ਕੋਲਕਾਤਾ- ਕੋਲਕਾਤਾ ਦੇ ਕਸਬਾ ਇਲਾਕੇ 'ਚ ਇਕ ਔਰਤ ਨੇ ਆਪਣੇ ਘਰ ਦੇ ਪਖ਼ਾਨੇ 'ਚ ਬੱਚੇ ਨੂੰ ਜਨਮ ਦੇਣ ਦੇ ਕੁਝ ਮਿੰਟਾਂ ਬਾਅਦ ਹੀ ਉਸ ਨੂੰ ਖਿੜਕੀ ਤੋਂ ਬਾਹਰ ਸੁੱਟ ਦਿੱਤਾ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬੱਚੇ ਦੀ ਮੌਤ ਹੋ ਗਈ ਹੈ। ਪੁਲਸ ਮੁਤਾਬਕ ਇਹ ਘਟਨਾ 22 ਅਪ੍ਰੈਲ ਦੀ ਹੈ, ਜਦੋਂ ਔਰਤ ਪਖ਼ਾਨੇ 'ਚ ਗਈ ਅਤੇ ਇਕ ਬੱਚੇ ਨੂੰ ਜਨਮ ਦੇਣ ਮਗਰੋਂ ਉਸ ਨੇ ਉਸ ਦੇ ਰੋਣ ਦੀ ਆਵਾਜ਼ ਸੁਣਨ ਮਗਰੋਂ ਘਬਰਾ ਕੇ ਉਸ ਨੂੰ ਖਿੜਕੀ ਤੋਂ ਬਾਹਰ ਸੁੱਟ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਔਰਤ ਨੇ ਦਾਅਵਾ ਕੀਤਾ ਕਿ ਉਹ ਨਹੀਂ ਜਾਣਦੀ ਸੀ ਕਿ ਉਹ ਗਰਭਵਤੀ ਹੈ ਕਿਉਂਕਿ ਉਸ ਨੂੰ ਪਿਛਲੇ ਕੁਝ ਮਹੀਨਿਆਂ ਤੋਂ ਨਿਯਮਤ ਮਾਹਵਾਰੀ ਆ ਰਹੀ ਸੀ।
ਔਰਤ ਨੇ ਇਕ ਮੁੰਡੇ ਨੂੰ ਜਨਮ ਦਿੱਤਾ। ਔਰਤ ਮੁਤਾਬਕ ਬੱਚੇ ਦੇ ਰੋਣ ਦੀ ਆਵਾਜ਼ ਸੁਣ ਕੇ ਉਹ ਡਰ ਗਈ ਸੀ ਅਤੇ ਖਿੜਕੀ ਦਾ ਸ਼ੀਸ਼ਾ ਤੋੜ ਕੇ ਬੱਚੇ ਨੂੰ ਬਾਹਰ ਸੁੱਟ ਦਿੱਤਾ। ਸਥਾਨਕ ਲੋਕ ਖਿੜਕੀ ਦਾ ਸ਼ੀਸ਼ਾ ਟੁੱਟਣ ਦੀ ਆਵਾਜ਼ ਸੁਣਨ ਮਗਰੋਂ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਨਵਜਨਮੇ ਬੱਚੇ ਨੂੰ ਵੇਖਿਆ ਅਤੇ ਕਸਬਾ ਥਾਣੇ 'ਚ ਇਸ ਦੀ ਸੂਚਨਾ ਦਿੱਤੀ। ਅਧਿਕਾਰੀ ਨੇ ਕਿਹਾ ਕਿ ਔਰਤ ਲਹੂ-ਲੁਹਾਣ ਹਾਲਤ ਵਿਚ ਮਿਲੀ। ਉਸ ਨੂੰ ਅਤੇ ਉਸ ਦੇ ਬੱਚੇ ਨੂੰ ਨੇੜੇ ਦੇ ਇਕ ਹਸਪਤਾਲ ਲਿਜਾਇਆ ਗਿਆ। ਅਗਲੀ ਸਵੇਰ ਬੱਚੇ ਦੀ ਮੌਤ ਹੋ ਗਈ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਮਾਨਸਿਕ ਬੀਮਾਰੀ ਨਾਲ ਜੂਝ ਰਹੀ ਔਰਤ ਨੇ ਪਿਛਲੇ ਸਾਲ ਨਵੰਬਰ ਵਿਚ ਵਿਆਹ ਕਰਵਾਇਆ ਸੀ। ਉਸ ਦਾ ਪਤੀ ਸ਼ਰਾਬ ਪੀਣ ਦਾ ਆਦੀ ਸੀ। ਉਸ ਨੇ ਅਤੇ ਉਸ ਦੇ ਪਰਿਵਾਰ ਦੇ ਮੈਂਬਰਾਂ ਨੇ ਵੀ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪਤਾ ਨਹੀਂ ਸੀ ਔਰਤ ਗਰਭਵਤੀ ਹੈ। ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ। ਅਧਿਕਾਰੀ ਨੇ ਦੱਸਿਆ ਕਿ ਔਰਤ 'ਤੇ ਆਈ. ਪੀ. ਐੱਸ. ਦੀ ਸਬੰਧਤ ਧਾਰਾ ਤਹਿਤ ਇਕ ਮਾਮਲਾ ਦਰਜ ਕੀਤਾ ਗਿਆ ਹੈ।
ਜੱਜ ਪੈਂਡਿੰਗ ਮਾਮਲਿਆਂ ਬਾਰੇ ਇੰਟਰਵਿਊ ਨਹੀਂ ਦੇ ਸਕਦੇ : ਸੁਪਰੀਮ ਕੋਰਟ
NEXT STORY