ਕੁੱਲੂ, (ਸੰਜੀਵ)- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲੇ ਦੀ ਊਝੀ ਘਾਟੀ ਦੇ ਪਤਲੀਕੂਹਲ ਖੇਤਰ ’ਚ ਇਕ ਵਿਅਕਤੀ ਦੀ ਸ਼ੱਕੀ ਹਾਲਾਤ ’ਚ ਮੌਤ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ।
ਮ੍ਰਿਤਕ ਦੀ ਪਛਾਣ ਰਣਜੀਤ ਸਿੰਘ (ਨਿਵਾਸੀ ਲੋਮਚ, ਲਾਹੌਲ-ਸਪਿਤੀ) ਵਜੋਂ ਹੋਈ ਹੈ, ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਾਹਲਮਾ ’ਚ ਚਪੜਾਸੀ ਦੇ ਅਹੁਦੇ ’ਤੇ ਤਾਇਨਾਤ ਸੀ। ਪੁਲਸ ਨੇ ਇਸ ਮਾਮਲੇ ’ਚ ਮ੍ਰਿਤਕ ਦੀ ਲਿਵ-ਇਨ ਪਾਰਟਨਰ ਨੂੰ ਹਿਰਾਸਤ ’ਚ ਲੈ ਕੇ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਅਨੁਸਾਰ ਰਣਜੀਤ ਸਿੰਘ ਪਿਛਲੇ ਲੱਗਭਗ 5 ਸਾਲਾਂ ਤੋਂ ਪਤਲੀਕੂਹਲ ਦੀ ਇਕ ਔਰਤ ਨਾਲ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿ ਰਿਹਾ ਸੀ। ਪੁਲਸ ਨੇ ਮੁਲਜ਼ਮ ਔਰਤ ਦੇ ਖ਼ਿਲਾਫ਼ ਕਤਲ ਦੀ ਐੱਫ. ਆਈ. ਆਰ. ਦਰਜ ਕਰ ਕੇ ਉਸ ਨੂੰ ਹਿਰਾਸਤ ’ਚ ਲੈ ਲਿਆ ਹੈ।
ਰਜਿਸਟਰਡ ਕੰਪਨੀਆਂ ’ਚ ਹਰਿਆਣਾ ਪੰਜਾਬ ਤੋਂ ਬਹੁਤ ਅੱਗੇ
NEXT STORY