬੱਚੇ ਖ਼ਤਰੇ ਤੋਂ ਬਾਹਰ ਹਨ ਪਰ ਕੁਝ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ ਕਿਉਂਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਬਲਾਕ ਵਿਕਾਸ ਅਧਿਕਾਰੀ (ਬੀਡੀਓ) ਅਤੇ ਸਥਾਨਕ ਪੁਲਸ ਹਸਪਤਾਲ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਘੇਰਿਆ, "ਟਰੰਪ ਦੀ ਟੈਰਿਫ ਡੈੱਡਲਾਈਨ ਅੱਗੇ ਝੁਕੇਗੀ ਮੋਦੀ ਸਰਕਾਰ"
NEXT STORY