ਸ਼੍ਰੀਨਗਰ - ਜੰਮੂ-ਕਸ਼ਮੀਰ ਖੇਤਰ ਵਿੱਚ ਠੰਡ ਵਧਣ ਨਾਲ ਹੀ ਰਸਤੇ ਜਾਮ ਹੋਣ ਦੇ ਮਾਮਲੇ ਵੀ ਵੱਧਦੇ ਜਾ ਰਹੇ ਹਨ। ਕਈ ਵਾਰ ਬਰਫਵਾਰੀ ਕਾਰਨ, ਕਈ ਵਾਰ ਜ਼ਮੀਨ ਖਿਸਕਣ ਕਾਰਨ ਰਸਤੇ ਬੰਦ ਹੋ ਰਹੇ ਹਨ। ਸ਼ਨੀਵਾਰ ਸ਼ਾਮ ਨੂੰ ਰਾਮਬਨ ਜ਼ਿਲ੍ਹੇ ਵਿੱਚ 270 ਕਿਲੋਮੀਟਰ ਲੰਬੇ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜ ਮਾਰਗ 'ਤੇ ਜ਼ਮੀਨ ਖਿਸਕਣ ਕਾਰਨ ਅਣਗਿਣਤ ਵਾਹਨ ਫਸ ਗਏ ਹਨ। ਇੱਕ ਅਧਿਕਾਰੀ ਨੇ ਦੱਸਿਆ ਕਿ ਜ਼ਮੀਨ ਖਿਸਕਣ ਕਾਰਨ ਚੰਦੇਰਕੋਟ ਖੇਤਰ ਦੇ ਭੂਮ ਵਿੱਚ ਹਾਈਵੇਅ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ, ਜੋ ਕਿ ਕਸ਼ਮੀਰ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲਾ ਇਕਲੌਤਾ ਸਦਾਬਹਾਰ ਹਾਈਵੇਅ ਹੈ।
ਅਧਿਕਾਰੀ ਨੇ ਅੱਗੇ ਦੱਸਿਆ ਕਿ ਮਲਬੇ ਦੇ ਡਿੱਗਣ ਨਾਲ ਦੋ ਗੱਡੀਆਂ ਨੂੰ ਵੀ ਨੁਕਸਾਨ ਹੋਇਆ ਹੈ ਹਾਲਾਂਕਿ ਇਸ ਦੌਰਾਨ ਕਿਸੇ ਨੂੰ ਕੋਈ ਸੱਟ ਨਹੀਂ ਲੱਗੀ ਹੈ। ਸੜਕ ਪ੍ਰਬੰਧਨ ਏਜੰਸੀਆਂ ਸੜਕ ਨੂੰ ਸਾਫ਼ ਕਰਨ ਦੇ ਕੰਮ 'ਤੇ ਲੱਗੀਆਂ ਹੋਈਆਂ ਹਨ ਅਤੇ ਉਮੀਦ ਹੈ ਕਿ ਅਗਲੇ ਚਾਰ-ਪੰਜ ਘੰਟੇ ਵਿੱਚ ਆਵਾਜਾਈ ਦੁਬਾਰਾ ਸ਼ੁਰੂ ਹੋ ਜਾਵੇਗੀ। ਇਸ ਤੋਂ ਪਹਿਲਾਂ ਦਿਨ ਵਿੱਚ ਵੀ ਰਾਮਬਨ ਦੇ ਨਚਲਾਨਾ ਖੇਤਰ ਵਿੱਚ ਇੱਕ ਟਰੱਕ ਦੀ ਵਜ੍ਹਾ ਨਾਲ ਰਾਜ ਮਾਰਗ ਅਸਥਾਈ ਤੌਰ 'ਤੇ ਬੰਦ ਹੋ ਗਿਆ ਸੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।
ਲਾਲਚ ਦੇ ਕੇ ਕਰਵਾਉਂਦੇ ਸਨ ਧਰਮ ਤਬਦੀਲੀ, 3 ਜਨਾਨੀਆਂ ਸਮੇਤ ਚਾਰ ਦੋਸ਼ੀ ਗ੍ਰਿਫਤਾਰ
NEXT STORY