Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    3:36:31 AM

  • parking attendant of looks unisex salon attacked with sharp weapons

    ਜਲੰਧਰ: Looks Unisex Salon ਦੇ ਪਾਰਕਿੰਗ...

  • traffic challan vehicle challan traffic police

    ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026...

  • punjab bandh announced

    ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ...

  • big news punjabi boy in america

    ਵੱਡੀ ਖਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Himachal Pradesh
  • ਹਿਮਾਚਲ 'ਚ 24 ਘੰਟਿਆਂ 'ਚ 50 ਤੋਂ ਵੱਧ ਮੌਤਾਂ, ਮੰਦਰ 'ਚੋਂ ਕੱਢੀਆਂ ਗਈਆਂ 11 ਲਾਸ਼ਾਂ, ਬਚਾਅ ਕਾਰਜ ਜਾਰੀ

NATIONAL News Punjabi(ਦੇਸ਼)

ਹਿਮਾਚਲ 'ਚ 24 ਘੰਟਿਆਂ 'ਚ 50 ਤੋਂ ਵੱਧ ਮੌਤਾਂ, ਮੰਦਰ 'ਚੋਂ ਕੱਢੀਆਂ ਗਈਆਂ 11 ਲਾਸ਼ਾਂ, ਬਚਾਅ ਕਾਰਜ ਜਾਰੀ

  • Updated: 15 Aug, 2023 01:20 AM
Himachal Pradesh
landslide heavy rain in shimla
  • Share
    • Facebook
    • Tumblr
    • Linkedin
    • Twitter
  • Comment

ਸ਼ਿਮਲਾ (ਸੰਤੋਸ਼, ਏ. ਐੱਨ. ਆਈ.) : ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ 2 ਦਿਨਾਂ ਤੋਂ ਪੈ ਰਹੇ ਮੀਂਹ ਅਤੇ ਉਸ ਕਾਰਨ ਜ਼ਮੀਨ ਖਿਸਕਣ ਨਾਲ ਪਿਛਲੇ 24 ਘੰਟਿਆਂ ਵਿੱਚ 50 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ। ਸੂਬੇ 'ਚ ਮੀਂਹ ਕਾਰਨ ਜ਼ਮੀਨ ਖਿਸਕਣ ਤੋਂ ਬਾਅਦ ਮੁੱਖ ਸੜਕਾਂ ਪ੍ਰਭਾਵਿਤ ਹੋ ਗਈਆਂ ਅਤੇ ਵੱਡੀ ਗਿਣਤੀ 'ਚ ਦਰੱਖਤ, ਘਰ ਅਤੇ ਪੁਲ ਡਿੱਗ ਗਏ। ਸ਼ਿਮਲਾ ਦੇ ਸਮਰਹਿਲ ਇਲਾਕੇ ਵਿੱਚ ਜ਼ਮੀਨ ਖਿਸਕਣ ਕਾਰਨ ਪਹਾੜੀ ਦਾ ਹਿੱਸਾ ਟੁੱਟ ਕੇ ਡਿੱਗਣ ਨਾਲ ਸ਼ਿਵਵਾੜੀ ਮੰਦਰ ਢਹਿ-ਢੇਰੀ ਹੋ ਗਿਆ। ਕਈ ਲੋਕ ਮਲਬੇ 'ਚ ਦੱਬ ਗਏ ਅਤੇ ਰਾਤ 8 ਵਜੇ ਤੱਕ 2 ਬੱਚਿਆਂ ਸਮੇਤ 11 ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ, ਬਾਕੀਆਂ ਦੀ ਭਾਲ ਜਾਰੀ ਹੈ। ਮਲਬੇ ਵਿੱਚ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਸਾਉਣ ਦੇ ਪਵਿੱਤਰ ਮਹੀਨੇ ਦੇ ਇਕ ਮਹੱਤਵਪੂਰਨ ਦਿਨ ’ਤੇ ਪੂਜਾ ਕਰਨ ਲਈ ਮੰਦਰ 'ਚ ਭਗਤਾਂ ਦੀ ਭੀੜ ਸੀ।

ਇਹ ਵੀ ਪੜ੍ਹੋ : Shocking Video: ਏਅਰ ਸ਼ੋਅ ਦੌਰਾਨ ਜਹਾਜ਼ ਨੂੰ ਅਚਾਨਕ ਲੱਗੀ ਅੱਗ, ਜਾਣੋ ਫਿਰ ਕੀ ਹੋਇਆ

