ਕੋਲਕਾਤਾ— ਪੱਛਮੀ ਬੰਗਾਲ ਵਿਚ ਕੋਲਕਾਤਾ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਫਾਰਮੇਸੀ ਵਿਭਾਗ ਵਿਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਨੂੰ ਮੌਕੇ 'ਤੇ ਰਵਾਨਾ ਕਰ ਦਿੱਤਾ ਗਿਆ। ਫਿਲਹਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਸਪਤਾਲ ਤੋਂ ਕਰੀਬ 350 ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਸ ਹਾਦਸੇ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਦੇ ਨੁਕਸਾਨ ਦੀ ਹੋਣ ਕੋਈ ਸੂਚਨਾ ਨਹੀਂ ਹੈ।

ਜਾਣਕਾਰੀ ਮੁਤਾਬਕ ਅੱਜ ਸਵੇਰੇ ਕੋਲਕਾਤਾ ਦੇ ਮੈਡੀਕਲ ਕਾਲਜ 'ਚ ਫਾਰਮੇਸੀ ਸਟੋਰ ਵਿਚ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਨੂੰ ਦੇਖ ਕੇ ਉੱਥੇ ਹਲਚੱਲ ਮੱਚ ਗਈ। ਇਸੇ ਦੌਰਾਨ ਪ੍ਰਸ਼ਾਸਨ ਨੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਨਾ ਦਿੱਤੀ ਗਈ।

ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਫਿਲਹਾਲ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਅੱਗ ਬੁਝਾਉਣ ਵਿਚ ਲੱਗੀਆਂ ਹਨ। ਰਿਪੋਰਟ ਮੁਤਾਬਕ ਮੈਡੀਕਲ ਕਾਲਜ ਦੇ ਸਾਰੇ ਮਰੀਜ਼ ਸੁਰੱਖਿਅਤ ਹਨ।

ਨੋ ਪਾਰਕਿੰਗ 'ਚ ਗੱਡੀ ਖੜੀ ਕਰਨ ਨਾਲ ਦੇਣਾ ਪਏਗਾ 2000 ਰੁਪਏ ਤਕ ਦਾ ਚਲਾਨ
NEXT STORY