ਪਟਨਾ– ਬਿਹਾਰ ਵਿਚ ਰਾਸ਼ਟਰੀ ਜਨਤਾ ਦਲ (ਰਾਜਦ) ਦੀ ਅਗਵਾਈ ਵਾਲੇ ਮਹਾਗਠਜੋੜ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਜਨਤਾ ਦਲ ਯੂਨਾਈਟਿਡ (ਜਦ-ਯੂ) ’ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਇਕ ਮਾਮਲੇ ਵਿਚ ਸਜ਼ਾਯਾਫਤਾ ਰਾਜਦ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦੇ ਨਾਲ ਜਿਸ ਤਰ੍ਹਾਂ ਦਾ ਵਤੀਰਾ ਕੀਤਾ ਜਾ ਰਿਹਾ ਹੈ, ਉਹੋ ਜਿਹਾ ਤਾਂ ਪਾਕਿਸਤਾਨ ਦੀਆਂ ਜੇਲਾਂ ਵਿਚ ਬੰਦ ਭਾਰਤੀ ਕੈਦੀਆਂ ਨਾਲ ਵੀ ਨਹੀਂ ਕੀਤਾ ਜਾਂਦਾ।
ਰਾਜਦ ਪ੍ਰਧਾਨ ਦੇ ਛੋਟੇ ਪੁੱਤਰ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਪ੍ਰਸਾਦ ਯਾਦਵ ਨੇ ਇਥੇ ਪਾਰਟੀ ਦੇ ਪ੍ਰਦੇਸ਼ ਦਫਤਰ ਵਿਚ ਮਹਾਗਠਜੋੜ ਦੀ ਭਾਈਵਾਲ ਰਾਸ਼ਟਰੀ ਲੋਕ ਸਮਤਾ ਪਾਰਟੀ (ਰਾਲੋਸਪਾ) ਦੇ ਪ੍ਰਧਾਨ ਉਪੇਂਦਰ ਕੁਸ਼ਵਾਹਾ, ਹਿੰਦੋਸਤਾਨ ਅਵਾਮ ਮੋਰਚਾ (ਹਮ) ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਜੀਤਨ ਰਾਮ ਮਾਂਝੀ, ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਮਦਨ ਮੋਹਨ ਝਾ ਅਤੇ ਵਿਕਾਸਸ਼ੀਲ ਇੰਸਾਨ ਪਾਰਟੀ (ਵੀ. ਆਈ. ਪੀ.) ਦੇ ਸੀਨੀਅਰ ਨੇਤਾ ਅਰਜੁਨ ਸਾਹਨੀ ਦੀ ਮੌਜੂਦਗੀ ਵਿਚ ਆਯੋਜਿਤ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਇਕ ਮਾਮਲੇ ਵਿਚ ਜੇਲ ਵਿਚ ਬੰਦ ਬੀਮਾਰ ਚੱਲ ਰਹੇ ਰਾਜਦ ਪ੍ਰਧਾਨ ਸ਼੍ਰੀ ਯਾਦਵ ਨਾਲ ਜਿਸ ਤਰ੍ਹਾਂ ਦਾ ਵਤੀਰਾ ਕੀਤਾ ਜਾ ਰਿਹਾ ਹੈ, ਉਸ ਤਰ੍ਹਾਂ ਤਾਂ ਪਾਕਿਸਤਾਨ ਦੀ ਜੇਲ ਵਿਚ ਬੰਦ ਭਾਰਤੀ ਕੈਦੀਆਂ ਨਾਲ ਨਹੀਂ ਕੀਤਾ ਜਾਂਦਾ।
ਦਿੱਲੀ ਦੀ ਇਕ ਫੈਕਟਰੀ 'ਚ ਲੱਗੀ ਅੱਗ, ਮੌਕੇ 'ਤੇ ਪੁੱਜੀ ਫਾਇਰ ਬ੍ਰਿਗੇਡ
NEXT STORY