ਨਵੀਂ ਦਿੱਲੀ- ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਸੰਸਥਾਪਕ ਲਲਿਤ ਮੋਦੀ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਨੂੰ ਆਪਣਾ ਭਾਰਤੀ ਪਾਸਪੋਰਟ ਜਮ੍ਹਾ ਕਰਨ ਲਈ ਅਰਜ਼ੀ ਦਿੱਤੀ ਹੈ। ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ। ਲਲਿਤ ਮੋਦੀ ਕੋਲ ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਅਤੂ ਦੀ ਨਾਗਰਿਕਤਾ ਹੈ। ਉਹ 2010 'ਚ ਭਾਰਤ ਛੱਡ ਗਿਆ ਸੀ ਅਤੇ ਮੰਨਿਆ ਜਾਂਦਾ ਹੈ ਕਿ ਅਜੇ ਉਹ ਲੰਡਨ 'ਚ ਰਹਿ ਰਿਹਾ ਹੈ। ਆਈ.ਪੀ.ਐੱਲ. ਦੇ ਸੀਨੀਅਰ ਅਧਿਕਾਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਦੇ ਘਪਲੇ ਦੇ ਦੋਸ਼ 'ਚ ਲਲਿਤ ਮੋਦੀ ਭਾਰਤੀ ਕਾਨੂੰਨੀ ਇਨਫੋਰਸਮੈਂਟ ਏਜੰਸੀਆਂ ਦੀ ਲੋੜੀਂਦੀ ਸੂਚੀ 'ਚ ਸ਼ਾਮਲ ਹੈ।
ਇਹ ਵੀ ਪੜ੍ਹੋ : ਭਲਕੇ ਖਾਤਿਆਂ 'ਚ ਆਉਣਗੇ 2500 ਰੁਪਏ, ਸਿਰਫ਼ ਇਨ੍ਹਾਂ ਔਰਤਾਂ ਨੂੰ ਮਿਲੇਗਾ ਲਾਭ
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ,"ਉਸਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਕੋਲ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਲਈ ਅਰਜ਼ੀ ਦਿੱਤੀ ਹੈ।" ਉਨ੍ਹਾਂ ਕਿਹਾ,"ਇਸ ਦੀ ਜਾਂਚ ਮੌਜੂਦਾ ਨਿਯਮਾਂ ਅਤੇ ਪ੍ਰਕਿਰਿਆਵਾਂ ਅਨੁਸਾਰ ਕੀਤੀ ਜਾਵੇਗੀ। ਸਾਨੂੰ ਇਹ ਵੀ ਦੱਸਿਆ ਗਿਆ ਹੈ ਕਿ ਉਸ ਨੇ ਵਾਨੂਅਤੁ ਦੀ ਨਾਗਰਿਕਤਾ ਪ੍ਰਾਪਤ ਕਰ ਲਈ ਹੈ। ਅਸੀਂ ਕਾਨੂੰਨ ਦੇ ਅਧੀਨ ਉਸ ਖ਼ਿਲਾਫ਼ ਮਾਮਲਾ ਅੱਗੇ ਵਧਾਉਣਾ ਜਾਰੀ ਰੱਖਾਂਗੇ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ’ਚ ਹੋਲੀ ਖੇਡਣ ਤੋਂ ਰੋਕਣ ਵਾਲੇ ਨੂੰ ‘ਉੱਪਰ’ ਪਹੁੰਚਾ ਦਿਆਂਗੇ'
NEXT STORY