ਨਵੀਂ ਦਿੱਲੀ (ਵਾਰਤਾ)- ਜਨਤਾ ਦਲ (ਯੂ) (ਜੇ.ਡੀ.ਯੂ.) ਦੇ ਰਾਸ਼ਟਰੀ ਪ੍ਰਧਾਨ ਲਲਨ ਸਿੰਘ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਪਾਰਟੀ ਦੇ ਨਵੇਂ ਪ੍ਰਧਾਨ ਹੋਣਗੇ। ਸ਼੍ਰੀ ਸਿੰਘ ਨੇ ਸ਼ੁੱਕਰਵਾਰ ਨੂੰ ਇੱਥੇ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਦੌਰਾਨ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ। ਨਾਲ ਹੀ ਉਨ੍ਹਾਂ ਨੇ ਨਿਤੀਸ਼ ਕੁਮਾਰ ਨੂੰ ਪਾਰਟੀ ਦਾ ਨਵਾਂ ਰਾਸ਼ਟਰੀ ਪ੍ਰਧਾਨ ਬਣਾਏ ਜਾਣ ਦਾ ਪ੍ਰਸਤਾਵ ਵੀ ਪੇਸ਼ ਕੀਤਾ। ਕਾਰਜਕਾਰਨੀ ਨੇ ਸ਼੍ਰੀ ਸਿੰਘ ਦੇ ਅਸਤੀਫ਼ੇ ਨੂੰ ਸਵੀਕਾਰ ਕਰਦੇ ਹੋਏ ਨਿਤੀਸ਼ ਕੁਮਾਰ ਨੂੰ ਪਾਰਟੀ ਦਾ ਨਵਾਂ ਰਾਸ਼ਟਰੀ ਪ੍ਰਧਾਨ ਬਣਾਏ ਜਾਣ ਦੇ ਪ੍ਰਸਤਾਵ ਦਾ ਸਮਰਥਨ ਕੀਤਾ। ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਇਹ ਅਟਕਲਾਂ ਚੱਲ ਰਹੀਆਂ ਸਨ ਕਿ ਸ਼੍ਰੀ ਸਿੰਘ ਰਾਸ਼ਟਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣਗੇ ਅਤੇ ਉਨ੍ਹਾਂ ਦੀ ਜਗ੍ਹਾ ਨਿਤੀਸ਼ ਕੁਮਾਰ ਪਾਰਟੀ ਦੀ ਕਮਾਨ ਸੰਭਾਲਣਗੇ।
ਇਹ ਵੀ ਪੜ੍ਹੋ : ਡਿਊਟੀ ਪੂਰੀ ਹੋਣ ’ਤੇ ਜਹਾਜ਼ਾਂ ਨੂੰ ਜੈਪੁਰ ’ਚ ਹੀ ਛੱਡ ਗਏ ਪਾਇਲਟ-ਸਟਾਫ਼, 800 ਯਾਤਰੀ ਫਸੇ
ਪਾਰਟੀ ਦੇ ਸੀਨੀਅਰ ਨੇਤਾ ਕੇ.ਸੀ. ਤਿਆਗੀ ਨੇ ਕਿਹਾ ਕਿ ਪਾਰਟੀ ਦੀ ਸ਼ਾਮ ਨੂੰ ਪ੍ਰੈੱਸ ਕਾਨਫਰੰਸ ਹੋਵੇਗੀ, ਜਿਸ 'ਚ ਸਾਰੇ ਫ਼ੈਸਲਿਆਂ ਨੂੰ ਅਧਿਕਾਰਤ ਰੂਪ ਨਾਲ ਐਲਾਨ ਕੀਤਾ ਜਾਵੇਗਾ। ਜਨਤਾ ਦਲ (ਯੂ) ਦੇ ਰਾਜ ਸਭਾ 'ਚ ਸੰਸਦ ਮੈਂਬਰ ਅਤੇ ਸੀਨੀਅਰ ਨੇਤਾ ਰਾਮਨਾਥ ਠਾਕੁਰ ਨੇ ਕਿਹਾ ਕਿ ਸ਼੍ਰੀ ਸਿੰਘ ਨੇ ਚੋਣ ਲੜਨ ਲਈ ਪ੍ਰਧਾਨ ਅਹੁਦੇ ਦੀ ਜ਼ਿੰਮੇਵਾਰੀ ਤੋਂ ਮੁਕਤ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਰਜਕਾਰਨੀ 'ਚ ਲਏ ਗਏ ਸਾਰੇ ਫ਼ੈਸਲਿਆਂ ਦੀ ਜਾਣਕਾਰੀ ਰਾਸ਼ਟਰੀ ਪ੍ਰੀਸ਼ਦ ਦੀ ਬੈਠਕ ਤੋਂ ਬਾਅਦ ਸ਼ਾਮ ਨੂੰ ਦਿੱਤੀ ਜਾਵੇਗੀ। ਹਾਲਾਂਕਿ ਪਾਰਟੀ ਅਹੁਦਾ ਅਧਿਕਾਰੀਆਂ ਦੀ ਵੀਰਵਾਰ ਸ਼ਾਮ ਇੱਥੇ ਹੋਈ ਬੈਠਕ ਤੋਂ ਬਾਅਦ ਜਨਤਾ ਦਲ (ਯੂ) ਦੇ ਸਾਰੇ ਵੱਡੇ ਨੇਤਾਵਾਂ ਨੇ ਸ਼੍ਰੀ ਸਿੰਘ ਦੇ ਅਸਤੀਫ਼ੇ ਦੀਆਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਪਾਰਟੀ 'ਚ ਸਭ ਕੁਝ ਆਮ ਹੈ ਅਤੇ ਕਿਸੇ ਤਰ੍ਹਾਂ ਦੀ ਕੋਈ ਗੜਬੜੀ ਨਹੀਂ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਤੀ ਨੂੰ ਮੋਬਾਈਲ ਮੰਗਣਾ ਪੈ ਗਿਆ ਮਹਿੰਗਾ, ਪਤਨੀ ਨੇ ਅੱਖ 'ਚ ਮਾਰ ਦਿੱਤੀ ਕੈਂਚੀ
NEXT STORY