ਨੈਸ਼ਨਲ ਡੈਸਕ/ਮਾਨਸਾ- ਹਰਿਆਣਾ ਕਾਂਗਰਸ ਦੀ ਸਾਬਕਾ ਪ੍ਰਧਾਨ ਕੁਮਾਰੀ ਸ਼ੈਲਜਾ ਅੱਜ ਯਾਨੀ ਕਿ ਐਤਵਾਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੀ। ਇੱਥੇ ਉਨ੍ਹਾਂ ਨੇ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਸ਼ੈਲਜਾ ਨਾਲ ਮੁਲਾਕਾਤ ਦੌਰਾਨ ਸਾਬਕਾ ਸੰਸਦ ਮੈਂਬਰ ਚਰਨਜੀਤ ਸਿੰਘ ਰੋੜੀ, ਸਾਬਕਾ ਵਿਧਾਇਕ ਬਲਵਾਨ ਸਿੰਘ ਦੌਲਤਪੁਰੀਆਂ, ਸ. ਹਰਦੇਵ ਰੋਸ਼ਾ ਸਮੇਤ ਪਾਰਟੀ ਦੇ ਹੋਰ ਆਗੂ ਮੌਜੂਦ ਰਹੇ।
ਇਸ ਬਾਬਤ ਸ਼ੈਲਜਾ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ’ਚ ਮਾਨਸਾ ਦੇ ਪਿੰਡ ਮੂਸਾ ਪਹੁੰਚ ਕੇ ਕਾਂਗਰਸ ਨੇਤਾ ਅਤੇ ਮਸ਼ਹੂਰ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਜੀ ਦੇ ਕਤਲ ’ਤੇ ਦੁੱਖ ਸਾਂਝਾ ਕੀਤਾ। ਪਰਮਾਤਮਾ ਮਰਹੂਮ ਆਤਮਾ ਨੂੰ ਸ਼ਾਂਤੀ ਅਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖ਼ਸ਼ੇ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਦਿਨ-ਦਿਹਾੜੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਥਾਰ ਜੀਪ ’ਚ ਸਵਾਰ ਹੋ ਕੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ। ਉਨ੍ਹਾਂ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਤੇ ਕੈਨੇਡਾ ਰਹਿੰਦੇ ਗੋਲਡੀ ਬਰਾੜ ਨੇ ਲਈ। ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੁਲਸ ਦੇ ਹੱਥ ਅਜੇ ਤਕ ਕੋਈ ਵੱਡੀ ਕਾਮਯਾਬੀ ਨਹੀਂ ਲੱਗੀ ਹੈ।
ਜੰਮੂ-ਕਸ਼ਮੀਰ ਤੋਂ 145 ਸ਼ਰਧਾਲੂਆਂ ਦਾ ਪਹਿਲਾ ਜੱਥਾ ਹੱਜ ਲਈ ਸਾਊਦੀ ਅਰਬ ਰਵਾਨਾ
NEXT STORY