ਭਦਰਵਾਹ/ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਲਸ਼ਕਰ-ਏ-ਤੋਇਬਾ ਦਾ ਇਕ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ ਕੀਤਾ ਗਿ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਹਥਿਆਰਬੰਦ ਸਰਹੱਦੀ ਫ਼ੋਰਸ (ਐੱਸ.ਐੱਸ.ਬੀ.), ਰਾਸ਼ਟਰੀ ਰਾਈਫਲਜ਼ ਅਤੇ ਪੁਲਸ ਦੀ ਸਾਂਝੇ ਤਲਾਸ਼ ਦਲ ਨੇ ਸਜਨ-ਬਜਾਰਨੀ ਪਿੰਡ ਦੇ ਵਾਸੀ ਆਦਿਲ ਇਕਬਾਲ ਬਟ ਨੂੰ ਠਠਰੀ 'ਚ ਸ਼ਨੀਵਾਰ ਨੂੰ ਵਾਹਨਾਂ ਦੀ ਜਾਂਚ ਦੌਰਾਨ ਫੜਿਆ।
ਉਨ੍ਹਾਂ ਦੱਸਿਆ ਕਿ ਸ਼ੱਕੀ ਅੱਤਵਾਦੀ ਕੋਲੋਂ ਇਕ ਪਿਸਤੌਲ, 2 ਮੈਗਜ਼ੀਨ ਅਤੇ ਕੁਝ ਗੋਲੀਆਂ ਬਰਾਮਦ ਕੀਤੀਆਂ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਖ਼ੁਲਾਸਾ ਹੋਇਆ ਹੈ ਕਿ ਇਸ ਸਮੇਂ ਪਾਕਿਸਤਾਨ ਤੋਂ ਸਰਗਰਮ ਡੋਡਾ ਦਾ ਅੱਤਵਾਦੀ ਮੁਹੰਮਦ ਅਮੀਨ ਉਰਫ਼ 'ਮੁਜਾਮਿਲ' ਉਰਫ਼ 'ਹਾਰੂਨ' ਉਰਫ਼ 'ਉਮਰ' ਗ੍ਰਿਫ਼ਤਾਰ ਕੀਤੇ ਗਏ ਬਟ ਦਾ ਆਕਾ ਹੈ। ਉਨ੍ਹਾਂ ਕਿਹਾ ਕਿ ਪੁਲਸ ਥਾਣਾ ਠਠਰੀ 'ਚ ਕਾਨੂੰਨ ਦੀ ਪ੍ਰਾਸੰਗਿਕ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਜਾਰੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਓਲੰਪਿਕ ਬੈਠਕ ਦੀ ਮੇਜ਼ਬਾਨੀ ਮਿਲਣ ’ਤੇ ਜਤਾਈ ਖ਼ੁਸ਼ੀ
NEXT STORY