ਕੋਲਕਾਤਾ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਗਲਵਾਨ ਘਾਟੀ 'ਚ ਚੀਨੀ ਫੌਜ ਨਾਲ ਝੜਪ 'ਚ ਸ਼ਹੀਦ ਹੋਏ ਸੂਬੇ ਦੇ 2 ਜਵਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਬੁੱਧਵਾਰ ਨੂੰ ਐਲਾਨ ਕੀਤਾ। ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਦੇ ਰਾਜੇਸ਼ ਓਰਾਂਗ ਅਤੇ ਅਲੀਪੁਰਦਵਾਰ ਜ਼ਿਲ੍ਹੇ ਦੇ ਬਿਪੁਲ ਰਾਏ ਸੋਮਵਾਰ ਰਾਤ ਹੋਈ ਹਿੰਸਕ ਝੜਪ 'ਚ ਸ਼ਹੀਦ ਹੋਏ 20 ਭਾਰਤੀ ਫੌਜੀਆਂ 'ਚ ਸ਼ਾਮਲ ਹਨ।
ਮਮਤਾ ਬੈਨਰਜੀ ਨੇ ਟਵੀਟ ਕੀਤਾ,''ਗਲਵਾਨ ਘਾਟੀ 'ਚ ਸ਼ਹੀਦ ਹੋਏ ਵੀਰ ਜਵਾਨਾਂ ਦੇ ਪਰਿਵਾਰਾਂ ਦੇ ਪ੍ਰਤੀ ਮੇਰੀ ਹਾਰਦਿਕ ਹਮਦਰਦੀ।'' ਮੁੱਖ ਮੰਤਰੀ ਨੇ ਕਿਹਾ,''ਦੇਸ਼ ਲਈ ਉਨ੍ਹਾਂ ਸਰਵਉੱਚ ਬਲੀਦਾਨ ਅਤੇ ਪੀੜਤ ਪਰਿਵਾਰ ਨੂੰ ਹੋਏ ਨੁਕਸਾਨ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ। ਅਸੀਂ ਸ਼ਹੀਦਾਂ ਦੇ ਪਰਿਵਾਰ ਨੂੰ 5-5 ਲੱਖ ਰੁਪਏ ਅਤੇ ਇਕ ਮੈਂਬਰ ਨੂੰ ਪੱਛਮੀ ਬੰਗਾਲ ਸਰਕਾਰ 'ਚ ਨੌਕਰੀ ਦੇਣ ਦਾ ਫੈਸਲਾ ਕੀਤਾ।''
ਥੱਪੜ ਕਾਂਡ : ਭਾਜਪਾ ਨੇਤਾ ਸੋਨਾਲੀ ਫੋਗਾਟ ਗ੍ਰਿ੍ਫ਼ਤਾਰ, ਤੁਰੰਤ ਜ਼ਮਾਨਤ ਵੀ ਮਿਲੀ
NEXT STORY