ਸ਼੍ਰੀਨਗਰ— ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਵਿਰੁੱਧ ਸੁਰੱਖਿਆ ਬਲਾਂ ਦਾ ਆਪਰੇਸ਼ਨ ਆਲ ਆਊਟ ਜਾਰੀ ਹੈ। ਸੁਰੱਖਿਆ ਬਲਾਂ ਨੇ ਅੱਜ ਕੁਲਗਾਮ ਵਿਚ ਮੁਕਾਬਲੇ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮੁਕਾਬਲੇ ਵਿਚ ਫੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ। ਸੁਰੱਖਿਆ ਬਲਾਂ ਨੇ ਅੱਜ ਸਵੇਰੇ ਕੁਲਗਾਮ ਅਤੇ ਪੁਲਵਾਮਾ ਵਿਚ ਸਰਚ ਆਪਰੇਸ਼ਨ ਚਲਾਇਆ ਸੀ।
ਇਸ ਦੌਰਾਨ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ ਤਾਂ ਜਵਾਬੀ ਕਾਰਵਾਈ ਵਿਚ ਜਵਾਨਾਂ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ। ਦੂਜੇ ਪਾਸੇ ਪੁਲਵਾਮਾ ਦੇ ਤਰਾਲ ਵਿਚ ਵੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ।
ਅਕਸ਼ਰਧਾਮ ਮੰਦਰ ’ਤੇ ਹਮਲੇ ਦਾ ਮੁਲਜ਼ਮ 16 ਸਾਲ ਬਾਅਦ ਗ੍ਰਿਫਤਾਰ
NEXT STORY