ਈਟਾਨਗਰ- ਦੇਸ਼ ਭਰ 'ਚ ਜ਼ਿਆਦਾਤਰ ਥਾਵਾਂ 'ਤੇ ਇਸ ਸਮੇਂ ਮੋਹਲੇਧਾਰ ਮੀਂਹ ਪੈ ਰਿਹਾ ਹੈ। ਕਈ ਸੂਬਿਆਂ 'ਚ ਤਾਂ ਹੜ੍ਹ ਵਰਗੇ ਹਾਲਾਤ ਬਣ ਗਏ ਹਨ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਅਰੁਣਾਚਲ ਪ੍ਰਦੇਸ਼ ਵਿਚ ਮੀਂਹ ਕਾਰਨ ਜ਼ਮੀਨ ਖਿਸਕਣ ਗਈ, ਜਿਸ ਕਾਰਨ ਘੱਟੋ-ਘੱਟ 7 ਜ਼ਿਲ੍ਹਿਆਂ 'ਚ ਸੜਕੀ ਸੰਪਰਕ ਟੁੱਟ ਗਿਆ। ਜ਼ਮੀਨ ਖਿਸਕਣ ਕਾਰਨ ਸਿਆਂਗ, ਪੂਰਬੀ ਸਿਆਂਗ, ਉੱਪਰੀ ਸਿਆਂਗ, ਪੱਛਮੀ ਸਿਆਂਗ, ਸ਼ੀ ਯੋਮੀ, ਲੇਪਾ ਰਾਦਾ ਅਤੇ ਉੱਪਰੀ ਸੁਬਨਸਿਰੀ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ।
ਇਹ ਵੀ ਪੜ੍ਹੋ- NEET ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ- ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਾਂਗੇ ਨਹੀਂ
ਵੀਰਵਾਰ ਸਵੇਰੇ ਜ਼ਮੀਨ ਖਿਸਕਣ ਕਾਰਨ ਪਾਸੀਘਾਟ-ਪਨਗਿਨ-ਆਲੋ ਰੋਡ 'ਤੇ ਨੈਸ਼ਨਲ ਹਾਈਵੇਅ-13 ਦਾ ਇਕ ਹਿੱਸਾ ਬੰਦ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਵਾਹਨਾਂ ਦੀ ਆਵਾਜਾਈ ਲਈ ਸੜਕ ਸਾਫ ਕੀਤੀ ਜਾ ਰਹੀ ਹੈ। ਜ਼ਮੀਨ ਖਿਸਕਣ ਕਾਰਨ ਨਿਗਮੋਈ-ਆਲੋ ਬਾਈਪਾਸ ਸੜਕ ਵੀ ਬੰਦ ਹੋ ਗਈ। ਉੱਪਰੀ ਸਿਆਂਗ ਜ਼ਿਲ੍ਹੇ ਦੀ ਸੂਚਨਾ ਅਤੇ ਜਨਸੰਪਰਕ ਅਧਿਕਾਰੀ ਵਾਈ ਗੇਰਾਂਗ ਨੇ ਦੱਸਿਆ ਕਿ ਜ਼ਮੀਨ ਖਿਸਕਣ ਕਾਰਨ ਟੂਟਿੰਗ ਸਬ-ਡਿਵੀਜ਼ਨ ਦਾ ਬਾਕੀ ਜ਼ਿਲ੍ਹੇ ਨਾਲੋਂ ਸੰਪਰਕ ਟੁੱਟ ਗਿਆ ਹੈ। ਉਨ੍ਹਾਂ ਦੱਸਿਆ ਕਿ 29 ਜੂਨ ਨੂੰ ਮੋਇੰਗ ਅਤੇ ਮਾਈਗਿੰਗ ਪਿੰਡਾਂ ਵਿਚ ਕਈ ਥਾਵਾਂ ’ਤੇ ਜ਼ਮੀਨ ਖਿਸਕਣ ਕਾਰਨ ਟੂਟਿੰਗ ਨਾਲੋਂ ਸੜਕ ਸੰਪਰਕ ਪੂਰੀ ਤਰ੍ਹਾਂ ਟੁੱਟ ਗਿਆ ਹੈ।
ਇਹ ਵੀ ਪੜ੍ਹੋ- ਮਿੰਟਾਂ 'ਚ ਢਹਿ ਗਿਆ ਦਰਿਆ 'ਤੇ ਬਣਿਆ ਪੁਲ, ਕਈ ਪਿੰਡਾਂ ਦਾ ਟੁੱਟਿਆ ਸੰਪਰਕ
ਓਧਰ ਪਬਲਿਕ ਵਰਕਸ ਡਿਪਾਰਟਮੈਂਟ (ਪੀ. ਡਬਲਯੂ. ਡੀ) ਦੇ ਇਕ ਅਧਿਕਾਰੀ ਨੇ ਕਿਹਾ ਕਿ ਜੇਕਰ ਮੌਸਮ ਠੀਕ ਰਹਿੰਦਾ ਹੈ ਤਾਂ ਸੜਕ 'ਤੇ ਆਵਾਜਾਈ ਨੂੰ ਪੂਰੀ ਤਰ੍ਹਾਂ ਬਹਾਲ ਕਰਨ ਵਿਚ ਘੱਟੋ-ਘੱਟ ਇਕ ਹਫ਼ਤਾ ਲੱਗ ਜਾਵੇਗਾ। ਲਗਾਤਾਰ ਮੀਂਹ ਕਾਰਨ ਪੱਛਮੀ ਸਿਆਂਗ ਜ਼ਿਲ੍ਹੇ ਦੇ ਆਲੋ ਵਿਚ ਪਾਣੀ ਦੀ ਸਪਲਾਈ ਠੱਪ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਸਿਆਂਗ ਜ਼ਿਲ੍ਹੇ ਦੇ ਲਿਕਾਬਾਲੀ ਕਸਬੇ ਵਿਚ ਪਾਣੀ ਦੀ ਸਪਲਾਈ ਬੁਰੀ ਤਰ੍ਹਾਂ ਨਾਲ ਨੁਕਸਾਨ ਪੁੱਜਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
NIA 'ਤੇ ਭੜਕਿਆ ਸੁਪਰੀਮ ਕੋਰਟ, ਕਿਹਾ- ਕ੍ਰਿਪਾ ਕਰ ਕੇ ਨਿਆਂ ਦਾ ਮਜ਼ਾਕ ਨਾ ਬਣਾਓ
NEXT STORY