ਨਵੀਂ ਦਿੱਲੀ— ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਦੋ ਸਾਲ ਪੂਰੇ ਹੋਣ ’ਤੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਸ ਨਾਲ ਕਰੋੜਾਂ ਕਿਸਾਨਾਂ ਦੀ ਜ਼ਿੰਦਗੀ ’ਚ ਬਦਲਾਅ ਆਇਆ ਹੈ ਅਤੇ ਉਹ ‘ਆਤਮ ਨਿਰਭਰ ਭਾਰਤ’ ਮੁਹਿੰਮ ਦੇ ਅਟੁੱਟ ਅੰਗ ਬਣ ਰਹੇ ਹਨ।
ਪ੍ਰਧਾਨ ਮੰਤਰੀ ਮੋਦੀ ਨੇ ਲੜੀਵਾਰ ਟਵੀਟ ਕਰ ਕੇ ਕਿਹਾ ਕਿ ਪੀ. ਐੱਮ. ਕਿਸਾਨ ਨਿਧੀ ਦੀ ਲਾਂਚਿੰਗ ਨੂੰ ਅੱਜ ਦੋ ਸਾਲ ਪੂਰੇ ਹੋ ਰਹੇ ਹਨ। ਅੰਨਦਾਤਾ ਦੇ ਕਲਿਆਣ ਨੂੰ ਸਮਰਪਿਤ ਇਸ ਯੋਜਨਾ ਨਾਲ ਕਰੋੜਾਂ ਕਿਸਾਨ ਭੈਣ-ਭਰਾਵਾਂ ਦੀ ਜ਼ਿੰਦਗੀ ਵਿਚ ਬਦਲਾਅ ਆਏ ਹਨ, ਉਸ ਨਾਲ ਸਾਨੂੰ ਉਨ੍ਹਾਂ ਲਈ ਹੋਰ ਵਧ ਕੰਮ ਕਰਨ ਦੀ ਪ੍ਰੇਰਣਾ ਮਿਲੀ ਹੈ।
ਪ੍ਰਧਾਨ ਮੰਤਰੀ ਨੇ ਇਕ ਹੋਰ ਟਵੀਟ ਕੀਤਾ ਕਿ ਸਾਡੀ ਸਰਕਾਰ ਨੇ ਅੰਨਦਾਤਾ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਅਤੇ ਉਨ੍ਹਾਂ ਦੀ ਆਮਦਨ ਦੁੱਗਣੀ ਕਰਨ ਦਾ ਜੋ ਸੰਕਲਪ ਦੇਸ਼ ਨੇ ਲਿਆ ਹੈ, ਉਸ ’ਚ ਪੀ. ਐੱਮ. ਕਿਸਾਨ ਨਿਧੀ ਦੀ ਮਹੱਤਵਪੂਰਨ ਭੂਮਿਕਾ ਹੈ। ਅੱਜ ਸਾਡੇ ਕਿਸਾਨ ਆਤਮ ਨਿਰਭਰ ਭਾਰਤ ਮੁਹਿੰਮ ਦੇ ਵੀ ਅਟੁੱਟ ਅੰਗ ਬਣ ਰਹੇ ਹਨ। ਇਸ ਯੋਜਨਾ ਦੀ ਸ਼ੁਰੂਆਤ 2019 ’ਚ ਅੱਜ ਦੇ ਦਿਨ ਹੋਈ ਸੀ। ਇਸ ਦੇ ਤਹਿਤ ਸਰਕਾਰ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਹਰ ਸਾਲ 6,000 ਰੁਪਏ ਜਮਾਂ ਕਰਦੀ ਹੈ। ਸਰਕਾਰ ਇਹ ਰਾਸ਼ੀ ਤਿੰਨ ਬਰਾਬਰ ਕਿਸ਼ਤਾਂ ਵਿਚ ਸਿੱਧੇ ਕਿਸਾਨਾਂ ਦੇ ਖਾਤੇ ਵਿਚ ਪਾਉਂਦੀ ਹੈ। ਪ੍ਰਧਾਨ ਮੰਤਰੀ ਮੋਦੀ ਨੇ 25 ਦਸੰਬਰ ਨੂੰ ਪੀ. ਐੱਮ. ਕਿਸਾਨ ਸਨਮਾਨ ਨਿਧੀ ਤਹਿਤ ਵਿੱਤੀ ਲਾਭ ਦੀ 7ਵੀਂ ਕਿਸ਼ਤ ਜਾਰੀ ਕੀਤੀ ਸੀ।
ਹੁਣ ਦਿੱਲੀ 'ਚ ਐਂਟਰੀ ਲਈ ਪੰਜਾਬੀਆਂ ਨੂੰ ਦਿਖਾਉਣੀ ਪਵੇਗੀ ਕੋਰੋਨਾ ਨੈਗੇਟਿਵ ਰਿਪੋਰਟ
NEXT STORY