ਸਮਰਹਿਲ ਦੇ ਸ਼ਿਵ ਮੰਦਰ ਤੋਂ ਇਲਾਵਾ ਰਾਜਧਾਨੀ ਸ਼ਿਮਲਾ 'ਚ ਇਕ ਹੋਰ ਜਗ੍ਹਾ ਫਾਗਲੀ ਵਿੱਚ ਵੀ ਜ਼ਮੀਨ ਖਿਸਕੀ, ਜਿੱਥੇ ਮਲਬੇ 'ਚੋਂ 5 ਲਾਸ਼ਾਂ ਕੱਢੀਆਂ ਗਈਆਂ, ਜਦਕਿ 17 ਲੋਕਾਂ ਨੂੰ ਬਚਾਇਆ ਗਿਆ। ਸ਼ਿਮਲਾ 'ਚ ਜ਼ਮੀਨ ਖਿਸਕਣ ਦੀਆਂ 2 ਘਟਨਾਵਾਂ ਵਿੱਚ ਘੱਟੋ-ਘੱਟ 12 ਲੋਕਾਂ ਦੀ ਮੌਤ ਹੋਈ। ਫੌਜ ਦੇ ਨਾਲ-ਨਾਲ ਐੱਸ. ਡੀ. ਆਰ. ਐੱਫ., ਐੱਨ. ਡੀ. ਆਰ. ਐੱਫ., ਆਈ. ਟੀ. ਬੀ. ਪੀ. ਅਤੇ ਸੂਬਾ ਪੁਲਸ ਦੇ ਜਵਾਨ ਰਾਹਤ ਅਤੇ ਬਚਾਅ ਕੰਮਾਂ ਵਿੱਚ ਸ਼ਾਮਲ ਰਹੇ। ਸੋਲਨ ਜ਼ਿਲ੍ਹੇ ਦੇ ਜਾਡੌਨ ਪਿੰਡ 'ਚ ਐਤਵਾਰ ਰਾਤ ਬੱਦਲ ਫਟਣ ਨਾਲ ਇਕੋ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ। ਬੱਦਲ ਫਟਣ ਨਾਲ ਜ਼ਿਲ੍ਹੇ 'ਚ 2 ਘਰ ਰੁੜ੍ਹ ਗਏ। 6 ਲੋਕਾਂ ਨੂੰ ਬਚਾ ਲਿਆ ਗਿਆ। ਜ਼ਿਲ੍ਹੇ ਦੇ ਬਲੇਰਾ ਪੰਚਾਇਤ 'ਚ ਜ਼ਮੀਨ ਖਿਸਕਣ ਕਾਰਨ ਅਸਥਾਈ ਘਰ ਢਹਿ ਜਾਣ ਕਾਰਨ 2 ਬੱਚਿਆਂ ਦੀ ਮੌਤ ਹੋ ਗਈ ਅਤੇ ਉਨ੍ਹਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ।

ਇਹ ਵੀ ਪੜ੍ਹੋ : '77ਵੇਂ ਸੁਤੰਤਰਤਾ ਦਿਵਸ ਨੂੰ ਲੈ ਕੇ ਦੇਸ਼ 'ਚ ਉਤਸ਼ਾਹ' ਦਾ ਮਾਹੌਲ, ਸੰਬੋਧਨ 'ਚ ਬੋਲੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

ਮੰਡੀ ਜ਼ਿਲ੍ਹੇ ਦੀ ਸੇਘਲੀ ਪੰਚਾਇਤ ਵਿੱਚ ਐਤਵਾਰ ਦੇਰ ਰਾਤ ਜ਼ਮੀਨ ਖਿਸਕਣ ਨਾਲ 2 ਸਾਲ ਦੇ ਬੱਚੇ ਸਮੇਤ ਇਕ ਹੀ ਪਰਿਵਾਰ ਦੇ 7 ਮੈਂਬਰਾਂ ਦੀ ਮੌਤ ਹੋ ਗਈ। 3 ਲੋਕਾਂ ਨੂੰ ਬਚਾਇਆ ਗਿਆ। ਹਮੀਰਪੁਰ ਜ਼ਿਲ੍ਹੇ 'ਚ ਲਗਾਤਾਰ ਮੀਂਹ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲੋਕ ਲਾਪਤਾ ਹਨ। ਇਕ ਵਿਅਕਤੀ ਹੜ੍ਹ ਦੇ ਪਾਣੀ ਵਿੱਚ ਰੁੜ੍ਹ ਗਿਆ, ਜਦਕਿ 2 ਹੋਰਨਾਂ ਨੂੰ ਬਚਾ ਲਿਆ ਗਿਆ। ਮੀਂਹ ਕਾਰਨ ਘਰ ਢਹਿ ਜਾਣ ਨਾਲ ਇਕ ਬਜ਼ੁਰਗ ਔਰਤ ਜ਼ਿੰਦਾ ਦਫਨ ਹੋ ਗਈ, ਜਦਕਿ ਉਸ ਦੇ ਬੇਟੇ ਨੂੰ ਬਚਾ ਲਿਆ ਗਿਆ। ਹਮੀਰਪੁਰ ਦੇ ਰੰਗਸ ਇਲਾਕੇ ਵਿੱਚ ਜ਼ਮੀਨ ਖਿਸਕਣ ਕਾਰਨ ਇਕ ਔਰਤ ਦੀ ਮੌਤ ਹੋ ਗਈ, ਜਦਕਿ ਜ਼ਿਲ੍ਹੇ ਦੀ ਭਗਤੂ ਪੰਚਾਇਤ 'ਚ ਇਕ ਘਰ ਢਹਿਣ ਦੀ ਘਟਨਾ 'ਚ 80 ਸਾਲਾ ਵਿਅਕਤੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਇਥੋਪੀਆ ਨੇ ਅਸ਼ਾਂਤ ਅਮਹਾਰਾ ਖੇਤਰ 'ਚ ਕੀਤਾ ਘਾਤਕ ਹਵਾਈ ਹਮਲਾ, 26 ਲੋਕਾਂ ਦੀ ਮੌਤ, 55 ਤੋਂ ਵੱਧ ਜ਼ਖ਼ਮੀ

