ਨਵੀਂ ਦਿੱਲੀ - ਸਾਬਕਾ ਉਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ (96) ਨੂੰ ਬੁੱਧਵਾਰ ਦੇਰ ਰਾਤ ਸਿਹਤ ਖ਼ਰਾਬ ਹੋਣ ਕਾਰਨ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (AIIMS) ‘ਚ ਦਾਖਲ ਕਰਵਾਇਆ ਗਿਆ ਸੀ। ਇਲਾਜ ਤੋਂ ਬਾਅਦ ਵੀਰਵਾਰ ਦੁਪਹਿਰ ਉਹਨਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਏਮਜ਼ ਦੇ ਡਾਕਟਰਾਂ ਅਨੁਸਾਰ ਅਡਵਾਨੀ ਦੀ ਹਾਲਤ ਸਥਿਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਹੈ। ਸੂਤਰਾਂ ਮੁਤਾਬਕ ਪਿਸ਼ਾਬ ਵਿਚ ਇਨਫੈਕਸ਼ਨ ਕਾਰਨ ਅਡਵਾਨੀ ਨੂੰ ਬੁੱਧਵਾਰ ਰਾਤ ਕਰੀਬ 11 ਵਜੇ ਏਮਜ਼ ਲਿਆਂਦਾ ਗਿਆ।
ਇਹ ਵੀ ਪੜ੍ਹੋ - ਵੱਡੀ ਖ਼ਬਰ: ਇਸ ਸੂਬੇ ਦੇ ਸਕੂਲਾਂ ਦਾ ਬਦਲਿਆ ਸਮਾਂ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ
ਦੱਸ ਦੇਈਏ ਕਿ ਲਾਲ ਕ੍ਰਿਸ਼ਨ ਅਡਵਾਨੀ ਦੀ ਯੂਰੋਲੋਜੀ, ਕਾਰਡੀਓਲੋਜੀ ਅਤੇ ਜੇਰੀਏਟ੍ਰਿਕ ਦਵਾਈਆਂ ਸਮੇਤ ਵੱਖ-ਵੱਖ ਮਾਹਿਰਾਂ ਦੁਆਰਾ ਜਾਂਚ ਕੀਤੀ ਗਈ ਹੈ। ਏਮਜ਼ ਹਸਪਤਾਲ ਦੇ ਅਧਿਕਾਰੀਆਂ ਨੇ ਇਸ ਸਬੰਧ ਵਿਚ ਕਿਹਾ, ''ਅਡਵਾਨੀ ਨੂੰ ਬੁਢਾਪੇ ਨਾਲ ਸਬੰਧਤ ਬੀਮਾਰੀਆਂ ਕਾਰਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ ਅੱਜ ਉਹਨਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਔਰਤਾਂ ਬਾਰੇ ਬੋਲੇ ਰਾਸ਼ਟਰਪਤੀ ਮੁਰਮੂ, ਕਿਹਾ-ਸਰਕਾਰ ਔਰਤਾਂ ਦੇ ਹੁਨਰ, ਕਮਾਈ ਦੇ ਸਾਧਨ 'ਚ ਕਰਨਾ ਚਾਹੁੰਦੀ ਹੈ ਵਾਧਾ
NEXT STORY