ਬੈਂਗਲੁਰੂ — ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਨੇ ਸੋਮਵਾਰ ਨੂੰ ਕਾਂਗਰਸ ਦੇ ਸੀਨੀਅਰ ਨੇਤਾ ਸਿੱਧਰਮੀਆ 'ਤੇ ਹਮਲਾ ਬੋਲਿਆ। ਕੁਮਾਰਸਵਾਮੀ ਨੇ ਕਿਹਾ ਕਿ ਸਿੱਧਰਮੀਆ ਦੀ ਅਗਵਾਈ 'ਚ ਕਈ ਵੱਡੇ ਨੇਤਾ ਚੋਣ ਹਾਰ ਗਏ, ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਇਸ ਹਾਰ ਦੇ ਪਿੱਛੇ ਕਿਹੜੇ ਲੋਕ ਜ਼ਿੰਮੇਵਾਰ ਹਨ। ਕੁਮਾਰਸਵਾਮੀ ਨੇ ਕਿਹਾ ਕਿ ਉਹ ਕਾਂਗਰਸ ਦੇ ਕਿਸੇ ਰਾਸ਼ਟਰੀ ਨੇਤਾ ਨੂੰ ਇਸ ਦੇ ਲਈ ਜ਼ਿੰਮੇਵਾਰ ਨਹੀਂ ਠਹਿਰਾਉਣਗੇ। ਕਾਂਗਰਸ ਨੂੰ ਦੱਸਣਾ ਚਾਹੀਦਾ ਹੈ ਕਿ ਉਸ ਦੇ ਉਮੀਦਵਾਰਾਂ ਦਾ ਪੂਰਾ ਸਮਰਥਨ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਕਿੰਨਾ ਸਮਰਥਨ ਮਿਲਿਆ। ਉਨ੍ਹਾਂ ਕਿਹਾ ਕਿ ਮੈਸੂਰ 'ਚ ਸਿੱਧਰਮੀਆ ਕਾਰਨ ਹਾਰ ਹੋਈ।
ਇਮਰਾਨ ਨੇ ਚੁੱਕਿਆ ਕਸ਼ਮੀਰ ਦਾ ਮੁੱਦਾ ਤਾਂ ਟਰੰਪ ਨੇ ਕਿਹਾ ‘ਭਾਰਤ ਨਾਲ ਸਾਡੇ ਚੰਗੇ ਸਬੰਧ’
NEXT STORY