ਨਵੀਂ ਦਿੱਲੀ : ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਲਾਲਕ੍ਰਿਸ਼ਨ ਅਡਵਾਨੀ ਦਾ ਦਿੱਲੀ ਦੇ ਅਪੋਲੋ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਫਿਲਹਾਲ ਉਹ ਡਾਕਟਰਾਂ ਦੀ ਨਿਗਰਾਨੀ 'ਚ ਹਨ ਅਤੇ ਉਨ੍ਹਾਂ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ। ਪਿਛਲੇ ਦੋ ਹਫ਼ਤਿਆਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇੰਦਰਪ੍ਰਸਥ ਅਪੋਲੋ 'ਚ ਦਾਖ਼ਲ ਕਰਵਾਇਆ ਗਿਆ ਸੀ।
ਸ਼ਨੀਵਾਰ ਨੂੰ ਇੰਦਰਪ੍ਰਸਥ ਅਪੋਲੋ ਦੁਆਰਾ ਜਾਰੀ ਸਿਹਤ ਬੁਲੇਟਿਨ ਅਨੁਸਾਰ, ਲਾਲਕ੍ਰਿਸ਼ਨ ਅਡਵਾਨੀ ਨੂੰ ਮੈਡੀਕਲ ਪ੍ਰਬੰਧਨ ਅਤੇ ਜਾਂਚ ਲਈ ਇੰਦਰਪ੍ਰਸਥ ਅਪੋਲੋ ਹਸਪਤਾਲ ਦੇ ਆਈਸੀਯੂ ਵਿਚ ਦਾਖਲ ਕਰਵਾਇਆ ਗਿਆ ਹੈ। ਉਹ ਸੀਨੀਅਰ ਨਿਊਰੋਲੋਜਿਸਟ ਡਾ. ਵਿਨੀਤ ਸੂਰੀ ਦੀ ਦੇਖਰੇਖ ਹੇਠ ਹਨ ਅਤੇ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ। ਹਾਲਾਂਕਿ, ਹਸਪਤਾਲ ਨੇ ਇਹ ਨਹੀਂ ਦੱਸਿਆ ਕਿ ਉਨ੍ਹਾਂ ਨੂੰ ਆਈਸੀਯੂ ਵਿਚ ਕਿਉਂ ਦਾਖ਼ਲ ਕਰਵਾਉਣਾ ਪਿਆ।
ਇਹ ਵੀ ਪੜ੍ਹੋ : ਦੇਵਬੰਦ 'ਚ ਮੁਸਲਿਮ ਕੁੜੀਆਂ ਨਾਲ ਕੁੱਟਮਾਰ ਕਰਕੇ ਉਤਾਰਿਆ ਹਿਜਾਬ, 1 ਮੁਲਜ਼ਮ ਹਿਰਾਸਤ 'ਚ ਲਿਆ
ਇਕ ਸੂਤਰ ਨੇ ਦੱਸਿਆ ਕਿ 97 ਸਾਲਾ ਅਡਵਾਨੀ ਨੂੰ ਦੋ ਦਿਨ ਪਹਿਲਾਂ ਹਸਪਤਾਲ ਲਿਆਂਦਾ ਗਿਆ ਸੀ। ਅਡਵਾਨੀ ਨੂੰ ਇਸ ਸਾਲ ਅਗਸਤ ਮਹੀਨੇ ਵਿਚ ਵੀ ਅਪੋਲੋ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਉਸ ਸਮੇਂ ਉਹ ਨਿਊਰੋਲੋਜਿਸਟ ਡਾ. ਵਿਨੀਤ ਸੂਰੀ ਦੀ ਨਿਗਰਾਨੀ ਹੇਠ ਸਨ ਅਤੇ ਸਿਹਤ ਵਿਚ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ। ਮਹਿਜ਼ ਇਕ ਮਹੀਨਾ ਪਹਿਲਾਂ 26 ਜੂਨ ਦੀ ਰਾਤ ਨੂੰ ਉਨ੍ਹਾਂ ਨੂੰ ਦਿੱਲੀ ਏਮਜ਼ ਦੇ ਯੂਰੋਲੋਜੀ ਵਿਭਾਗ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦਾ ਇਲਾਜ ਡਾ. ਅਮਲੇਸ਼ ਸੇਠ ਦੀ ਦੇਖਰੇਖ ਹੇਠ ਹੋਇਆ ਅਤੇ ਅਗਲੇ ਦਿਨ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ।
PM ਮੋਦੀ ਦੀ ਅਹਿਮ ਮੀਟਿੰਗ, ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਲਈ ਜਾਣਕਾਰੀ
NEXT STORY