ਨੈਸ਼ਨਲ ਡੈਸਕ : ਉੱਤਰ-ਪੱਛਮੀ ਦਿੱਲੀ ਦੇ ਸ਼ਾਲੀਮਾਰ ਬਾਗ ਇਲਾਕੇ 'ਚ ਇੱਕ ਦਿਲ ਕੰਬਾਊ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇੱਕ 35 ਸਾਲਾ ਵਿਅਕਤੀ ਨੇ ਆਪਣੇ ਕਿਰਾਏਦਾਰ ਦੀ ਸਿਰਫ਼ ਇਸ ਸ਼ੱਕ 'ਚ ਹੱਤਿਆ ਕਰ ਦਿੱਤੀ ਕਿ ਉਸ ਦੇ ਉਸ ਦੀ ਪਤਨੀ ਨਾਲ ਨਜਾਇਜ਼ ਸਬੰਧ ਸਨ। ਪੁਲਸ ਨੇ ਬੁੱਧਵਾਰ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਮੁਲਜ਼ਮ ਦੀ ਪਛਾਣ ਇੰਦਰਾ ਕਲੋਨੀ ਨਿਵਾਸੀ ਵੀਰੇਂਦਰ ਵਜੋਂ ਹੋਈ ਹੈ। ਵੀਰੇਂਦਰ ਨੇ ਮੰਗਲਵਾਰ ਨੂੰ ਖ਼ੁਦ ਪੁਲਸ ਕੋਲ ਜਾ ਕੇ ਆਤਮ-ਸਮਰਪਣ ਕਰ ਦਿੱਤਾ ਤੇ 29 ਸਾਲਾ ਕਨ੍ਹਈਆ ਦੇ ਕਤਲ ਦੀ ਗੱਲ ਕਬੂਲ ਕੀਤੀ। ਮੁਲਜ਼ਮ ਦੀ ਨਿਸ਼ਾਨਦੇਹੀ 'ਤੇ ਜਦੋਂ ਪੁਲਸ ਟੀਮ ਇੰਦਰਾ ਕਲੋਨੀ ਸਥਿਤ ਘਟਨਾ ਸਥਾਨ 'ਤੇ ਪਹੁੰਚੀ ਤਾਂ ਪੀੜਤ ਦੀ ਲਾਸ਼ ਬਿਸਤਰ 'ਤੇ ਪਈ ਸੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦਾ ਗਲਾ ਵੱਢਿਆ ਹੋਇਆ ਸੀ ਤੇ ਉਸ ਦੇ ਸਰੀਰ 'ਤੇ ਚਾਕੂ ਦੇ ਕਈ ਜ਼ਖਮ ਸਨ।
ਪਤਨੀ 'ਤੇ ਸ਼ੱਕ ਬਣਿਆ ਕਤਲ ਦਾ ਕਾਰਨ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵੀਰੇਂਦਰ ਨੂੰ ਲੰਬੇ ਸਮੇਂ ਤੋਂ ਸ਼ੱਕ ਸੀ ਕਿ ਕਨ੍ਹਈਆ ਦੇ ਉਸ ਦੀ ਪਤਨੀ ਨਾਲ ਨਾਜਾਇਜ਼ ਸਬੰਧ ਹਨ, ਜਿਸ ਕਾਰਨ ਉਸ ਨੇ ਇਸ ਖ਼ੂਨੀ ਵਾਰਦਾਤ ਨੂੰ ਅੰਜਾਮ ਦਿੱਤਾ। ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਵੀ ਘਟਨਾ ਦੇ ਸਮੇਂ ਮੁਲਜ਼ਮ ਦੀ ਉੱਥੇ ਮੌਜੂਦਗੀ ਦੀ ਪੁਸ਼ਟੀ ਹੋਈ ਹੈ।
ਪੁਲਸ ਵੱਲੋਂ ਮਾਮਲਾ ਦਰਜ
ਮੌਕੇ 'ਤੇ ਪਹੁੰਚੀ ਕ੍ਰਾਈਮ ਇਨਵੈਸਟੀਗੇਸ਼ਨ ਟੀਮ ਤੇ ਫੋਰੈਂਸਿਕ ਲੈਬ ਦੇ ਮਾਹਿਰਾਂ ਨੇ ਸਬੂਤ ਇਕੱਠੇ ਕੀਤੇ ਹਨ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਸ਼ਾਲੀਮਾਰ ਬਾਗ ਥਾਣੇ ਦੀ ਪੁਲਸ ਨੇ ਭਾਰਤੀ ਨਿਆ ਸੰਹਿਤਾ (BNS) ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
CRPF 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਵੀ ਕਰ ਸਕਦੇ ਅਪਲਾਈ
NEXT STORY