ਨਵੀਂ ਦਿੱਲੀ — ਸਰਕਾਰ ਨੇ ਕੁਵੈਤ 'ਚ ਅੱਗ ਦੀ ਦੁਰਘਟਨਾ 'ਚ ਮਾਰੇ ਗਏ ਭਾਰਤੀ ਕਾਮਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਹ ਐਕਸ-ਗ੍ਰੇਸ਼ੀਆ ਰਾਸ਼ੀ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਇੱਥੇ ਆਪਣੀ ਸਰਕਾਰੀ ਰਿਹਾਇਸ਼ 7 ਲੋਕ ਕਲਿਆਣ ਮਾਰਗ 'ਤੇ ਕੁਵੈਤ 'ਚ ਅੱਗ ਦੀ ਦੁਰਘਟਨਾ 'ਤੇ ਸਮੀਖਿਆ ਮੀਟਿੰਗ ਕੀਤੀ।
ਇਹ ਵੀ ਪੜ੍ਹੋ- ਮਾਨਸੂਨ ਦੀ ਰਫਤਾਰ ਮੱਠੀ, ਉੱਤਰੀ ਭਾਰਤ ’ਚ ਭਿਆਨਕ ਗਰਮੀ ਦਾ ਕਹਿਰ ਜਾਰੀ
ਇਸ ਦੌਰਾਨ ਪ੍ਰਧਾਨ ਮੰਤਰੀ ਨੇ ਇਸ ਮੰਦਭਾਗੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਨਿਰਦੇਸ਼ ਦਿੱਤਾ ਕਿ ਭਾਰਤ ਸਰਕਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪੋਰਸ਼ ਕਾਰ ਹਾਦਸਾ: ਹਸਪਤਾਲ ਦੇ ਕਰਮਚਾਰੀ ਨੇ ਲਈ ਰਿਸ਼ਵਤ, ਸੀਸੀਟੀਵੀ ਫੁਟੇਜ ਆਈ ਸਾਹਮਣੇ
ਵਿਦੇਸ਼ ਰਾਜ ਮੰਤਰੀ ਨੂੰ ਰਾਹਤ ਉਪਾਵਾਂ ਦੀ ਨਿਗਰਾਨੀ ਕਰਨ ਅਤੇ ਮ੍ਰਿਤਕ ਦੇਹਾਂ ਦੀ ਵਾਪਸੀ ਵਿੱਚ ਤੇਜ਼ੀ ਲਿਆਉਣ ਲਈ ਤੁਰੰਤ ਕੁਵੈਤ ਦਾ ਦੌਰਾ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਮ੍ਰਿਤਕ ਭਾਰਤੀ ਨਾਗਰਿਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ। ਇਸ ਬੈਠਕ 'ਚ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ, ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪ੍ਰਮੋਦ ਕੁਮਾਰ ਮਿਸ਼ਰਾ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਵਿਦੇਸ਼ ਸਕੱਤਰ ਵਿਨੈ ਕਵਾਤਰਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਮਾਸਾਕੁਈ ਵੈਨਕੂਵਰ ਸਥਿਤ ਭਾਰਤੀ ਦੂਤਘਰ ਦੇ ਨਵੇਂ ਮੁਖੀ ਨਿਯੁਕਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੋਰਸ਼ ਕਾਰ ਹਾਦਸਾ: ਹਸਪਤਾਲ ਦੇ ਕਰਮਚਾਰੀ ਨੇ ਲਈ ਰਿਸ਼ਵਤ, ਸੀਸੀਟੀਵੀ ਫੁਟੇਜ ਆਈ ਸਾਹਮਣੇ
NEXT STORY