ਨਵੀਂ ਦਿੱਲੀ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਏਮਜ਼ ਦਿੱਲੀ ਵਿਚ ਦਾਖ਼ਲ ਹਨ। ਉਨ੍ਹਾਂ ਨੂੰ ਸਿਹਤ ਸਬੰਧੀ ਪਰੇਸ਼ਾਨੀਆਂ ਕਾਰਨ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ। ਜਾਣਕਾਰੀ ਮੁਤਾਬਕ ਬੁੱਧਵਾਰ ਦੇਰ ਰਾਤ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਖਰਾਬ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ਵਿਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਡਾਕਟਰਾਂ ਦੀ ਨਿਗਰਾਨੀ ਵਿਚ ਰੱਖਿਆ ਗਿਆ ਹੈ। ਸੂਤਰਾਂ ਮੁਤਾਬਕ ਪਿਸ਼ਾਬ ਦੀ ਨਲੀ ਵਿਚ ਇਨਫੈਕਸ਼ਨ ਕਾਰਨ ਅਡਵਾਨੀ ਨੂੰ ਬੁੱਧਵਾਰ ਰਾਤ ਕਰੀਬ 11 ਵਜੇ ਏਮਜ਼ ਲਿਆਂਦਾ ਗਿਆ।
ਇਹ ਵੀ ਪੜ੍ਹੋ- ਪੂਰਾ ਸਿਸਟਮ ਇਸ ਕੋਸ਼ਿਸ਼ 'ਚ ਲੱਗਾ ਕਿ ਕੇਜਰੀਵਾਲ ਨੂੰ ਜ਼ਮਾਨਤ ਨਾ ਮਿਲੇ, ਇਹ ਤਾਨਾਸ਼ਾਹੀ ਹੈ: ਸੁਨੀਤਾ ਕੇਜਰੀਵਾਲ
ਜ਼ਿਕਰਯੋਗ ਹੈ ਕਿ 96 ਸਾਲਾ ਅਡਵਾਨੀ ਉਮਰ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਆਮ ਤੌਰ 'ਤੇ ਡਾਕਟਰ ਉਨ੍ਹਾਂ ਦਾ ਘਰ ਵਿਚ ਹੀ ਜਾਂਚ ਕਰਦੇ ਹਨ। ਬੁੱਧਵਾਰ ਰਾਤ ਉਨ੍ਹਾਂ ਨੂੰ ਪਿਸ਼ਾਬ ਵਿਚ ਇਨਫੈਕਸ਼ਨ ਦੀ ਸ਼ਿਕਾਇਤ ਕੀਤੀ। ਦੱਸ ਦੇਈਏ ਕਿ ਕੇਂਦਰ ਵਿਚ ਤੀਜੀ ਵਾਰ NDA ਦੀ ਸਰਕਾਰ ਬਣਨ ਮਗਰੋਂ ਭਾਜਪਾ ਦੇ ਤਮਾਨ ਨੇਤਾ ਉਨ੍ਹਾਂ ਤੋਂ ਆਸ਼ੀਰਵਾਦ ਲੈਣ ਪਹੁੰਚੇ ਸਨ। ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਜੀ ਵਾਰ NDA ਦੇ ਨੇਤਾ ਚੁਣੇ ਜਾਣ ਮਗਰੋਂ ਅਡਵਾਨੀ ਦਾ ਆਸ਼ੀਰਵਾਦ ਲੈਣ ਉਨ੍ਹਾਂ ਦੇ ਘਰ ਪਹੁੰਚੇ ਸਨ। ਉਸ ਸਮੇਂ ਉਨ੍ਹਾਂ ਦੀ ਸਿਹਤ ਠੀਕ ਸੀ।
ਇਹ ਵੀ ਪੜ੍ਹੋ- ਕੇਜਰੀਵਾਲ ਦੀ CBI ਹਿਰਾਸਤ 'ਤੇ ਰਾਊਜ਼ ਐਵੇਨਿਊ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
4 ਦਿਨਾਂ ਬਾਅਦ ਮੁੜ ਖੁੱਲ੍ਹੇ ਕਾਮਾਖਿਆ ਮੰਦਰ ਦੇ ਕਿਵਾੜ, ਲੱਗੀ ਸ਼ਰਧਾਲੂਆਂ ਦੀ ਭੀੜ
NEXT STORY