ਲੇਹ- ਪੂਰਬੀ ਲੱਦਾਖ ਦੀ ਗਲਵਾਨ ਘਾਟੀ 'ਚ 15 ਜੂਨ ਦੀ ਰਾਤ ਭਾਰਤ ਅਤੇ ਚੀਨ ਦੇ ਫੌਜੀਆਂ ਦਰਮਿਆਨ ਹੋਈ ਹਿੰਸਕ ਝੜਪ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਲੇਹ ਪਹੁੰਚੇ। ਇਸ ਦੌਰਾਨ ਪੀ.ਐੱਮ. ਮੋਦੀ ਫੌਜ ਦੇ ਉਸ ਹਸਪਤਾਲ 'ਚ ਪਹੁੰਚੇ, ਜਿੱਥੇ ਗਲਵਾਨ ਘਾਟੀ ਦੀ ਹਿੰਸਾ ਦੀ ਘਟਨਾ 'ਚ ਜ਼ਖਮੀ ਹੋਏ ਜਵਾਨ ਭਰਤੀ ਹਨ। ਪ੍ਰਧਾਨ ਮੰਤਰੀ ਨੇ ਜ਼ਖਮੀ ਜਵਾਨਾਂ ਨਾਲ ਮੁਲਾਕਾਤ ਕੀਤੀ।
ਇਕ ਨਿਊਜ਼ ਏਜੰਸੀ ਵਲੋਂ ਜਾਰੀ ਕੀਤੇ ਗਏ ਵੀਡੀਓ 'ਚ ਸਾਫ਼ ਤੌਰ 'ਤੇ ਦਿੱਸ ਰਿਹਾ ਹੈ ਕਿ ਪ੍ਰਧਾਨ ਮੰਤਰੀ ਗਲਵਾਨ ਘਾਟੀ ਹਿੰਸਾ ਦੀ ਘਟਨਾ 'ਚ ਜ਼ਖਮੀ ਹੋਏ ਜਵਾਨਾਂ ਦੇ ਵਾਰਡ 'ਚ ਪਹੁੰਚਦੇ ਹਨ ਅਤੇ ਇਕ-ਇਕ ਜਵਾਨ ਨਾਲ ਗੱਲ ਕਰਦੇ ਹਨ ਅਤੇ ਉਨ੍ਹਾਂ ਦਾ ਹਾਲਚਾਲ ਪੁੱਛਦੇ ਹਨ। ਇਸ ਦੌਰਾਨ ਪੀ.ਐੱਮ. ਮੋਦੀ ਨੇ ਜਵਾਨਾਂ ਦਾ ਉਤਸ਼ਾਹ ਵਧਾਉਂਦੇ ਹੋਏ ਕਿਹਾ ਕਿ ਸਾਡਾ ਦੇਸ਼ ਨਾ ਤਾਂ ਕਦੇ ਝੁਕਿਆ ਹੈ ਅਤੇ ਨਾ ਹੀ ਕਦੇ ਕਿਸੇ ਵਿਸ਼ਵ ਸ਼ਕਤੀ ਦੇ ਸਾਹਮਣੇ ਝੁਕੇਗਾ।
UAE 'ਚ ਫਸੇ ਭਾਰਤੀਆਂ ਦੀ ਵਾਪਸੀ ਲਈ 9 ਹੋਰ ਉਡਾਣਾਂ ਦਾ ਸੰਚਾਲਨ ਕਰੇਗਾ ਭਾਰਤ
NEXT STORY