ਨੈਸ਼ਨਲ ਡੈਸਕ : ਦਿੱਲੀ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੁਮਾਰ ਵਿਸ਼ਵਾਸ ਨੇ ਟਵੀਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਲਾਇਆ ਹੈ। ਕੁਮਾਰ ਵਿਸ਼ਵਾਸ ਨੇ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੂੰ ਪੰਜਾਬ ਦੇ ਲੋਕਾਂ ਦੇ ਟੈਕਸ ਰਾਹੀਂ ਹਾਸਿਲ ਕੀਤੇ ਪੈਸੇ ਦੀ ਦੁਰਵਰਤੋਂ ਨਾ ਕਰਨ ਦੀ ਨਸੀਹਤ ਦਿੱਤੀ ਹੈ। ੳੁਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ‘‘ਪਿਆਰੇ ਛੋਟੇ ਭਰਾ ਭਗਵੰਤ ਮਾਨ ਖ਼ੁੱਦਾਰ ਪੰਜਾਬ ਨੇ 300 ਸਾਲਾਂ ’ਚ ਕਦੇ ਵੀ ਦਿੱਲੀ ਦੇ ਕਿਸੇ ਵੀ ਅਸੁਰੱਖਿਅਤ ਤਾਨਾਸ਼ਾਹ ਨੂੰ ਆਪਣੀ ਤਾਕਤ ਨਾਲ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ। ਪੰਜਾਬ ਨੇ ਤੁਹਾਡੀ ਪੱਗ ਨੂੰ ਤਾਜ ਸੌਂਪਿਆ ਹੈ, ਕਿਸੇ ਬੌਣੇ ਦੁਰਯੋਧਨ ਨੂੰ ਨਹੀਂ...ਪੰਜਾਬ ਦੇ ਲੋਕਾਂ ਟੈਕਸ ਦੇ ਪੈਸਿਆਂ ਅਤੇ ਉਨ੍ਹਾਂ ਦੀ ਪੁਲਸ ਦਾ ਅਪਮਾਨ ਨਾ ਕਰੋ...ਪੱਗੜੀ ਸੰਭਾਲ ਜੱਟਾ।’’
ਇਹ ਵੀ ਪੜ੍ਹੋ : ਰੂਸ ਦੇ ਕਬਜ਼ੇ ਵਾਲੇ ਇਲਾਕਿਆਂ ’ਚ ਦਵਾਈਆਂ ਦੀ ਭਾਰੀ ਘਾਟ : ਜ਼ੇਲੇਂਸਕੀ
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਸਵੇਰੇ ਭਾਜਪਾ ਨੇਤਾ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਬੱਗਾ ਨੂੰ ਉਸ ਦੇ ਦਿੱਲੀ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਪੁਲਸ ਦੇ ਤਕਰੀਬਨ 50 ਜਵਾਨ ਹਾਜ਼ਰ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁਹਾਲੀ ਪੁਲਸ ਵੱਲੋਂ ਉਨ੍ਹਾਂ ਦੇ ਖ਼ਿਲਾਫ਼ ਸਾਈਬਰ ਸੈੱਲ ’ਚ ਕੇਸ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਬੱਗਾ ਨੂੰ 5 ਵਾਰ ਨੋਟਿਸ ਭੇਜਿਆ ਗਿਆ ਪਰ ਉਹ ਪੇਸ਼ ਨਹੀਂ ਹੋਏ। ਭਾਜਪਾ ਆਗੂਆਂ ਨੇ ਬੱਗਾ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਹੈ।
PM ਮੋਦੀ ਨੇ ਭਿਆਨਕ ਗਰਮੀ ਨਾਲ ਨਜਿੱਠਣ ਅਤੇ ਮਾਨਸੂਨ ਦੀਆਂ ਤਿਆਰੀਆਂ ’ਤੇ ਕੀਤਾ ਮੰਥਨ
NEXT STORY