ਕਾਨਪੁਰ- ਉੱਤਰ ਪ੍ਰਦੇਸ਼ 'ਚ ਕਾਨਪੁਰ ਨਗਰ ਦੇ ਗਵਾਲਟੋਲੀ ਖੇਤਰ 'ਚ ਲੈਂਬੋਰਗਿਨੀ ਕਾਰ ਨਾਲ ਤਿੰਨ ਲੋਕਾਂ ਨੂੰ ਕੁਚਲਣ ਵਾਲੇ ਦੋਸ਼ੀ ਨੂੰ ਪੁਲਸ ਨੇ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਡਿਪਟੀ ਕਮਿਸ਼ਨਰ ਸੈਂਟਲ ਅਤੁਲ ਸ਼੍ਰੀਵਾਸਤਵ ਨੇ ਦੱਸਿਆ ਕਿ ਦੋਸ਼ੀ ਸ਼ਿਵਮ ਮਿਸ਼ਰਾ ਦੀ ਗ੍ਰਿਫ਼ਤਾਰੀ ਲਈ ਪੁਲਸ ਦੀਆਂ 5 ਟੀਮਾਂ ਲੱਗੀਆਂ ਹੋਈਆਂ ਸਨ। ਅੱਜ ਸਵੇਰੇ ਸੂਚਨਾ ਪ੍ਰਾਪਤ ਹੋਈ ਕਿ ਸ਼ਿਵਮ ਮਿਸ਼ਰਾ ਕਾਨਪੁਰ ਆਇਆ ਹੋਇਆ ਹੈ। ਇਸ ਸੂਚਨਾ 'ਤੇ ਟੀਮਾਂ ਸਰਗਰਮ ਹੋਈਆਂ ਅਤੇ ਦੋਸ਼ੀ ਸ਼ਿਵਮ ਮਿਸ਼ਰਾ ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕਰ ਕੇ ਅਦਾਲਤ 'ਚ ਪੇਸ਼ ਕੀਤਾ ਗਿਆ। ਦੱਸਣਯੋਗ ਹੈ ਕਿ ਪਿਛਲੀ 8 ਫਰਵਰੀ ਨੂੰ ਤੰਬਾਕੂ ਕਾਰੋਬਾਰੀ ਦੇ ਬੇਟੇ ਸ਼ਿਵਮ ਮਿਸ਼ਰਾ ਨੇ ਖੇਤਰ 'ਚ ਲੈਂਬੋਰਗਿਨੀ ਕਾਰ ਨਾਲ ਤਿੰਨ ਲੋਕਾਂ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ।
ਇਸ ਮਾਮਲੇ 'ਚ ਜ਼ਖ਼ਮੀ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਪੁਲਸ ਨੇ ਮਾਮਲਾ ਦਰਜ ਕੀਤਾ ਸੀ। ਘਟਨਾ ਤੋਂ ਬਾਅਦ ਸ਼ਿਵਮ ਫਰਾਰ ਹੋ ਗਿਾ ਸੀ। ਪੁਲਸ ਕਮਿਸ਼ਨਰ ਰਘੁਬੀਰ ਲਾਲ ਨੇ ਇਸ ਮਾਮਲੇ 'ਚ ਲਾਪਰਵਾਹੀ ਵਰਤਣ ਦੇ ਦੋਸ਼ 'ਚ ਥਾਣਾ ਇੰਚਾਰਜ ਗਵਾਲਟੋਲੀ ਸੰਤੋਸ਼ ਗੌੜ ਨੂੰ ਲਾਈਨਹਾਜ਼ਰ ਕਰ ਦਿੱਤਾ ਸੀ। ਪੁਲਸ ਸੂਤਰਾਂ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਸ਼ਿਵਮ ਸਰੰਡਰ ਦੀ ਤਿਆਰੀ 'ਚ ਹੈ ਪਰ ਉਸ ਤੋਂ ਪਹਿਲਾਂ ਉਸ ਨੂੰ ਫੜ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਐਤਵਾਰ ਦੇਰ ਰਾਤ ਵਾਹਨ ਸਵਾਮੀ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ, ਜਦੋਂ ਕਿ ਮੰਗਲਵਾਰ ਨੂੰ ਦੋਸ਼ੀ ਦੇ ਪਿਤਾ ਕਾਰੋਬਾਰੀ ਕੇ.ਕੇ. ਮਿਸ਼ਰਾ ਨੇ ਪੁਲਸ ਦੇ ਸਾਹਮਣੇ ਪੇਸ਼ ਹੋ ਕੇ ਕਿਹਾ ਸੀ ਕਿ ਉਨ੍ਹਾਂ ਦੇ ਬੇਟਾ ਬੇਕਸੂਰ ਹੈ ਅਤੇ ਦਿੱਲੀ 'ਚ ਇਲਾਜ ਕਰਵਾਉਣ ਗਿਆ ਹੈ। ਕਾਨਪੁਰ ਆਉਣ 'ਤੇ ਉਹ ਪੁਲਸ ਦੇ ਸਾਹਮਣੇ ਪੇਸ਼ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਮਰੀਕਾ ਤੋਂ ਡਿਪੋਰਟ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦਾ ਖ਼ਤਰਨਾਕ ਗੈਂਗਸਟਰ, ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ
NEXT STORY