ਲਖੀਮਪੁਰ ਖੀਰੀ- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲੇ ’ਚ ਦੋ ਭਰਾਵਾਂ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਣੇ 8 ਸਾਲਾ ਭਤੀਜੇ ਦਾ ਕਥਿਤ ਤੌਰ ’ਤੇ ਕਤਲ ਕਰ ਦਿੱਤਾ। ਹਮਲੇ ’ਚ ਭਤੀਜੇ ਦੀ ਮਾਂ ਗੰਭੀਰ ਰੂਪ ’ਚ ਜ਼ਖਮੀ ਹੋ ਗਈ। ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ’ਚ ਲੈ ਲਿਆ ਹੈ। ਇਹ ਘਟਨਾ ਨਿਘਾਸਨ ਥਾਣਾ ਖੇਤਰ ਅਧੀਨ ਆਉਂਦੇ ਤਾਰਾਨਗਰ ਪਿੰਡ ’ਚ ਵਾਪਰੀ।
ਵੀਰਵਾਰ ਦੇਰ ਰਾਤ ਸੀਆ ਰਾਮ ਤੇ ਉਸ ਦਾ ਭਰਾ ਹਰੇ ਰਾਮ ਕਥਿਤ ਤੌਰ ’ਤੇ ਹਥਿਆਰਾਂ ਨਾਲ ਲੈਸ ਹੋ ਕੇ ਆਪਣੇ ਭਤੀਜੇ ਰਵੀ (8) ਦੇ ਘਰ ਦਾਖਲ ਹੋਏ। ਉਨ੍ਹਾਂ ਰਵੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਉਸ ਨੂੰ ਕਤਲ ਕਰ ਦਿੱਤਾ। ਜਦੋਂ ਰਵੀ ਦੀ ਮਾਂ ਗਿਆਨ ਦੇਵੀ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ’ਤੇ ਵੀ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਈ।
ਨਿਘਾਸਨ ਪੁਲਸ ਸਰਕਲ ਅਫਸਰ ਸ਼ਿਵਮ ਕੁਮਾਰ ਨੇ ਕਿਹਾ ਕਿ ਮੁੱਢਲੀ ਜਾਂਚ ’ਚ ਘਟਨਾ ਦਾ ਕਾਰਨ ਜ਼ਮੀਨ ਨੂੰ ਲੈ ਕੇ ਚੱਲ ਰਿਹਾ ਪੁਰਾਣਾ ਪਰਿਵਾਰਕ ਝਗੜਾ ਹੈ। ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਸੀਆ ਰਾਮ ਤੇ ਹਰੇ ਰਾਮ ਵਿਰੁੱਧ ਮਾਮਲਾ ਦਰਜ ਕਰ ਲਿਆ।
ਪੰਜਾਬ, ਚੰਡੀਗੜ੍ਹ ਤੇ ਹਿਮਾਚਲ 'ਚ ਲੱਗੇ ਭੂਚਾਲ ਦੇ ਝਟਕੇ
NEXT STORY