ਨਾਹਨ (ਦਲੀਪ)— ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਕਿਸਾਨ ਕਤਲ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ’ਤੇ ਨਾਹਨ ’ਚ ਅੱਜ ਹਿਮਾਚਲ ਕਿਸਾਨ ਸਭਾ ਦੇ ਬੈਨਰ ਹੇਠ ਕਈ ਜਥੇਬੰਦੀਆਂ ਨੇ ਮਿਲ ਕੇ ਧਰਨਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨ ਸਭਾ ਦੇ ਵਰਕਰਾਂ ਨੇ ਰੈਲੀ ਕੱਢ ਕੇ ਡੀ. ਸੀ. ਜ਼ਰੀਏ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ। ਸੂਬੇ ਦੇ ਸਕੱਤਰ ਰਾਜਿੰਦਰ ਠਾਕੁਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਯੋਜਨਾ ਤਹਿਤ ਦਿਨ-ਦਿਹਾੜੇ ਕਿਸਾਨਾਂ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੁੱਤਰ ਆਸ਼ੀਸ਼ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਪੂਰੀ ਘਟਨਾ ਨੂੰ ਯੋਜਨਾਬੱਧ ਤਰੀਕੇ ਨਾਲ ਅੰਜ਼ਾਮ ਦੇ ਕੇ ਕਿਸਾਨਾਂ ਦਾ ਕਤਲ ਕੀਤਾ, ਜੋ ਕਿ ਬੇਹੱਦ ਨਿੰਦਾ ਯੋਗ ਹੈ।
ਸਕੱਤਰ ਨੇ ਕਿਹਾ ਕਿ ਖ਼ੁਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਪਹਿਲਾਂ ਕਿਸਾਨਾਂ ਖ਼ਿਲਾਫ਼ ਭੜਕਾਊ ਭਾਸ਼ਣ ਦੇ ਕੇ ਇਸ ਹਮਲੇ ਦੀ ਭੂਮਿਕਾ ਤਿਆਰ ਕਰ ਚੁੱਕੇ ਸਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਜਨਤਕ ਤੌਰ ’ਤੇ ਆਪਣੇ ਵਰਕਰਾਂ ਨੂੰ ਭਾਸ਼ਣ ਦੇ ਕੇ ਕਿਸਾਨਾਂ ਖ਼ਿਲਾਫ਼ ਉਕਸਾਇਆ ਹੈ, ਅਜਿਹੇ ਵਿਚ ਸੰਵਿਧਾਨਕ ਅਹੁਦਿਆਂ ’ਤੇ ਬੈਠੇ ਇਨ੍ਹਾਂ ਮੰਤਰੀਆਂ ਨੂੰ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਦੇਸ਼ ਭਰ ਵਿਚ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਰਹੇਗਾ ਅਤੇ ਕਾਨੂੰਨ ਰੱਦ ਨਾ ਹੋਣ ਤੱਕ ਇਸ ਦਾ ਵਿਰੋਧ ਕਰਦੇ ਰਹਾਂਗੇ।
LOC ਪਾਰ ਵਪਾਰ ਮਾਮਲਾ : NIA ਨੇ ਜੰਮੂ ਕਸ਼ਮੀਰ ’ਚ ਵੱਖ-ਵੱਖ ਥਾਂਵਾਂ ’ਤੇ ਕੀਤੀ ਛਾਪੇਮਾਰੀ
NEXT STORY