ਸੂਬਾ ਐਮਰਜੈਂਸੀ ਪਰਿਚਾਲਨ ਕੇਂਦਰ ਮੁਤਾਬਕ ਆਫਤ ਕਾਰਨ ਸੂਬੇ ਵਿੱਚ 621 ਸੜਕਾਂ ਬੰਦ ਹਨ। ਸੂਬੇ ਦੇ ਸਾਰੇ ਸਕੂਲ ਅਤੇ ਕਾਲਜ ਸੋਮਵਾਰ ਨੂੰ ਬੰਦ ਰਹੇ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਦੱਸਿਆ ਕਿ ਖੇਤਰ 'ਚ ਜ਼ਮੀਨ ਖਿਸਕਣ ਅਤੇ ਲਗਾਤਾਰ ਮੀਂਹ ਕਾਰਨ ਪਿਛਲੇ 24 ਘੰਟਿਆਂ 'ਚ 50 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਮਲਬੇ 'ਚ 20 ਤੋਂ ਵੱਧ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਕੁੱਲੂ, ਕਿੰਨੌਰ ਅਤੇ ਲਾਹੌਲ-ਸਪਿਤੀ ਨੂੰ ਛੱਡ ਕੇ ਸੂਬੇ 12 'ਚੋਂ 9 ਜ਼ਿਲ੍ਹਿਆਂ 'ਚ ਵਧੇਰੇ ਮੀਂਹ ਦੀ ਭਵਿੱਖਵਾਣੀ ਕੀਤੀ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Himachal
  • Heavy Rain
  • Landslides
  • Deaths
  • Rescue Operations
  • ਹਿਮਾਚਲ
  • ਭਾਰੀ ਮੀਂਹ
  • ਜ਼ਮੀਨ ਖਿਸਕਣਾ
  • ਮੌਤਾਂ
  • ਬਚਾਅ ਕਾਰਜ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੁਲਸ ਨੂੰ ਮਿਲੀ ਸਫ਼ਲਤਾ, ਹਥਿਆਰ ਸਮੱਗਲਰ ਗ੍ਰਿਫ਼ਤਾਰ

