ਨਵੀਂ ਦਿੱਲੀ (ਭਾਸ਼ਾ)- ਦਿੱਲੀ ਪੁਲਸ ਨੇ ਲਸ਼ਕਰ-ਏ-ਤੋਇਬਾ ਦੇ ਸਰਗਰਮ ਮਾਡਿਊਲ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਮਾਡਿਊਲ ਜੰਮੂ ਕਸ਼ਮੀਰ ਦੇ ਕੁਪਵਾੜਾ 'ਚ ਸਰਗਰਮ ਹੈ।
ਇਹ ਵੀ ਪੜ੍ਹੋ : 7 ਸਾਲਾ ਬੱਚੀ ਨਾਲ ਮੰਦਰ 'ਚ ਜਬਰ ਜ਼ਿਨਾਹ, ਸੁਪਰੀਮ ਕੋਰਟ ਨੇ ਦੋਸ਼ੀ ਨੂੰ ਸੁਣਾਈ ਇਹ ਸਜ਼ਾ
ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਨੇ ਕੰਟਰੋਲ ਰੇਖਾ (ਐੱਲ.ਓ.ਸੀ.) ਪਾਰ ਤੋਂ ਹਥਿਆਰ ਅਤੇ ਗੋਲਾ-ਬਾਰੂਦ ਪ੍ਰਾਪਤ ਕਰਨ 'ਚ ਸਰਗਰਮ ਭੂਮਿਕਾ ਨਿਭਾਈ। ਪੁਲਸ ਅਨੁਸਾਰ ਦੋਸ਼ੀ ਫ਼ੌਜ ਦਾ ਸੇਵਾਮੁਕਤ ਕਰਮੀ ਹੈ। ਇਸ ਮਾਮਲੇ 'ਚ ਪੂਰੀ ਜਾਣਕਾਰੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੇਪਰ ਲੀਕ ਹੋਣ 'ਤੇ ਹੋਵੇਗੀ 10 ਸਾਲ ਦੀ ਸਜ਼ਾ ਅਤੇ 1 ਕਰੋੜ ਰੁਪਏ ਜੁਰਮਾਨਾ, ਮੋਦੀ ਸਰਕਾਰ ਲਿਆ ਰਹੀ ਸਖ਼ਤ ਕਾਨੂੰਨ
NEXT STORY