ਨਵੀਂ ਦਿੱਲੀ- ਰਾਸ਼ਟਰੀ ਜਨਤਾ ਦਲ (ਰਾਜਦ) ਮੁਖੀ ਲਾਲੂ ਪ੍ਰਸਾਦ ਯਾਦਵ ਨੇ ਸ਼ਰਦ ਯਾਦਵ ਨਾਲ ਮੰਗਲਵਾਰ ਨੂੰ ਮੁਲਾਕਾਤ ਕੀਤੀ ਅਤੇ ਦੋਹਾਂ ਨੇਤਾਵਾਂ ਨੇ ਵੱਖ-ਵੱਖ ਮੁੱਦਿਆਂ 'ਤੇ ਕਰੀਬ ਇਕ ਘੰਟੇ ਤੱਕ ਗੱਲਬਾਤ ਕੀਤੀ। ਰਾਜਦ ਨੇਤਾ ਨੇ ਬਾਅਦ 'ਚ ਪੱਤਰਕਾਰਾਂ ਨੂੰ ਕਿਹਾ ਕਿ ਸਮਾਜਵਾਦੀ ਨੇਤਾਵਾਂ ਸ਼ਰਦ ਯਾਦਵ, ਮੁਲਾਇਮ ਸਿੰਘ ਯਾਦਵ ਅਤੇ ਉਨ੍ਹਾਂ ਦੀ ਖ਼ੁਦ ਨੂੰ ਗੈਰ-ਹਾਜ਼ਰੀ ਕਾਰਨ ਸੰਸਦ 'ਚ ਜਨਤਾ ਨਾਲ ਜੁੜੇ ਮੁੱਦਿਆਂ ਦੀ ਅਣਦੇਖੀ ਹੋ ਰਹੀ ਹੈ।
ਇਹ ਵੀ ਪੜ੍ਹੋ : 16 ਕਰੋੜ ਦਾ ਟੀਕਾ ਵੀ ਨਹੀਂ ਬਚਾ ਸਕਿਆ ਮਾਸੂਮ ਦੀ ਜਾਨ, ਅਜੀਬ ਬੀਮਾਰੀ ਤੋਂ ਪੀੜਤ ਸੀ 1 ਸਾਲ ਦੀ ਬੱਚੀ
ਉਨ੍ਹਾਂ ਨੇ ਲੋਕ ਜਨਸ਼ਕਤੀ ਪਾਰਟੀ (ਲੋਜਪਾ) ਨੇਤਾ ਚਿਰਾਗ ਪਾਸਵਾਨ ਦਾ ਵੀ ਸਮਰਥਨ ਕੀਤਾ ਅਤੇ ਕਿਹਾ ਕਿ ਵਿਵਾਦਾਂ ਦੇ ਬਾਵਜੂਦ ਨੌਜਵਾਨ ਸੰਸਦ ਮੈਂਬਰ ਇਕ ਨੇਤਾ ਦੇ ਤੌਰ 'ਤੇ ਉੱਭਰ ਕੇ ਸਾਹਮਣੇ ਆਏ ਹਨ। ਪਾਸਵਾਨ ਹਾਲ 'ਚ ਪਾਰਟੀ 'ਚ ਉਸ ਸਮੇਂ ਕਮਜ਼ੋਰ ਪੈ ਗਏ, ਜਦੋਂ ਉਨ੍ਹਾਂ ਦੇ ਚਾਚਾ ਪਸ਼ੂਪਤੀ ਕੁਮਾਰ ਪਾਰਸ ਦੀ ਅਗਵਾਈ 'ਚ 5 ਸੰਸਦ ਮੈਂਬਰ ਉਨ੍ਹਾਂ ਤੋਂ ਵੱਖ ਹੋ ਗਏ। ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੇ ਆਪਣੀ ਪਾਰਟੀ ਅਤੇ ਲੋਜਪਾ ਨੇਤਾ ਦਰਮਿਆਨ ਗਠਜੋੜ ਦੀ ਵਕਾਲਤ ਕੀਤੀ। ਰਾਜਦ ਮੁਖੀ ਨਾਲ ਪਾਰਟੀ ਦੇ ਸੰਸਦ ਮੈਂਬਰ ਪ੍ਰੇਮ ਚੰਦ ਗੁਪਤਾ ਅਤੇ ਮੀਸਾ ਭਾਰਤੀ ਮੌਜੂਦ ਸੀ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ
NEXT STORY