ਬਿਸ਼ਕੇਕ/ਨਵੀਂ ਦਿੱਲੀ (ਭਾਸ਼ਾ)— ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਦੋ ਦਿਨੀਂ ਬੈਠਕ ਵਿਚ ਸ਼ਾਮਲ ਹੋਣ ਲਈ ਮੰਗਲਵਾਰ ਨੂੰ ਕਿਰਗਿਸਤਾਨ ਦੀ ਰਾਜਧਾਨੀ ਪਹੁੰਚੀ। ਬੈਠਕ ਦੌਰਾਨ ਅੱਤਵਾਦ ਦੇ ਖਤਰੇ ਸਮੇਤ ਕਈ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਸੁਸ਼ਮਾ ਦਾ ਇੱਥੇ ਪਹੁੰਚਣ 'ਤੇ ਰਵਾਇਤੀ ਸਵਾਗਤ ਕੀਤਾ ਗਿਆ।
ਨਵੀਂ ਦਿੱਲੀ ਵਿਚ ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਵਿਦੇਸ਼ ਮੰਤਰੀਆਂ ਦੀ ਪਰੀਸ਼ਦ (ਸੀ.ਐੱਫ.ਐੱਮ.) ਅੰਤਰਰਾਸ਼ਟਰੀ ਅਤੇ ਖੇਤਰੀ ਮਹੱਤਤਾ ਨਾਲ ਸਬੰਧਤ ਮੁੱਦਿਆਂ 'ਤੇ ਵਿਚਾਰ ਸਾਂਝੇ ਕਰੇਗੀ। ਇਸ ਦੇ ਇਲਾਵਾ 13-14 ਜੂਨ ਤੋਂ ਬਿਸ਼ਕੇਕ ਵਿਚ ਐੱਸ.ਸੀ.ਓ. ਸੰਮੇਲਨ ਲਈ ਤਿਆਰੀ ਦੀ ਸਮੀਖਿਆ ਕੀਤੀ ਜਾਵੇਗੀ। ਮੰਤਰਾਲੇ ਨੇ ਕਿਹਾ,''ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਬਿਸ਼ਕੇਕ ਵਿਚ 21-22 ਮਈ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਵਿਦੇਸ਼ ਮੰਤਰੀਆਂ ਦੀ ਪਰੀਸ਼ਦ ਦੀ ਬੈਠਕ ਵਿਚ ਭਾਰਤ ਦੀ ਨੁਮਾਇੰਦਗੀ ਕਰ ਰਹੀ ਹੈ।'' ਭਾਰਤ 2017 ਵਿਚ ਚੀਨ ਦੇ ਦਬਦਬੇ ਵਾਲੇ ਸਮੂਹ ਦਾ ਪੂਰਨ ਮੈਂਬਰ ਬਣਿਆ ਸੀ ਅਤੇ ਭਾਰਤ ਦੇ ਇਸ ਵਿਚ ਸ਼ਾਮਲ ਹੋਣ ਨਾਲ ਖੇਤਰੀ ਭੂ-ਰਾਜਨੀਤੀ ਵਿਚ ਸਮੂਹ ਦਾ ਮਹੱਤਵ ਵੱਧ ਗਿਆ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵੀ ਬੈਠਕ ਵਿਚ ਸ਼ਾਮਲ ਹੋਣਗੇ।
ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਮਿਲੇਗੀ ਇਹ ਖਾਸ ਸਹੂਲਤ
NEXT STORY