ਰਾਂਚੀ (ਏਜੰਸੀ) - ਰਾਂਚੀ ਦੀ ਵਿਸ਼ੇਸ਼ ਪੀ. ਐੱਮ. ਐੱਲ. ਏ. ਅਦਾਲਤ ਨੇ 8.86 ਏਕੜ ਜ਼ਮੀਨ ਦੀ ਕਥਿਤ ਧੋਖਾਦੇਹੀ ਨਾਲ ਜੁੜੇ ਮਾਮਲੇ ਵਿਚ ਬੁੱਧਵਾਰ ਨੂੰ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਖ਼ਿਲਾਫ ਦੋਸ਼ ਤੈਅ ਕੀਤੇ ਗਏ ਹਨ। ਇਸ ਮਾਮਲੇ ਦੇ ਸਬੰਧ ਵਿਚ ਇਹ ਜਾਣਕਾਰੀ ਉਨ੍ਹਾਂ ਦੇ ਵਕੀਲ ਵਲੋਂ ਦਿੱਤੀ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸੂਬੇ ਦੀ ਰਾਜਧਾਨੀ ਦੇ ਬਰਗਾਈਂ ਖੇਤਰ ਵਿਚ ਜ਼ਮੀਨ ਦੇ ਕਥਿਤ ਗ਼ੈਰ-ਕਾਨੂੰਨੀ ਐਕਵਾਇਰ ਅਤੇ ਤਬਾਦਲੇ ਸਬੰਧੀ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਐਡਵੋਕੇਟ ਸੰਜੀਵ ਸਹਾਏ ਨੇ ਕਿਹਾ ਕਿ ਵਿਸ਼ੇਸ਼ ਪੀ. ਐੱਮ. ਐੱਲ. ਏ. ਮਨੀ ਲਾਂਡਰਿੰਗ ਰੋਕੂ ਐਕਟ ਅਦਾਲਤ ਨੇ ਦੋਸ਼ ਤੈਅ ਕਰ ਦਿੱਤੇ ਹਨ ਅਤੇ ਹੁਣ ਮਾਮਲੇ ਨੂੰ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ ਹੈ। ਸੋਰੇਨ ਸੁਣਵਾਈ ਦੌਰਾਨ ਵੀਡੀਓ ਕਾਨਫ਼ਰੰਸ ਰਾਹੀਂ ਪੇਸ਼ ਹੋਏ ਸਨ। ਇਸ ਮਾਮਲੇ ਵਿਚ ਹੁਣ ਸੁਣਵਾਈ ਸ਼ੁਰੂ ਹੋਵੇਗੀ ਅਤੇ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣਗੇ।
ਇਹ ਵੀ ਪੜ੍ਹੋ : ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ ! ਚੁੱਕ-ਚੁੱਕ ਲੈ ਗਏ ਲੋਕ, ਛੱਤੀਸਗੜ੍ਹ ਦੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਰਕਾਰੀ ਕਾਲਜ ਦੀਆਂ ਵਿਦਿਆਰਥਣਾਂ ਨੇ ਪ੍ਰੋਫੈਸਰ ’ਤੇ ਅਸ਼ਲੀਲ ਮੈਸੇਜ ਭੇਜਣ ਦੇ ਲਾਏ ਦੋਸ਼
NEXT STORY