ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਮ ਚੋਣਾਂ ਵਿਚ ਅਹਿਮ ਭੂਮਿਕਾ ਨਿਭਾਉਣ ਲਈ ਔਰਤਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ 'ਮਾਂਵਾਂ ਅਤੇ ਭੈਣਾਂ' ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ। ਰਾਹੁਲ ਨੇ ਟਵੀਟ ਕਰ ਕੇ ਕਿਹਾ, ''ਅੱਜ ਵੋਟਿੰਗ ਦਾ 7ਵਾਂ ਅਤੇ ਆਖਰੀ ਗੇੜ ਹੈ। ਸਾਡੀਆਂ ਮਾਂਵਾਂ ਅਤੇ ਭੈਣਾਂ ਨੇ ਇਨ੍ਹਾਂ ਚੋਣਾਂ ਵਿਚ ਅਹਿਮ ਭੂਮਿਕਾ ਨਿਭਾਈ ਹੈ, ਨਾ ਸਿਰਫ ਉਮੀਦਵਾਰਾਂ ਦੇ ਤੌਰ 'ਤੇ ਸਗੋਂ ਕਿ ਵੋਟਰਾਂ ਦੇ ਤੌਰ 'ਤੇ ਜਿਨ੍ਹਾਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ। ਮੈਂ ਉਨ੍ਹਾਂ ਸਾਰਿਆਂ ਨੂੰ ਸਲਾਮ ਕਰਦਾ ਹਾਂ।''

ਇਸ ਤੋਂ ਪਹਿਲਾਂ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਟਵੀਟ ਕੀਤਾ, ''ਦੇਸ਼ ਨੂੰ ਤਰੱਕੀਸ਼ੀਲ ਬਣਾਉਣ ਲਈ ਆਮ ਚੋਣਾਂ ਦੇ ਆਖਰੀ ਗੇੜ ਵਿਚ ਵੋਟਾਂ ਪਾਓ। ਇਕ ਵੋਟ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਮਜ਼ਬੂਤ ਬਣਾਏਗਾ। ਇਕ ਵੋਟ ਕਿਸਾਨਾਂ ਨੂੰ ਕਰਜ਼ ਮੁਆਫ਼ ਵੱਲ ਲੈ ਕੇ ਜਾਵੇਗਾ। ਇਕ ਵੋਟ ਛੋਟੇ ਕਾਰੋਬਾਰੀਆਂ ਨੂੰ ਮੁਨਾਫੇ ਵੱਲ ਲੈ ਕੇ ਜਾਵੇਗਾ। ਇਕ ਵੋਟ ਵਾਂਝੇ ਤਬਕਿਆਂ ਨੂੰ 'ਨਿਆਂ' ਦਿਵਾਏਗਾ।''

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ 918 ਉਮੀਦਵਾਰਾਂ ਦੀ ਚੋਣਾਵੀ ਕਿਸਮਤ ਦਾ ਫੈਸਲਾ ਕਰਨ ਲਈ 8 ਸੂਬਿਆਂ ਦੀਆਂ 59 ਸੀਟਾਂ 'ਤੇ ਲੋਕ ਸਭਾ ਚੋਣਾਂ ਦੇ ਆਖਰੀ ਗੇੜ 'ਚ ਵੋਟਿੰਗ ਹੋ ਰਹੀ ਹੈ। ਚੋਣਾਂ ਦੇ ਨਤੀਜੇ 23 ਮਈ ਨੂੰ ਆਉਣਗੇ।
ਤਾਮਿਲਨਾਡੂ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਲਈ ਵੋਟਿੰਗ ਜਾਰੀ
NEXT STORY