ਹਿਸਾਰ (ਬਿਊਰੋ)— ਲਖੀਮਪੁਰ ਖੀਰੀ ਘਟਨਾ ਦੇ ਵਿਰੋਧ ’ਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਬਰਖ਼ਾਸਤ ਕਰਨ ਅਤੇ ਤੁਰੰਤ ਗਿ੍ਰਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵਲੋਂ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਐਲਾਨ ਮਗਰੋਂ ਅੱਜ ਹਰਿਆਣਾ ’ਚ ਵੀ ਸਵੇਰੇ 10 ਵਜੇ ਕਿਸਾਨ ਰੇਲਵੇ ਟਰੈਕਾਂ ’ਤੇ ਪਹੁੰਚ ਗਏ, ਇੱਥੇ ਪਹੁੰਚਣ ਤੋਂ ਬਾਅਦ ਉਨ੍ਹਾਂ ਨੇ ਰੇਲਵੇ ਟਰੈਕ ਜਾਮ ਕਰ ਦਿੱਤੇ ਹਨ। ਓਧਰ ਵੱਡੀ ਗਿਣਤੀ ’ਚ ਕਿਸਾਨ ਬੀਬੀਆਂ ਨੇ ਵੀ ਇਸ ਅੰਦੋਲਨ ’ਚ ਸ਼ਮੂਲੀਅਤ ਕੀਤੀ ਹੈ।
ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਜਥੇਬੰਦੀਆਂ ਦੇ ਸੰਗਠਨ ਸੰਯੁਕਤ ਕਿਸਾਨ ਮੋਰਚਾ ਨੇ ਇਕ ਬਿਆਨ ਵਿਚ ਕਿਹਾ ਕਿ ਲਖੀਮਪੁਰ ਖੀਰੀ ਮਾਮਲੇ ਵਿਚ ਜਦੋਂ ਤਕ ਇਨਸਾਫ ਨਹੀਂ ਮਿਲ ਜਾਂਦਾ, ਉਦੋਂ ਤੱਕ ਪ੍ਰਦਰਸ਼ਨ ਤੇਜ਼ ਕੀਤੇ ਜਾਣਗੇ।
ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਨੂੰ ਲੈ ਕੇ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਨਾਲ ਚੌਕਸ ਹੈ। ਸੁਰੱਖਿਆ ਵਿਵਸਥਾ ਬਣਾ ਕੇ ਰੱਖਣ ਲਈ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ।
ਹਾਂਸੀ ਵਿਚ ਕਿਸਾਨਾਂ ਨੇ ਰਾਮਾਇਣ ਰੇਲਵੇ ਟਰੈਕ ਜਾਮ ਕਰ ਦਿੱਤਾ। ਹਿਸਾਰ ਜ਼ਿਲ੍ਹੇ ’ਚ 4 ਥਾਵਾਂ ’ਤੇ ਰੇਲਵੇ ਟਰੈਕ ਜਾਮ ਕਰਨ ਦਾ ਕਿਸਾਨਾਂ ਨੇ ਕਾਲ ਦਿੱਤੀ ਸੀ। ਇਹ ਰੇਲਵੇ ਟਰੈਕ ਸ਼ਾਮ 4 ਵਜੇ ਤਕ ਜਾਮ ਰਹਿਣਗੇ। ਸੋਨੀਪਤ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਹੈ। ਕਿਸਾਨ ਟਰੈਕ ’ਤੇ ਬੈਠੇ ਹੋਏ ਹਨ। ਉਨ੍ਹਾਂ ਨੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਬਰਖ਼ਾਸਤ ਕੀਤੇ ਜਾਣ ਦੀ ਮੰਗ ਕੀਤੀ।
ਓਧਰ ਅੰਬਾਲਾ ਦੇ ਸ਼ਾਹਪੁਰ ਫਾਟਕ ’ਤੇ ਵੱਡੀ ਗਿਣਤੀ ਵਿਚ ਕਿਸਾਨ ਰੇਲਵੇ ਪਟੜੀ ’ਤੇ ਬੈਠੇ ਹੋਏ ਹਨ। ਜਿਸ ਦੇ ਚੱਲਦੇ ਦਿੱਲੀ-ਅੰਮ੍ਰਿਤਸਰ ਅਤੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਪੂਰੀ ਤਰ੍ਹਾਂ ਬੰਦ ਹਨ। ਰੇਲਵੇ ਟਰੈਕ ’ਤੇ ਭਾਰੀ ਪੁਲਸ ਫੋਰਸ ਮੌਜੂਦ ਹੈ।
ਕਿਸਾਨਾਂ ਦਾ ‘ਰੇਲ ਰੋਕੋ’ ਅੰਦੋਲਨ ਜਾਰੀ, ਟਿਕੈਤ ਬੋਲੇ- ‘ਸਰਕਾਰ ਨੇ ਸਾਡੇ ਨਾਲ ਕੋਈ ਗੱਲ ਨਹੀਂ ਕੀਤੀ’
NEXT STORY