NEXT STORY

Stories You May Like

  • rain  himachal pradesh  roads closed
    ਭਾਰੀ ਮੀਂਹ ਕਾਰਨ ਹਿਮਾਚਲ 'ਚ ਬੰਦ ਕੀਤੀਆਂ ਗਈਆਂ 185 ਸੜਕਾਂ
  • jewelry worth rs 50 lakhs missing from sbi locker
    SBI ਦੇ ਲਾਕਰ ’ਚੋਂ 50 ਲੱਖ ਦੇ ਗਹਿਣੇ ਗਾਇਬ ! ਖਾਲੀ Locker ਦੇਖ ਔਰਤ ਦੇ ਉੱਡ ਗਏ ਹੋਸ਼
  • hindu raksha dal  august 11  deoband darul uloom  gangajal
    ਹਿੰਦੂ ਰੱਖਿਆ ਦਲ ਨੇ 11 ਅਗਸਤ ਨੂੰ ਦੇਵਬੰਦ ਦਾਰੁਲ ਉਲੂਮ ’ਚ ਗੰਗਾਜਲ ਚੜ੍ਹਾਉਣ ਦਾ ਕੀਤਾ ਐਲਾਨ
  • 50 liters of alcohol seized
    ਨਾਜਾਇਜ਼ ਲਾਹਣ 'ਤੇ ਕੱਸਿਆ ਸ਼ਿਕੰਜਾ, 50 ਲੀਟਰ ਲਾਹਣ ਕਾਬੂ
  • major accident occurred among devotees
    ਮਹਾਕਾਲ ਮੰਦਰ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰ ਗਿਆ ਵੱਡਾ ਹਾਦਸਾ ! ਸੜਕ ਵਿਚਾਲੇ ਵਿਛ ਗਈਆਂ ਲਾਸ਼ਾਂ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • bjp calls for jharkhand bandh on august 11
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਭਾਜਪਾ ਨੇ 11 ਅਗਸਤ ਨੂੰ ਝਾਰਖੰਡ ਬੰਦ ਦਾ ਦਿੱਤਾ ਸੱਦਾ
  • chaturgrahi rajyog 11 august
    11 ਅਗਸਤ ਨੂੰ ਬਣੇਗਾ 'ਰਾਜਯੋਗ', ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਕਿਸਮਤ
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • fir registered against cjp chief abhijit deepke
      CJP ਮੁਖੀ ਅਭਿਜੀਤ ਦਿਪਕੇ ਖ਼ਿਲਾਫ਼ FIR ਦਰਜ, ਜਾਣੋ ਕੀ ਹੈ ਮਾਮਲਾ?
    • important news for air passengers
      ਹਵਾਈ ਮੁਸਾਫ਼ਰਾਂ ਲਈ ਅਹਿਮ ਖ਼ਬਰ: 1 ਸਤੰਬਰ ਤੋਂ ਲਾਗੂ ਹੋਵੇਗਾ ਨਵਾਂ ਡਿਜੀਟਲ ਨਿਯਮ
    • bjp to launch month long seva sankalp abhiyan
      PM ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਚਲਾਏਗੀ ਮਹੀਨਾ ਭਰ ਦਾ...
    • rahul gandhi raised the voice of girl students in chhatron ki goonj program
      ਰਾਹੁਲ ਗਾਂਧੀ ਨੇ 'ਛਾਤਰੋਂ ਕੀ ਗੂੰਜ' ਪ੍ਰੋਗਰਾਮ 'ਚ ਬੁਲੰਦ ਕੀਤੀ ਵਿਦਿਆਰਥਣਾਂ...
    • banks to remain closed 5 days week list of holidays
      ਅਗਲੇ ਹਫ਼ਤੇ 5 ਦਿਨ ਬੰਦ ਰਹਿਣ ਵਾਲੇ ਹਨ Bank, ਦੇਖੋ ਛੁੱਟੀਆਂ ਦੀ ਪੂਰੀ ਲਿਸਟ
    • returns on sovereign gold bonds but tax penalty on withdrawal
      ਸਾਵਰੇਨ ਗੋਲਡ ਬਾਂਡ 'ਤੇ ਬੰਪਰ ਰਿਟਰਨ ਦਾ ਮੌਕਾ, ਪਰ ਸਮੇਂ ਤੋਂ ਪਹਿਲਾਂ ਨਿਕਾਸੀ...
    • ganga river  water  roadside  funeral  uttar pradesh
      ਗੰਗਾ-ਯਮੁਨਾ 'ਚ ਵਧਿਆ ਪਾਣੀ ਦਾ ਪੱਧਰ, ਸੜਕ ਕਿਨਾਰੇ ਹੋ ਰਹੇ ਸਸਕਾਰ
    • 6 arrested  including a professor  in chhattisgarh paper leak case
      ਛੱਤੀਸਗੜ੍ਹ ਪੇਪਰ ਲੀਕ ਮਾਮਲੇ 'ਚ ਇੱਕ ਪ੍ਰੋਫੈਸਰ ਸਮੇਤ 6 ਲੋਕ ਗ੍ਰਿਫ਼ਤਾਰ
    • car collides with tractor trolley in hisar two dead
      ਹਿਸਾਰ 'ਚ ਟਰੈਕਟਰ-ਟਰਾਲੀ ਤੇ ਕਾਰ ਦੀ ਜ਼ਬਰਦਸਤ ਟੱਕਰ, ਹਾਦਸੇ 'ਚ 2 ਜਣਿਆਂ ਨੇ...
    • bjp on congress
      'ਕੋਈ ਵੀ ਪਾਰਟੀ ਜਾਂ ਪਰਿਵਾਰ ਸੰਸਦ ਤੋਂ ਉੱਪਰ ਨਹੀਂ..!' ਵੰਦੇ ਮਾਤਰਮ ਦੇ ਮੁੱਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +