ਪਟਨਾ (ਭਾਸ਼ਾ) - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੰਗਲਵਾਰ ਨੂੰ ਸੂਬੇ ਦੇ 80 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਘਰ ’ਤੇ ਹੀ ਜ਼ਮੀਨ ਜਾਂ ਫਲੈਟ ਦੀ ਰਜਿਸਟਰੀ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਸਹੂਲਤ ‘ਮਨਾਹੀ, ਆਬਕਾਰੀ ਅਤੇ ਰਜਿਸਟ੍ਰੇਸ਼ਨ ਵਿਭਾਗ’ ਵੱਲੋਂ ਚਲਾਈ ਜਾ ਰਹੀ ਮੋਬਾਈਲ ਰਜਿਸਟ੍ਰੇਸ਼ਨ ਇਕਾਈ ਰਾਹੀਂ ਇਕ ਤੈਅ ਸਮਾਂ-ਹੱਦ ਦੇ ਅੰਦਰ ਮੁਹੱਈਆ ਕਰਵਾਈ ਜਾਵੇਗੀ, ਜਿਸ ਲਈ ਬਿਨੈਕਾਰ ਆਨਲਾਈਨ ਅਪਲਾਈ ਕਰ ਸਕਣਗੇ।
ਇਹ ਵੀ ਪੜ੍ਹੋ : ਮਕਰ ਸੰਕ੍ਰਾਂਤੀ 'ਤੇ 'ਲਾਡਲੀਆਂ ਭੈਣਾਂ' ਨੂੰ ਵੱਡਾ ਤੋਹਫ਼ਾ, ਖਾਤੇ 'ਚ ਆਉਣਗੇ 3000 ਰੁਪਏ
ਦੱਸ ਦੇਈਏ ਕਿ ਇਹ ਨਵੀਂ ਵਿਵਸਥਾ 1 ਅਪ੍ਰੈਲ 2026 ਤੋਂ ਲਾਗੂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕਰ ਕੇ ਦੱਸਿਆ ਕਿ ਕਈ ਵਾਰ ਇਹ ਦੇਖਿਆ ਗਿਆ ਹੈ ਕਿ 80 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਜ਼ਮੀਨ ਜਾਂ ਫਲੈਟ ਦੀ ਰਜਿਸਟਰੀ ਨਾਲ ਸਬੰਧਤ ਕੰਮਾਂ ਨੂੰ ਪੂਰਾ ਕਰਨ ’ਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਗੱਲ ਨੂੰ ਧਿਆਨ ’ਚ ਰੱਖਦਿਆਂ, ਉਨ੍ਹਾਂ ਨੂੰ ਸਹੂਲਤ ਦੇਣ ਅਤੇ ਬੇਲੋੜੀਆਂ ਪ੍ਰੇਸ਼ਾਨੀਆਂ ਤੋਂ ਬਚਾਉਣ ਦੇ ਉਦੇਸ਼ ਨਾਲ ਇਹ ਫੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਨੂੰ ਮਿਲਣਗੇ 3-3 ਹਜ਼ਾਰ ਰੁਪਏ ਨਕਦ, ਸੂਬਾ ਸਰਕਾਰ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਨੇ ਦਿੱਤਾ ਝਟਕਾ, ਹੁਣ ATM ਤੋਂ ਕੈਸ਼ ਕਢਵਾਉਣਾ ਪਵੇਗਾ ਮਹਿੰਗਾ
NEXT STORY