ਨਵੀਂ ਦਿੱਲੀ— ਰਾਸ਼ਟਰੀ ਗਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਨੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤਾ ਹੈ ਕਿ ਇਲਾਹਾਬਾਦ 'ਚ ਕੁੰਭ ਮੇਲੇ ਤੋਂ ਬਾਅਦ ਜਮ੍ਹਾ ਹੋਏ ਠੋਸ ਕੂੜੇ ਨੂੰ ਨਿਪਟਾਉਣ ਲਈ ਤੁਰੰਤ ਕਦਮ ਚੁੱਕੇ ਜਾਣ ਅਤੇ ਇਸ ਸੰਬੰਧ 'ਚ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਜੱਜ ਅਰੁਣ ਟੰਡਨ ਦੀ ਪ੍ਰਧਾਨਗੀ ਵਾਲੀ ਕਮੇਟੀ ਦੀ ਰਿਪੋਰਟ 'ਤੇ ਨੋਟਿਸ ਲੈਂਦੇ ਹੋਏ ਐੱਨ.ਜੀ.ਟੀ. ਨੇ ਕਿਹਾ ਕਿ ਖੇਤਰ 'ਚ ਸਥਿਤੀ ਖਤਰਨਾਕ ਹੈ ਅਤੇ ਇਸ ਤੋਂ ਤੁਰੰਤ ਨਿਪਟਿਆ ਜਾਣਾ ਚਾਹੀਦਾ, ਜਿਸ ਨਾਲ ਕਿ ਮਹਾਮਾਰੀਆ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਐੱਨ.ਜੀ.ਟੀ. ਪ੍ਰਧਾਨ ਜੱਜ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ ਅਤੇ ਸੀਨੀਅਰ ਪੱਧਰ ਦੇ ਅਧਿਕਾਰੀਆਂ ਵਲੋਂ ਵਿਅਕਤੀਗਤ ਨਿਰੀਖਣ ਯਕੀਨੀ ਕੀਤਾ ਜਾਣਾ ਚਾਹੀਦਾ।
ਬੈਂਚ ਨੇ ਕਿਹਾ,''ਅਸੀਂ ਨਿਰਦੇਸ਼ ਦਿੰਦੇ ਹਾਂ ਕਿ ਜ਼ਮੀਨੀ ਪੱਧਰ ਦੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਲਈ ਇਕ ਉੱਚਿਤ ਨਿਗਰਾਨੀ ਤੰਤਰ ਸਥਾਪਤ ਕੀਤਾ ਜਾਣਾ ਚਾਹੀਦਾ ਅਤੇ ਮੁੱਖ ਸਕੱਤਰ ਵਲੋਂ ਜਲਦ ਤੋਂ ਜਲਦ ਨਿਰੀਖਣ ਲਈ ਜ਼ਰੂਰੀ ਅਧਿਕਾਰੀਆਂ ਦਾ ਪੱਧਰ ਤੈਅ ਕੀਤਾ ਜਾਣਾ ਚਾਹੀਦਾ।'' ਇਸ ਨੇ ਕਿਹਾ ਕਿ ਚੰਗਾ ਹੋਵੇਗਾ ਕਿ ਇਹ ਕੰਮ 26 ਅਪ੍ਰੈਲ ਤੋਂ ਪਹਿਲਾਂ ਕਰ ਲਿਆ ਜਾਵੇ, ਜਿਸ ਦਿਨ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਦੇ ਟ੍ਰਿਬਿਊਨਲ ਦੇ ਸਾਹਮਣੇ ਪੇਸ਼ ਹੋਣ ਦੀ ਉਮੀਦ ਹੈ।
ਕਰੂਕਸ਼ੇਤਰ ਤੋਂ ਅਰਜੁਨ ਚੌਟਾਲਾ ਨੇ ਭਰਿਆ ਨਾਮਜ਼ਦਗੀ ਪੱਤਰ
NEXT STORY