ਜੰਮੂ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਇਕ ਪਾਵਰ ਪ੍ਰੋਜੈਕਟ ਸਾਈਟ ਦੇ ਨੇੜੇ ਇਕ ਸੰਪਰਕ ਸੜਕ ਦੇ ਨਿਰਮਾਣ ਦੌਰਾਨ ਢਿੱਗਾਂ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 6 ਲੋਕਾਂ ਨੂੰ ਬਚਾ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਰਤਲੇ ਇਲਾਕੇ 'ਚ ਹੋਈ ਇਸ ਘਟਨਾ 'ਚ 5 ਲੋਕ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਦੱਖਣੀ ਕੋਰੀਆ: ਸਿਓਲ 'ਚ ਹੈਲੋਵੀਨ ਦੇ ਜਸ਼ਨ ਦੌਰਾਨ ਮਚੀ ਭਗਦੜ, ਕਈਆਂ ਦੀ ਮੌਤ, 100 ਜ਼ਖਮੀ
ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਦੇਵਾਂਸ਼ ਯਾਦਵ ਨੇ ਮੀਡੀਆ ਨੂੰ ਦੱਸਿਆ ਕਿ ਮਜ਼ਦੂਰ ਰਤਲੇ ਪਾਵਰ ਪ੍ਰੋਜੈਕਟ ਸਾਈਟ ਦੇ ਨੇੜੇ ਸੰਪਰਕ ਸੜਕ ਦੇ ਨਿਰਮਾਣ ਦਾ ਕੰਮ ਕਰ ਰਹੇ ਸਨ ਅਤੇ ਇਕ ਜੇਸੀਬੀ ਮਸ਼ੀਨ ਖੁਦਾਈ ਕਰ ਰਹੀ ਸੀ ਤਾਂ ਉਦੋਂ ਇਕ ਵੱਡਾ ਪੱਥਰ ਖਿਸਕ ਗਿਆ, ਜਿਸ ਵਿਚ ਮਜ਼ਦੂਰਾਂ ਨੂੰ ਫਸ ਗਏ। ਉਨ੍ਹਾਂ ਦੱਸਿਆ ਕਿ ਤੁਰੰਤ ਬਚਾਅ ਕਾਰਜ ਸ਼ੁਰੂ ਕੀਤੇ ਗਏ ਅਤੇ ਮਲਬੇ ਹੇਠੋਂ 5 ਲੋਕਾਂ ਨੂੰ ਕੱਢ ਕੇ ਹਸਪਤਾਲ ਲਿਜਾਇਆ ਗਿਆ। ਇਸ ਘਟਨਾ 'ਚ 4 ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਯੂਰਪ 'ਚ ਅੱਜ ਤੋਂ ਸਰਦੀਆਂ ਦਾ ਸਮਾਂ ਹੋਵੇਗਾ ਤਬਦੀਲ, ਭਾਰਤ ਨਾਲੋਂ ਪਵੇਗਾ ਸਾਢੇ 4 ਘੰਟੇ ਦਾ ਫ਼ਰਕ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਸਿਆਸਤ 'ਚ ਐਂਟਰੀ ਨੂੰ ਲੈ ਕੇ ਕੰਗਨਾ ਦਾ ਵੱਡਾ ਬਿਆਨ, ਕਿਹਾ- ਲੋਕਾਂ ਦਾ ਭਲਾ ਕਰਨ ਦਾ ਮੌਕਾ ਮਿਲਿਆ ਤਾਂ...
NEXT STORY