ਨਵੀਂ ਦਿੱਲੀ (ਏਜੰਸੀ) – ਦਿੱਲੀ-ਮੁੰਬਈ ਐਕਸਪ੍ਰੈੱਸਵੇਅ ਦੇ ਨਵੇਂ ਸੈਕਸ਼ਨ ’ਤੇ ਬਾਰਾਪੁਲਾ ਨੇੜੇ ਮੋਟਰਸਾਈਕਲ ਚਲਾਉਂਦੇ ਸਮੇਂ ਪਤੰਗ ਦੀ ਡੋਰ ਨਾਲ ਗਲਾ ਕੱਟੇ ਜਾਣ ਕਾਰਨ 26 ਸਾਲਾ ਨੌਜਵਾਨ ਦੀ ਮੌਤ ਹੋ ਗਈ। ਪੁਲਸ ਮੁਤਾਬਕ ਨੌਜਵਾਨ ਸੋਮਵਾਰ ਨੂੰ ਕੰਮ ਤੋਂ ਘਰ ਵਾਪਸ ਆ ਰਿਹਾ ਸੀ ਕਿ ਡੋਰ ਉਸ ਦੀ ਗਰਦਨ ਵਿਚ ਫਸ ਗਈ, ਜਿਸ ਕਾਰਨ ਉਸ ਦੇ ਗਲੇ ’ਤੇ ਡੂੰਘਾ ਜ਼ਖ਼ਮ ਹੋ ਗਿਆ। ਇਸ ਕਾਰਨ ਉਹ ਮੋਟਰਸਾਈਕਲ ਤੋਂ ਕੰਟਰੋਲ ਗੁਆ ਬੈਠਾ ਅਤੇ ਹਾਦਸੇ ਦਾ ਸ਼ਿਕਾਰ ਹੋ ਗਿਆ। ਪਰਿਵਾਰਕ ਮੈਂਬਰਾਂ ਮੁਤਾਬਕ ਮ੍ਰਿਤਕ ਦਾ ਵਿਆਹ ਲੱਗਭਗ 3 ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦਾ 3 ਮਹੀਨਿਆਂ ਦਾ ਪੁੱਤਰ ਵੀ ਹੈ।
ਇਹ ਵੀ ਪੜ੍ਹੋ: ਖੁਸ਼ਖ਼ਬਰੀ! ਔਰਤਾਂ ਦੇ ਖਾਤਿਆਂ 'ਚ ਆਉਣਗੇ 20-20 ਹਜ਼ਾਰ ਰੁਪਏ, CM ਧਾਮੀ ਵਲੋਂ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੇਰਲ : ਮੋਟਰਸਾਇਕਲ ਸਵਾਰ 2 ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ
NEXT STORY