ਰਾਜਕੋਟ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਯਾਨੀ ਕਿ ਅੱਜ ਕਿਹਾ ਕਿ ਉਨ੍ਹਾਂ ਨੇ ਪਿਛਲੇ 8 ਸਾਲਾਂ ’ਚ ਦੇਸ਼ ਦੀ ਸੇਵਾ ਕਰਦੇ ਹੋਏ ਕੋਈ ਕਸਰ ਨਹੀਂ ਛੱਡੀ ਅਤੇ ਅਜਿਹਾ ਕੋਈ ਕੰਮ ਨਹੀਂ ਕੀਤਾ, ਜਿਸ ਨਾਲ ਲੋਕਾਂ ਦਾ ਸਿਰ ਸ਼ਰਮ ਨਾਲ ਝੁੱਕ ਜਾਵੇ। ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਰਾਜਕੋਟ ਜ਼ਿਲ੍ਹੇ ਦੇ ਐਟਕੋਟ ’ਚ 200 ਬਿਸਤਿਰਆਂ ਵਾਲੇ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕਰਨ ਪੁੱਜੇ। ਹਸਪਤਾਲ ਦਾ ਉਦਘਾਟਨ ਕਰਨ ਮਗਰੋਂ ਪ੍ਰਧਾਨ ਮੰਤਰੀ ਨੇ ਇਕ ਜਨ ਸਭਾ ਨੂੰ ਸੰਬੋਧਿਤ ਕੀਤਾ।
ਇਹ ਵੀ ਪੜ੍ਹੋ: ਮੋਦੀ ਸਰਕਾਰ ਦੇ 8 ਸਾਲ ਪੂਰੇ, ਕਾਰਜਕਾਲ ਦੌਰਾਨ ਲਏ ਉਹ 8 ਇਤਿਹਾਸਕ ਫ਼ੈਸਲੇ
ਆਪਣੇ ਸੰਬੋਧਨ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘‘ਮੈਂ ਪਿਛਲੇ 8 ਸਾਲਾਂ ’ਚ ਰਾਸ਼ਟਰ ਦੀ ਸੇਵਾ ’ਚ ਕੋਈ ਕਸਰ ਨਹੀਂ ਛੱਡੀ ਹੈ। ਮੈਂ ਨਾ ਤਾਂ ਇਸ ਦੀ ਆਗਿਆ ਦਿੱਤੀ ਹੈ ਅਤੇ ਨਾ ਹੀ ਨਿੱਜੀ ਤੌਰ ’ਤੇ ਅਜਿਹਾ ਕੋਈ ਕੰਮ ਕੀਤਾ ਹੈ, ਜਿਸ ਨਾਲ ਤੁਹਾਨੂੰ ਜਾਂ ਭਾਰਤ ਦੇ ਕਿਸੇ ਵੀ ਨਾਗਰਿਕ ਦਾ ਸਿਰ ਸ਼ਰਮ ਨਾਲ ਝੁੱਕ ਜਾਵੇ।’’ ਉਨ੍ਹਾਂ ਨੇ ਅੱਗੇ ਕਿਹਾ ਕਿ ਪਿਛਲੇ 8 ਸਾਲਾਂ ’ਚ ਅਸੀਂ ਉਸ ਭਾਰਤ ਦੇ ਨਿਰਮਾਣ ਲਈ ਈਮਾਨਦਾਰੀ ਨਾਲ ਕੋਸ਼ਿਸ਼ਾਂ ਕੀਤੀਆਂ ਹਨ, ਜਿਸ ਦਾ ਸੁਫ਼ਨਾ ਮਹਾਤਮਾ ਗਾਂਧੀ ਅਤੇ ਸਰਦਾਰ ਪਟਲੇ ਨੇ ਵੇਖਿਆ ਸੀ।
ਇਹ ਵੀ ਪੜ੍ਹੋ: ਅਮਰਨਾਥ ਯਾਤਰਾ: ਇਸ ਉਮਰ ਤੱਕ ਦੇ ਸ਼ਰਧਾਲੂ ਹੀ ਕਰ ਸਕਣਗੇ ਬਾਬਾ ਬਰਫ਼ਾਨੀ ਦੇ ਦਰਸ਼ਨ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਸ ਸਮੇਂ ਦੌਰਾਨ ਸਰਕਾਰ ਨੇ ਗਰੀਬਾਂ ਦੇ ਵਿਕਾਸ ਲਈ ਕੰਮ ਕੀਤਾ ਹੈ। ਅਸੀਂ ਗਰੀਬਾਂ ਦੀ ਮਦਦ ਲਈ ਵੱਖ-ਵੱਖ ਸਕੀਮਾਂ ਜ਼ਰੀਏ ਦੇਸ਼ ਦੇ ਗਰੀਬਾਂ ਦੀ ਸੇਵਾ ਕੀਤੀ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ। ਕੋਰੋਨਾ ਕਾਲ ਦੌਰਾਨ ਸਰਕਾਰ ਨੇ ਗਰੀਬਾਂ ਲਈ ਅੰਨ ਦੇ ਭੰਡਾਰ ਖੋਲ੍ਹ ਦਿੱਤੇ ਅਤੇ ਹਰੇਕ ਨਾਗਰਿਕ ਦਾ ਟੀਕਾਕਰਨ ਵੀ ਕੀਤਾ।
ਪੰਜਾਬ ਸਣੇ ਦੇਸ਼ ਭਰ ਦੇ 14 ਸੂਬਿਆਂ 'ਚ ਪੈਟਰੋਲ-ਡੀਜ਼ਲ ਦੀ ਹੋ ਸਕਦੀ ਹੈ ਕਿੱਲਤ, ਜਾਣੋ ਵਜ੍ਹਾ
NEXT STORY