ਮੇਰਠ— ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਵਾਪਰੀ ਹਿੰਸਕ ਘਟਨਾ ’ਚ ਪੀੜਤ ਪਰਿਵਾਰਾਂ ਨੂੰ ਮਿਲ ਜਾ ਰਹੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੂੰ ਪੁਲਸ ਨੂੰ ਮੇਰਠ ’ਚ ਹਿਰਾਸਤ ’ਚ ਲੈ ਲਿਆ ਹੈ। ਇਸ ਸੂਚਨਾ ਨੂੰ ਗੁਰਨਾਮ ਸਿੰਘ ਚਢੂਨੀ ਦੇ ਫੇਸਬੁੱਕ ਪੇਜ਼ ’ਤੇ ਸਾਂਝਾ ਕੀਤਾ ਗਿਆ ਕਿ ਉੱਤਰ ਪ੍ਰਦੇਸ਼ ਪੁਲਸ ਵਲੋਂ ਉਨ੍ਹਾਂ ਨੂੰ ਮੇਰਠ ’ਚ ਗਿ੍ਰਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਸੰਯੁਕਤ ਕਿਸਾਨ ਮੋਰਚਾ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਰੱਖੀ ਇਹ ਵੱਡੀ ਮੰਗ
ਦੱਸ ਦੇਈਏ ਕਿ ਐਤਵਾਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿਚ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਮਿਸ਼ਰਾ ਦੇ ਜੱਦੀ ਪਿੰਡ ਜਾਣ ਦੇ ਵਿਰੋਧ ਦੌਰਾਨ ਹਿੰਸਕ ਟਕਰਾਅ ਹੋਇਆ। ਇਸ ਹਿੰਸਕ ਘਟਨਾ ’ਚ 4 ਕਿਸਾਨਾਂ ਸਮੇਤ ਹੁਣ ਤੱਕ 8 ਲੋਕਾਂ ਦੀ ਜਾਨ ਚੱਲੀ ਗਈ। ਲਖੀਮਪੁਰ ਖੀਰੀ ਦੇ ਤਿਕੁਨੀਆ ’ਚ ਕਾਲੇ ਝੰਡੇ ਵਿਖਾਉਣ ਲਈ ਖੜ੍ਹੇ ਕਿਸਾਨਾਂ ਦੀ ਭਾਜਪਾ ਆਗੂਆਂ ਨਾਲ ਝੜਪ ਹੋ ਗਈ। ਦੋਸ਼ ਹੈ ਕਿ ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਦੇ ਪੁੱਤਰ ਨੇ ਕਿਸਾਨਾਂ ’ਤੇ ਕਾਰ ਚੜ੍ਹਾ ਦਿੱਤੀ, ਜਿਸ ’ਚ 4 ਕਿਸਾਨਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਸਮਾਜਵਾਦੀ ਪਾਰਟੀ ਮੁਖੀ ਅਖਿਲੇਸ਼ ਯਾਦਵ ਨੂੰ ਹਿੰਸਾ ਪੀੜਤ ਜ਼ਿਲ੍ਹੇ ’ਚ ਜਾਣ ਤੋਂ ਰੋਕਿਆ ਗਿਆ ਅਤੇ ਜਿਸ ਤੋਂ ਬਾਅਦ ਉਹ ਆਪਣੇ ਸਮਰਥਕਾਂ ਨਾਲ ਧਰਨੇ ’ਤੇ ਬੈਠ ਗਏ।
ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ ਨਾਲ ਜੁੜੀ ਵੱਡੀ ਖ਼ਬਰ, ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ
ਇਸ ਘਟਨਾ ਦੇ ਸਿਆਸੀ ਉਬਾਲ ਮਗਰੋਂ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਸਹਿਮਤੀ ਬਣੀ। ਸੂਬਾ ਸਰਕਾਰ ਹਰੇਕ ਮਿ੍ਰਤਕ ਕਿਸਾਨ ਦੇ ਪਰਿਵਾਰ ਨੂੰ 45-45 ਲੱਖ ਰੁਪਏ ਮੁਆਵਜ਼ਾ ਅਤੇ ਸਥਾਨਕ ਪੱਧਰ ’ਤੇ ਇਕ ਸਰਕਾਰੀ ਨੌਕਰੀ ਦੇਵੇਗੀ। ਜੋ ਜ਼ਖਮੀ ਹੋਏ ਹਨ ਉਨ੍ਹਾਂ ਨੂੰ 10-10 ਲੱਖ ਰੁਪਏ ਮਿਲਣਗੇ। ਓਧਰ ਕਿਸਾਨ ਆਗੂਆਂ ਦਾ ਦਾਅਵਾ ਹੈ ਕਿ ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਕਰਨਾਟਕ ਸਮੇਤ ਦੇਸ਼ ਦੇ ਹੋਰ ਹਿੱਸਿਆਂ ਵਿਚ ਇਸ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਹੋਏ ਹਨ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ’ਤੇ ਅਸੀਂ ਰੋਕ ਲਗਾਈ ਹੋਈ ਹੈ, ਫਿਰ ਵਿਰੋਧ ਕਿਸ ਗੱਲ ਦਾ ਕੀਤਾ ਜਾ ਰਿਹੈ: ਸੁਪਰੀਮ ਕੋਰਟ
ਲਖੀਮਪੁੁਰ ਖੀਰੀ ਘਟਨਾ ਦੇ ਵਿਰੋਧ ’ਚ ਕਿਸਾਨ ਮੋਰਚਾ ਨੇ ਨਾਹਨ ’ਚ ਕੀਤਾ ਪ੍ਰਦਰਸ਼ਨ
NEXT STORY