ਲਖੀਮਪੁਰ ਖੀਰੀ- ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਲਖੀਮਪੁਰ ਹਿੰਸਾ ਦੇ ਗਵਾਹ ਦਿਲਬਾਗ ਸਿੰਘ 'ਤੇ ਇੱਥੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਹਮਲਾ ਮੰਗਲਵਾਰ ਰਾਤ ਉਸ ਸਮੇਂ ਹੋਇਆ ਜਦੋਂ ਦਿਲਬਾਗ ਸਿੰਘ ਗੋਲਾ ਕੋਤਵਾਲੀ ਇਲਾਕੇ ਦੇ ਅਲੀਗੰਜ-ਮੁਡਾ ਰੋਡ ਤੋਂ ਆਪਣੀ SUV ’ਚ ਘਰ ਪਰਤ ਰਹੇ ਸਨ ਤਾਂ ਦੋ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਗਨੀਮਤ ਇਹ ਰਹੀ ਕਿ ਇਸ ਹਮਲੇ ਵਿਚ ਸਿੰਘ ਨੂੰ ਕੋਈ ਸੱਟ ਨਹੀਂ ਲੱਗੀ।
ਇਹ ਵੀ ਪੜ੍ਹੋ- ਪਤੀ ਦੇ ਸੁਫ਼ਨਿਆਂ ਨੂੰ ਪੂਰਾ ਕਰੇਗੀ ਗਲਵਾਨ ਦੇ ਸ਼ਹੀਦ ਫ਼ੌਜੀ ਦੀ ਪਤਨੀ, ਸਿਖ਼ਲਾਈ ਕੀਤੀ ਸ਼ੁਰੂ
ਹਮਲਾਵਰਾਂ ਨੇ ਚਲਾਈਆਂ ਗੋਲੀਆਂ-
ਦਿਲਬਾਗ ਸਿੰਘ ਨੇ ਦੱਸਿਆ ਕਿ ਬਦਮਾਸ਼ਾਂ ਨੇ ਉਨ੍ਹਾਂ ਦੀ SUV ਦਾ ਟਾਇਰ ਪੰਕਚਰ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਗੱਡੀ ਰੋਕਣੀ ਪਈ। ਬਾਈਕ 'ਤੇ ਸਵਾਰ ਹਮਲਾਵਰਾਂ ਨੇ SUV ਦਾ ਦਰਵਾਜ਼ਾ ਅਤੇ ਖਿੜਕੀ ਖੋਲ੍ਹਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਅਸਫਲ ਰਹੇ, ਤਾਂ ਉਨ੍ਹਾਂ ਨੇ ਡਰਾਈਵਰ ਦੀ ਸੀਟ ਵੱਲ ਖਿੜਕੀ ਦੇ ਪੇਨ 'ਤੇ ਦੋ ਗੋਲੀਆਂ ਚਲਾਈਆਂ। ਦੱਸ ਦੇਈਏ ਕਿ ਦਿਲਬਾਗ ਸਿੰਘ 3 ਅਕਤੂਬਰ, 2021 ਦੀ ਤਿਕੁਨੀਆ ਹਿੰਸਾ ਦੇ ਗਵਾਹਾਂ ਵਿਚੋਂ ਇਕ ਹੈ। ਤਿਕੁਨੀਆ ਹਿੰਸਾ ’ਚ 4 ਕਿਸਾਨਾਂ, ਇਕ ਪੱਤਰਕਾਰ ਸਮੇਤ 8 ਲੋਕ ਮਾਰੇ ਗਏ ਸਨ। ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਬੇਟਾ ਆਸ਼ੀਸ਼ ਮਿਸ਼ਰਾ ਇਸ ਮਾਮਲੇ ਵਿਚ ਜੇਲ੍ਹ ’ਚ ਬੰਦ ਹੈ।
ਇਹ ਵੀ ਪੜ੍ਹੋ- 9 ਜੂਨ ਤੱਕ ED ਦੀ ਹਿਰਾਸਤ ’ਚ ਰਹਿਣਗੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ
ਖ਼ੁਦ ਹੀ ਗੱਡੀ ਚਲਾ ਰਹੇ ਸਨ ਦਿਲਬਾਗ ਸਿੰਘ-
ਦਿਲਬਾਗ ਸਿੰਘ ਨੇ ਅੱਗੇ ਦੱਸਿਆ ਕਿ ਉਹ ਖੁਦ ਗੱਡੀ ਚਲਾ ਰਹੇ ਸਨ ਅਤੇ SUV ’ਚ ਇਕੱਲੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਹਮਲਾਵਰਾਂ ਦੇ ਇਰਾਦੇ ਨੂੰ ਸਮਝਦਿਆਂ, ਜਿਸ ਤੋਂ ਤੁਰੰਤ ਬਾਅਦ ਡਰਾਈਵਿੰਗ ਸੀਟ ਨੂੰ ਮੋੜ ਦਿੱਤਾ ਅਤੇ ਹੇਠਾਂ ਝੁਕ ਗਏ ਕਿਉਂਕਿ ਖਿੜਕੀਆਂ ਕਾਲੀਆਂ ਸਨ ਅਤੇ ਬਾਹਰੋਂ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਇਸ ਲਈ ਹਮਲਾਵਰ SUV ਵਿਚ ਉਨ੍ਹਾਂ ਦੀ ਸਥਿਤੀ ਨਹੀਂ ਦੇਖ ਸਕੇ ਅਤੇ ਆਪਣੇ ਮੋਟਰਸਾਈਕਲ 'ਤੇ ਫਰਾਰ ਹੋ ਗਏ। ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਆਪਣੇ ਗੰਨਮੈਨ ਨੂੰ ਛੁੱਟੀ ’ਤੇ ਭੇਜ ਦਿੱਤਾ ਸੀ ਕਿਉਂਕਿ ਉਸ ਦਾ ਲੜਕਾ ਅਚਾਨਕ ਬੀਮਾਰ ਪੈ ਗਿਆ ਸੀ।
ਇਹ ਵੀ ਪੜ੍ਹੋ- ਕਾਲੀ ਸਿਆਹੀ, ਜਾਨਲੇਵਾ ਹਮਲੇ ਕਿਸਾਨਾਂ ਦੀ ਆਵਾਜ਼ ਨੂੰ ਦਬਾਅ ਨਹੀਂ ਸਕਦੇ: ਰਾਕੇਸ਼ ਟਿਕੈਤ
ਕੋਤਵਾਲੀ ਥਾਣੇ ’ਚ ਦਰਜ ਕਰਵਾਈ FIR
ਹਮਲੇ ਤੋਂ ਤੁਰੰਤ ਬਾਅਦ ਦਿਲਬਾਗ ਸਿੰਘ ਨੇ ਗੋਲਾ ਕੋਤਵਾਲੀ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਅਤੇ ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਬੁਲਾਰੇ ਰਾਕੇਸ਼ ਟਿਕੈਤ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਵਧੀਕ ਪੁਲਸ ਸੁਪਰਡੈਂਟ ਅਰੁਣ ਕੁਮਾਰ ਨੇ ਦੱਸਿਆ ਕਿ ਦਿਲਬਾਗ ਸਿੰਘ ਦੀ ਸ਼ਿਕਾਇਤ 'ਤੇ ਆਈ. ਪੀ. ਸੀ. ਦੀਆਂ ਸਬੰਧਤ ਧਾਰਾਵਾਂ ਤਹਿਤ FIR ਦਰਜ ਕੀਤੀ ਗਈ ਹੈ ਅਤੇ ਇਕ ਫੋਰੈਂਸਿਕ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਗੁਜਰਾਤ 'ਚ ਵਾਪਰਿਆ ਭਿਆਨਕ ਹਾਦਸਾ, ਕਾਰ ਅਤੇ ਡੰਪਰ ਦੀ ਟੱਕਰ 'ਚ 4 ਲੋਕਾਂ ਦੀ ਮੌਤ
NEXT STORY