ਨਵੀਂ ਦਿੱਲੀ— ਪਾਕਿਸਤਾਨ ਵਲੋਂ ਅੱਜ ਕੁਲਭੂਸ਼ਣ ਜਾਧਵ ਦੀ ਮਾਂ ਅਤੇ ਉਸ ਦੀ ਪਤਨੀ ਨੂੰ ਵੀਜ਼ਾ ਜਾਰੀ ਕਰ ਦਿੱਤਾ ਗਿਆ ਹੈ। ਪਾਕਿਸਤਾਨ ਵਲੋਂ ਪਿਛਲੇ ਹਫਤੇ ਜਾਣਕਾਰੀ ਦਿੱਤੀ ਸੀ ਕਿ ਜਾਧਵ ਦੀ ਪਤਨੀ ਅਤੇ ਮਾਂ ਦੀ ਵੀਜ਼ਾ ਅਰਜ਼ੀ ਹਾਸਲ ਹੋਈ ਹਾ ਅਤੇ ਉਨ੍ਹਾਂ 'ਤੇ ਕਾਰਵਾਈ ਚੱਲ ਰਹੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪਾਕਿ ਮੀਡੀਆ ਰਿਪੋਰਟਾਂ 'ਚ ਕਿਹਾ ਗਿਆ ਸੀ ਕਿ ਪਾਕਿ ਜੇਲ 'ਚ ਬੰਦ ਜਾਧਵ 25 ਦਸੰਬਰ ਨੂੰ ਆਪਣੀ ਮਾਂ ਅਤੇ ਪਤਨੀ ਨੂੰ ਮਿਲਣਗੇ। ਇਸ ਤੋਂ ਬਾਅਦ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਜਾਧਵ ਦੀ ਮਾਂ ਅਤੇ ਪਤਨੀ ਨੂੰ ਵੀ ਇਸ ਦੀ ਜਾਣਕਾਰੀ ਦਿੱਤੀ ਸੀ। ਜ਼ਿਕਰਯੋਗ ਹੈ ਕਿ ਕਥਿਤ ਤੌਰ 'ਤੇ ਜਾਸੂਸੀ ਦੇ ਦੋਸ਼ 'ਚ ਪਾਕਿ ਦੀ ਇਕ ਅਦਾਲਤ ਨੇ ਭਾਰਤੀ ਨੇਵੀ ਦੇ ਸਾਬਕਾ ਕਮਾਂਡਰ ਜਾਧਵ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ।
ਅੰਤਿਮ ਸਸਕਾਰ ਤੋਂ ਪਹਿਲੇ ਲਾਸ਼ 'ਚ ਹੋਈ ਹਰਕਤ, ਸ਼ਮਸ਼ਾਨ ਤੋਂ ਚੁੱਕੇ ਲੈ ਗਏ ਪਰਿਵਾਰਕ ਮੈਂਬਰ
NEXT STORY