ਸ਼੍ਰੀਨਗਰ (ਵਾਰਤਾ)- ਸੁਰੱਖਿਆ ਫ਼ੋਰਸਾਂ ਨੇ ਜੰਮੂ-ਕਸ਼ਮੀਰ ਦੇ ਸੋਪੋਰ ਉਪ-ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਦੇ ਇਕ 'ਹਾਈਬ੍ਰਿਡ' ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਸ਼ੰਗਰਗੁੰਡ ਸੋਪੋਰ ਵਿਚ ਪੁਲਸ, ਫ਼ੌਜ ਅਤੇ ਸੀ.ਆਰ.ਪੀ. ਐੱਫ. ਵਲੋਂ ਸਥਾਪਤ ਕੀਤੀ ਗਈ ਇਕ ਸਾਂਝੀ ਚੌਕੀ ਤੋਂ ਸ਼ੁੱਕਰਵਾਰ ਰਾਤ ਨੂੰ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ। ਇਕ ਪੁਲਸ ਅਧਿਕਾਰੀ ਨੇ ਦੱਸਿਆ,''ਰਾਤ ਕਰੀਬ 9.40 ਵਜੇ ਤਲਾਸ਼ੀ ਦੌਰਾਨ ਪਿੰਡ ਚੈੱਕ ਬਰਥ ਲਿੰਕ ਰੋਡ ਤੋਂ ਇਕ ਵਿਅਕਤੀ ਦੀ ਸ਼ੱਕੀ ਹਰਕਤ ਦੇਖਣ ਨੂੰ ਮਿਲੀ ਅਤੇ ਬਾਅਦ 'ਚ ਉਸ ਨੂੰ ਰੁਕਣ ਲਈ ਕਿਹਾ ਗਿਆ ਪਰ ਉਸ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਸੁਰੱਖਿਆ ਫ਼ੋਰਸਾਂ ਨੇ ਉਸ ਨੂੰ ਬੜੀ ਹੁਸ਼ਿਆਰੀ ਨਾਲ ਕਾਬੂ ਕਰ ਲਿਆ।ਉਸ ਦੀ ਨਿੱਜੀ ਤਲਾਸ਼ੀ ਲੈਣ 'ਤੇ ਉਸ ਕੋਲੋਂ ਇਕ ਪਿਸਤੌਲ, ਇਕ ਮੈਗਜ਼ੀਨ ਬਰਾਮਦ ਹੋਈ।
ਪੁਲਸ ਨੇ ਉਸ ਦੀ ਪਛਾਣ ਮੁਮਕਕ ਬਟਪੋਰਾ ਵਾਸੀ ਸਾਕਿਬ ਸ਼ਕੀਲ ਡਾਰ ਵਜੋਂ ਕੀਤੀ ਅਤੇ ਮੌਜੂਦਾ ਸਮੇਂ ਚੇਕੀ ਬਰਥ ਸੋਪੋਰ 'ਚ ਰਹਿ ਰਿਹਾ ਸੀ। ਉਨ੍ਹਾਂ ਕਿਹਾ,''ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਕਿ ਗ੍ਰਿਫ਼ਤਾਰ ਵਿਅਕਤੀ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਹਾਈਬ੍ਰਿਡ ਅੱਤਵਾਦੀ ਵਜੋਂ ਕੰਮ ਕਰ ਰਿਹਾ ਸੀ ਅਤੇ ਸੁਰੱਖਿਆ ਫ਼ੋਰਸਾਂ ਤੇ ਨਾਗਰਿਕਾਂ 'ਤੇ ਹਮਲੇ ਕਰਨ ਲਈ ਲਗਾਤਾਰ ਮੌਕੇ ਦੀ ਤਲਾਸ਼ 'ਚ ਸੀ।'' ਪੁਲਸ ਨੇ ਕਿਹਾ ਕਿ ਇਸ ਸੰਬੰਧ 'ਚ ਸੋਪੋਰ ਥਾਣੇ 'ਚ ਕਾਨੂੰਨ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਅਤੇ ਜਾਂਚ ਸ਼ੁਰੂ ਕੀਤੀ ਗਈ।
ਛੱਤੀਸਗੜ੍ਹ 'ਚ ਕੋਰੋਨਾ ਦੇ 117 ਨਵੇਂ ਮਾਮਲੇ ਆਏ ਸਾਹਮਣੇ
NEXT STORY