ਕਟੜਾ (ਅਮਿਤ)– ਵੈਸ਼ਣੋ ਦੇਵੀ ਭਵਨ ਸਮੇਤ ਕਟੜਾ ’ਚ ਪਿਛਲੇ 2 ਦਿਨਾਂ ਤੋਂ ਹੋ ਰਹੀ ਮੋਹਲੇਧਾਰ ਵਰਖਾ ਕਾਰਨ ਬੁੱਧਵਾਰ ਸ਼ਾਮ ਨੂੰ ਲਗਭਗ 7 ਵਜੇ ਬੋਰਡ ਪ੍ਰਸ਼ਾਸਨ ਵੱਲੋਂ ਵੈਸ਼ਣੋ ਦੇਵੀ ਯਾਤਰਾ ਨੂੰ ਅਹਿਤਿਆਤ ਦੇ ਤੌਰ ’ਤੇ ਰੋਕ ਦਿੱਤਾ ਗਿਆ ਹੈ। ਸੀ. ਈ. ਓ. ਸ਼੍ਰਾਈਨ ਬੋਰਡ ਰਮੇਸ਼ ਕੁਮਾਰ ਨੇ ਦੱਸਿਆ ਕਿ ਖਰਾਬ ਮੌਸਮ ਦੇ ਕਾਰਣ ਯਾਤਰਾ ਮਾਰਗ ’ਤੇ ਜ਼ਮੀਨ ਧਸਣ ਕਾਰਨ ਹਲਕੇ ਪੱਥਰ ਡਿੱਗਣੇ ਸ਼ੁਰੂ ਹੋਏ ਹਨ, ਜਿਸ ਨੂੰ ਦੇਖਦੇ ਹੋਏ ਬੋਰਡ ਪ੍ਰਸ਼ਾਸਨ ਨੇ ਯਾਤਰਾ ਨੂੰ ਰੋਕਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵੀਰਵਾਰ ਸਵੇਰੇ ਮੌਸਮ ਸਾਫ ਹੋਣ ਤੋਂ ਬਾਅਦ ਵੈਸ਼ਣੋ ਦੇਵੀ ਯਾਤਰਾ ਨੂੰ ਬਹਾਲ ਕਰਨ ਸਬੰਧੀ ਫੈਸਲਾ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਖਰਾਬ ਮੌਸਮ ਕਾਰਨ ਅਰਧ ਕੁੰਵਾਰੀ ਤੋਂ ਭਵਨ ਵੱਲ ਜਾਣ ਵਾਲੇ ਨਵੇਂ ਹਿਮਕੋਟੀ ਮਾਰਗ ’ਤੇ ਪੰਛੀ ਦੇ ਨੇੜੇ ਅੱਜ ਵੀ ਜ਼ਮੀਨ ਧਸੀ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਉਕਤ ਮਾਰਗ ’ਤੇ ਵੀ ਸ਼ਰਧਾਲੂਆਂ ਦੀ ਆਵਾਜਾਈ ਰੋਕ ਦਿੱਤੀ ਗਈ ਹੈ। ਉੱਧਰ ਯਾਤਰਾ ਰੋਕਣ ਤੋਂ ਪਹਿਲਾਂ ਤੱਕ ਲਗਭਗ 18 ਹਜ਼ਾਰ ਸ਼ਰਧਾਲੂਆਂ ਨੇ ਵੈਸ਼ਣੋ ਦੇਵੀ ਭਵਨ ਵੱਲ ਯਾਤਰਾ ਸ਼ੁਰੂ ਕੀਤੀ।
ਪੰਜਾਬ ਦੌਰੇ ਦੌਰਾਨ PM ਮੋਦੀ ਦੀ ਸੁਰੱਖਿਆ ’ਚ ਕੁਤਾਹੀ ਦਾ ਮਾਮਲਾ ਪੁੱਜਾ ਸੁਪਰੀਮ ਕੋਰਟ
NEXT STORY