ਚੰਡੀਗੜ੍ਹ/ਹਰਿਆਣਾ: ਹਰਿਆਣਾ 'ਚ ਭਾਜਪਾ ਦੇ ਕ੍ਰਿਸ਼ਨ ਲਾਲ ਪੰਵਾਰ ਤੇ ਕਾਂਗਰਸ ਦੇ ਅਜੈ ਮਾਕਨ ਨੇ ਜਿੱਤ ਦਰਜ ਕੀਤੀ ਹੈ। ਦੂਜੇ ਪਾਸੇ ਕਾਰਤੀਕੇਯ ਸ਼ਰਮਾ ਚੋਣ ਹਾਰ ਗਏ ਹਨ। ਸ਼ਾਮ 5 ਵਜੇ ਸ਼ੁਰੂ ਹੋਈ ਰਾਜ ਸਭਾ ਦੀਆਂ ਵੋਟਾਂ ਦੀ ਗਿਣਤੀ ਬੇਨਿਯਮੀਆਂ ਦੇ ਦਾਅਵਿਆਂ ਤੋਂ ਬਾਅਦ ਅੱਧੀ ਰਾਤ ਤੋਂ ਬਾਅਦ ਰੁਕ ਗਈ। ਚੋਣ ਕਮਿਸ਼ਨ ਨੇ ਸ਼ੁੱਕਰਵਾਰ ਦੇਰ ਰਾਤ ਰਿਟਰਨਿੰਗ ਅਧਿਕਾਰੀਆਂ ਨੂੰ ਹਰਿਆਣਾ ਅਤੇ ਮਹਾਰਾਸ਼ਟਰ 'ਚ ਰਾਜ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਨਿਯਮਾਂ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਤੋਂ ਬਾਅਦ ਗਿਣਤੀ ਰੋਕ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਸਿਮਰਨਜੀਤ ਮਾਨ ਨੇ ਨਹੀਂ ਮੰਨੀ ਸੁਖਬੀਰ ਤੇ ਰਾਜੋਆਣਾ ਦੀ ਅਪੀਲ, ਸੰਗਰੂਰ 'ਚ ਵੰਡੀਆਂ ਜਾਣਗੀਆਂ ਪੰਥਕ ਵੋਟਾਂ
ਹਰਿਆਣਾ 'ਚ ਭਾਜਪਾ ਉਮੀਦਵਾਰ ਕ੍ਰਿਸ਼ਨ ਲਾਲ ਪੰਵਾਰ ਤੇ ਆਜ਼ਾਦ ਉਮੀਦਵਾਰ ਕਾਰਤੀਕੇਯ ਸ਼ਰਮਾ ਨੇ ਕਮਿਸ਼ਨ ਨੂੰ ਭੇਜੇ ਇਕ ਸੰਦੇਸ਼ ਵਿੱਚ ਦੋਸ਼ ਲਾਇਆ ਕਿ ਕਾਂਗਰਸੀ ਵਿਧਾਇਕਾਂ ਕਿਰਨ ਚੌਧਰੀ ਅਤੇ ਬੀ.ਬੀ. ਬੱਤਰਾ ਨੇ ਆਪਣੇ ਬੈਲਟ ਪੇਪਰ ਅਣਅਧਿਕਾਰਤ ਵਿਅਕਤੀਆਂ ਨੂੰ ਦਿਖਾਏ ਤੇ ਇਹ ਘਟਨਾ ਕੈਮਰੇ ਵਿੱਚ ਰਿਕਾਰਡ ਹੋ ਗਈ। ਇਸ ਦੌਰਾਨ ਕਾਂਗਰਸ ਨੇ ਚੋਣ ਕਮਿਸ਼ਨ ਕੋਲ ਜਾ ਕੇ ਭਾਜਪਾ 'ਤੇ ਹਰਿਆਣਾ ਵਿੱਚ ਰਾਜ ਸਭਾ ਦੀਆਂ ਆਜ਼ਾਦ ਅਤੇ ਨਿਰਪੱਖ ਚੋਣਾਂ ਦੀ ਪ੍ਰਕਿਰਿਆ ਨੂੰ ਸਾਬੋਤਾਜ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਤੇ ਨਤੀਜੇ ਤੁਰੰਤ ਐਲਾਨਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ 'ਚ 6 ਸ਼ੂਟਰਾਂ ਦੀ ਹੋਈ ਪਛਾਣ, ਉਥੇ ਹੀ CM ਮਾਨ ਦਾ ਪੰਜਾਬੀਆਂ ਨੂੰ ਤੋਹਫਾ, ਪੜ੍ਹੋ TOP 10
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਮੂਸੇਵਾਲਾ ਕਤਲ ਕਾਂਡ 'ਚ 6 ਸ਼ੂਟਰਾਂ ਦੀ ਹੋਈ ਪਛਾਣ, ਉਥੇ ਹੀ CM ਮਾਨ ਦਾ ਪੰਜਾਬੀਆਂ ਨੂੰ ਤੋਹਫਾ, ਪੜ੍ਹੋ TOP 10
NEXT STORY