ਹਿਮਾਚਲ ਡੈਸਕ : ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਨਿਰਮੰਡ ਦੇ ਸ਼ਾਮੀ ਪਿੰਡ ਵਿੱਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਦੇਰ ਰਾਤ 2 ਵਜੇ ਦੇ ਕਰੀਬ ਭਾਰੀ ਜ਼ਮੀਨ ਖਿਸਕਣ ਕਾਰਨ ਇੱਕ ਘਰ ਮਲਬੇ ਹੇਠ ਦੱਬ ਗਿਆ, ਜਿਸ ਵਿੱਚ 8 ਲੋਕ ਦੱਬ ਗਏ। ਇਸ ਹਾਦਸੇ ਵਿੱਚ ਇੱਕ ਔਰਤ ਰੇਵਤੀ ਦੇਵੀ (ਸ਼ਿਵ ਰਾਮ ਦੀ ਪਤਨੀ) ਦੀ ਮੌਤ ਹੋ ਗਈ, ਜਦੋਂ ਕਿ ਚਾਰ ਲੋਕ ਅਜੇ ਵੀ ਲਾਪਤਾ ਹਨ। ਤਿੰਨ ਹੋਰ ਜ਼ਖ਼ਮੀਆਂ ਨੂੰ ਨਿਰਮੰਡ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਹਾਏ ਓ ਰੱਬਾ! ਜਵਾਕ ਨੂੰ ਫ੍ਰੀਜ਼ਰ 'ਚ ਰੱਖ ਖੁਦ ਸੌਂ ਗਈ ਮਾਂ, ਤੇ ਫਿਰ...
ਇਸ ਘਟਨਾ ਦੌਰਾਨ ਜ਼ਖ਼ਮੀ ਹੋਏ ਲੋਕਾਂ ਦੀ ਪਛਾਣ ਸ਼ਿਵ ਰਾਮ, ਧਰਮ ਦਾਸ ਅਤੇ ਕਲਾ ਦੇਵੀ ਵਜੋਂ ਹੋਈ ਹੈ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਲਾਪਤਾ ਲੋਕਾਂ ਵਿੱਚ ਚੁੰਨੀ ਲਾਲ, ਅੰਜਨਾ, 5 ਸਾਲਾ ਭੁਪੇਸ਼ ਅਤੇ 7 ਸਾਲਾ ਜਾਗ੍ਰਿਤੀ ਸ਼ਾਮਲ ਹਨ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਸਾਰੇ ਮਲਬੇ ਹੇਠ ਦੱਬੇ ਹੋਏ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ, ਜਿਹਨਾਂ ਨੇ ਰਾਹਤ ਅਤੇ ਬਚਾਅ ਕਾਰਜ ਕਰਨੇ ਸ਼ੁਰੂ ਕਰ ਦਿੱਤੇ। ਸਥਾਨਕ ਲੋਕਾਂ ਨੇ ਵੀ ਲਾਪਤਾ ਲੋਕਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਇਸ ਦਿਨ ਤੋਂ ਸਸਤਾ ਹੋਵੇਗਾ Amul ਅਤੇ Mother Dairy ਦੁੱਧ, ਕੀਮਤਾਂ 'ਚ ਆਵੇਗੀ ਵੱਡੀ ਗਿਰਾਵਟ
ਇਸ ਘਟਨਾ ਦੇ ਸਬੰਧ ਵਿਚ ਘਾਟੂ ਪੰਚਾਇਤ ਪ੍ਰਧਾਨ ਭੋਗਰਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਨੂੰ ਲਗਭਗ 2 ਵਜੇ ਜ਼ਮੀਨ ਖਿਸਕਣ ਦੀ ਸੂਚਨਾ ਮਿਲੀ। ਉਨ੍ਹਾਂ ਤੁਰੰਤ ਪ੍ਰਸ਼ਾਸਨ ਨੂੰ ਇਸ ਬਾਰੇ ਸੂਚਿਤ ਕੀਤਾ ਅਤੇ ਮੌਕੇ 'ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਦੇਖਿਆ ਕਿ ਕਈ ਲੋਕ ਮਲਬੇ ਹੇਠ ਦੱਬੇ ਹੋਏ ਸਨ। ਨਿਰਮੰਡ ਦੇ ਐੱਸਡੀਐੱਮ ਮਨਮੋਹਨ ਸਿੰਘ ਨੇ ਕਿਹਾ ਕਿ ਲਾਪਤਾ ਲੋਕਾਂ ਦੀ ਭਾਲ ਜਾਰੀ ਹੈ ਅਤੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਬਚਾਅ ਕਾਰਜ ਵਿੱਚ ਮਦਦ ਲਈ ਐਨਡੀਆਰਐਫ (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਦੀ ਟੀਮ ਨੂੰ ਵੀ ਬੁਲਾਇਆ ਗਿਆ ਹੈ। ਐਸਡੀਐਮ ਨੇ ਅੱਗੇ ਕਿਹਾ ਕਿ ਬਚਾਅ ਕਾਰਜ ਦੌਰਾਨ ਤਿੰਨ ਹੋਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਹਾਲਾਂਕਿ ਉਨ੍ਹਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ : 10 ਦਿਨ ਸਕੂਲ-ਕਾਲਜ ਬੰਦ! ਆਨਲਾਈਨ ਹੋਵੇਗੀ ਪੜ੍ਹਾਈ, ਜਾਣੋ ਹੈਰਾਨੀਜਨਕ ਵਜ੍ਹਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਵੱਡਾ ਤੋਹਫ਼ਾ ਦੇਣਗੇ PM ਮੋਦੀ! ਖ਼ਤਮ ਹੋਣ ਜਾ ਰਹੀ ਲੰਮੀ ਉਡੀਕ
NEXT STORY