ਨਵੀਂ ਦਿੱਲੀ- ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਕੀਰਤੀ ਆਜ਼ਾਦ ਨੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਦੋਸ਼ ਲਗਾਇਆ ਕਿ ਇਕ 'ਘਪਲੇ' ਨੂੰ ਉਜਾਗਰ ਕਰਨ ਲਈ ਪਾਰਟੀ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਕੱਢਿਆ ਜਿਵੇਂ ਵਿਭੀਸ਼ਨ ਨੂੰ ਲੰਕਾ ਤੋਂ ਬਾਹਰ ਕੱਢਿਆ ਗਿਆ ਸੀ। ਉਨ੍ਹਾਂ ਮੰਗਲਵਾਰ ਨੂੰ ਲੋਕ ਸਭਾ 'ਚ ਸਾਲ 2024-25 ਲਈ ਗ੍ਰਾਂਟਾਂ ਲਈ ਪੂਰਕ ਮੰਗਾਂ ਦੇ ਦੂਜੇ ਬੈਚ 2021-22 ਲਈ ਵਾਧੂ ਗ੍ਰਾਂਟਾਂ ਦੀਆਂ ਮੰਗਾਂ ਅਤੇ 2025-26 ਲਈ ਮਣੀਪੁਰ ਦੇ ਸੰਬੰਧ 'ਚ ਗ੍ਰਾਂਟਾਂ ਲਈ ਪੂਰਕ ਮੰਗਾਂ 'ਤੇ ਚਰਚਾ 'ਚ ਹਿੱਸਾ ਲਿਆ। ਆਜ਼ਾਦ ਪਹਿਲਾਂ ਵੀ ਭਾਜਪਾ 'ਚ ਰਹਿ ਚੁੱਕੇ ਹਨ। ਬਾਅਦ 'ਚ ਉਹ ਕਾਂਗਰਸ ਅਤੇ ਫਿਰ ਤ੍ਰਿਣਮੂਲ ਕਾਂਗਰਸ 'ਚ ਸ਼ਾਮਲ ਹੋ ਗਏ। ਸਦਨ 'ਚ ਭਾਜਪਾ ਮੈਂਬਰਾਂ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ,''ਇਨ੍ਹਾਂ ਲੋਕਾਂ ਨੂੰ ਮੇਰੇ ਤੋਂ ਬਿਹਤਰ ਕੋਈ ਨਹੀਂ ਜਾਣਦਾ। ਜਦੋਂ ਮੈਂ ਕ੍ਰਿਕਟ 'ਚ 400 ਕਰੋੜ ਰੁਪਏ ਦੇ ਘਪਲੇ ਦਾ ਮੁੱਦਾ ਚੁੱਕਿਆ ਤਾਂ ਮੈਨੂੰ ਵਿਭੀਸ਼ਨ ਵਾਂਗ ਲੰਕਾ ਤੋਂ ਬਾਹਰ ਕੱਢ ਦਿੱਤਾ ਗਿਆ।''
ਇਹ ਵੀ ਪੜ੍ਹੋ : ਸਕੂਲੀ ਬੱਚਿਆਂ 'ਚ ਫੈਲੀ ਬੀਮਾਰੀ, ਹਾਈ ਅਲਰਟ ਤੋਂ ਬਾਅਦ 12 ਮਾਰਚ ਤੱਕ ਛੁੱਟੀਆਂ
ਆਜ਼ਾਦ ਨੇ ਆਰਥਿਕਤਾ ਦੀ ਸਥਿਤੀ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਵੀ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਦਾਅਵਾ ਕੀਤਾ ਕਿ 2022 ਤੱਕ ਪੰਜ ਟ੍ਰਿਲੀਅਨ ਡਾਲਰ ਦੀ ਆਰਥਿਕਤਾ ਦੀ ਗੱਲ ਕੀਤੀ ਜਾ ਰਹੀ ਸੀ ਪਰ ਇਹ ਟੀਚਾ ਅਜੇ ਤੱਕ ਪ੍ਰਾਪਤ ਨਹੀਂ ਹੋਇਆ ਹੈ। ਆਜ਼ਾਦ ਨੇ ਦਾਅਵਾ ਕੀਤਾ ਕਿ 2022 ਤੋਂ ਪੱਛਮੀ ਬੰਗਾਲ ਦੀ ਕੇਂਦਰੀ ਹਿੱਸੇਦਾਰੀ ਦਾ ਬਕਾਇਆ ਪੈਸਾ ਨਹੀਂ ਦਿੱਤਾ ਗਿਆ ਹੈ। ਟੀਐੱਮਸੀ ਸੰਸਦ ਮੈਂਬਰ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ 'ਤੇ ਤੰਜ਼ ਕੱਸਦੇ ਹੋਏ ਕਿਹਾ,''ਵਿੱਤ ਮੰਤਰੀ ਜੀ ਤੋਂ ਪਿਆਜ਼ ਦੀ ਕੀਮਤ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿਉਂਕਿ ਉਹ ਪਿਆਜ਼ ਨਹੀਂ ਖਾਂਦੀ। ਪੈਟਰੋਲ ਅਤੇ ਡੀਜ਼ਲ ਤਾਂ ਅਸੀਂ ਵੀ ਨਹੀਂ ਖਾਂਦੇ ਪਰ ਪਤਾ ਹੈ ਕਿ ਕੀਮਤ ਕਿੰਨੀ ਵੱਧ ਗਈ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
...ਜਦੋਂ ਔਰਤਾਂ ਨੂੰ 2100 ਰੁਪਏ ਦੇਣ ਨੂੰ ਲੈ ਕੇ ਵਿਧਾਨ ਸਭਾ 'ਚ ਪੈ ਗਿਆ ਰੌਲਾ
NEXT STORY